ਪੰਜਾਬ ''ਚ ਹਾਈਵੇਅ ਹੋਇਆ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ (ਵੀਡੀਓ)

Monday, Dec 23, 2024 - 02:55 PM (IST)

ਪੰਜਾਬ ''ਚ ਹਾਈਵੇਅ ਹੋਇਆ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ (ਵੀਡੀਓ)

ਲੁਧਿਆਣਾ (ਨਰਿੰਦਰ ਮਹਿੰਦਰੂ): ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਜਾਮ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਹਾਈਵੇਅ 'ਤੇ ਬੈਠ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਵੱਲੋਂ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਵਿੱਢਣ ਦਾ ਵੀ ਐਲਾਨ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!

ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਜਾਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਜਿਹੜਾ ਮੋਰਚਾ ਅਸੀਂ ਦਿੱਲੀ ਤੋਂ ਛੱਡ ਕੇ ਆਏ ਸੀ, ਉਹ ਅੱਜ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਹੁਣ ਕਿਸਾਨਾਂ ਵੱਲੋਂ ਉਸ ਤਰ੍ਹਾਂ ਦਾ ਹੀ ਮੋਰਚਾ ਲਗਾਉਣ ਦੀ ਤਿਆਰੀ ਹੈ ਤੇ ਛੇਤੀ ਹੀ ਦਿੱਲੀ ਵੱਲ ਨੂੰ ਚਾਲੇ ਪਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਦਾ ਵੀ ਵਿਰੋਧ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ

ਉਨ੍ਹਾਂ ਨੇ ਪੰਜਾਬ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਜ਼ਬਰ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਨਾ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਫੌਰਨ ਦਖ਼ਲ ਦੇ ਕੇ ਉਨ੍ਹਾਂ ਦੀ ਜਾਨ ਬਚਾਈ ਜਾਵੇ ਤੇ ਕਿਸਾਨ ਘੋਲ ਵੇਲੇ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News