ਬੰਦ ਰਹੇਗਾ ਪੰਜਾਬ ਦਾ ਮੇਨ ਹਾਈਵੇਅ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Tuesday, Apr 22, 2025 - 10:14 AM (IST)

ਜਲੰਧਰ (ਚੋਪੜਾ)– ਜੇਕਰ ਤੁਸੀਂ ਵੀ ਜਲੰਧਰ-ਪਠਾਨਕੋਟ ਹਾਈਵੇਅ ਰਾਹੀਂ ਕਿਸੇ ਸਫ਼ਰ 'ਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਇਸ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਭੋਗਪੁਰ ਮਾਰਕੀਟ ਐਸੋਸੀਏਸ਼ਨ, ਕਿਸਾਨ ਸੰਗਠਨਾਂ, ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਦਮਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨ ਭੱਲਾ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ. ਐੱਸ. ਪੀ. ਦਿਹਾਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਕ ਮੰਗ-ਪੱਤਰ ਸੌਂਪਦੇ ਹੋਏ ਸੀ. ਐੱਨ. ਜੀ. ਪਲਾਂਟ ਨੂੰ ਬੰਦ ਕਰਨ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...
ਇਸ ਦੌਰਾਨ ਵਿਧਾਇਕ ਕੋਟਲੀ ਅਤੇ ਹੋਰਨਾਂ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਵਿਚ ਉਹ ਪਹਿਲਾਂ ਹੀ ਕਾਗਜ਼ੀ ਕਾਰਵਾਈ ਅਤੇ ਰਿਪੋਰਟ ਜ਼ਰੀਏ ਸੀ. ਐੱਨ. ਜੀ. ਪਲਾਂਟ ਦੀਆਂ ਖਾਮੀਆਂ ਨੂੰ ਦਿਖਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਗਠਿਤ ਮੌਜੂਦਾ ਕਮੇਟੀ ਨੇ ਵੀ ਇਸ ਸਬੰਧ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪਲਾਂਟ ਸੀ. ਬੀ. ਸੀ. ਦੀਆਂ ਗਾਈਡ ਲਾਈਨਜ਼ ਦੇ ਵਿਰੁੱਧ ਹੈ, ਫਿਰ ਵੀ ਸੀ. ਐੱਨ. ਜੀ. ਪਲਾਂਟ ਦਾ ਮਾਲਕ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਕੰਮ ਜਾਰੀ ਰੱਖ ਰਿਹਾ ਹੈ। ਜਦੋਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੋਂ ਸਮੱਸਿਆ ਦਾ ਕੋਈ ਹੱਲ ਨਾ ਨਿਕਲਿਆ ਤਾਂ ਗੁੱਸੇ ਵਿਚ ਆਏ ਵਫਦ ਨੇ ਅਗਲੇ ਅੰਦੋਲਨ ਦੀ ਰੂਪ-ਰੇਖਾ ਦਾ ਐਲਾਨ ਕਰ ਦਿੱਤਾ।
ਵਿਧਾਇਕ ਕੋਟਲੀ ਨੇ ਕਿਹਾ ਕਿ ਜਨਤਾ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਕੇ ਸੀ. ਐੱਨ. ਜੀ. ਪਲਾਂਟ ਦੇ ਨਿਰਮਾਣ ਨੂੰ ਬੰਦ ਕਰਨ ਵਿਚ ਪ੍ਰਸ਼ਾਸਨ ਨਾਕਾਮ ਸਾਬਿਤ ਹੋ ਰਿਹਾ ਹੈ ਅਤੇ ਕੋਈ ਠੋਸ ਕਾਰਵਾਈ ਨਹੀਂ ਕਰ ਪਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ 22 ਤਾਰੀਖ਼ ਤਕ ਕੋਈ ਠੋਸ ਹੱਲ ਨਾ ਕੱਢਿਆ ਤਾਂ ਭੋਗਪੁਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਅਤੇ ਇਲਾਕਾ ਵਾਸੀ 23 ਅਪ੍ਰੈਲ ਨੂੰ ਸਵੇਰੇ 10 ਵਜੇ ਜਲੰਧਰ-ਪਠਾਨਕੋਟ ਹਾਈਵੇ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਜ਼ਰੂਰੀ ਖ਼ਬਰ! 22 ਅਪ੍ਰੈਲ ਤੋਂ...
ਐਸੋਸੀਏਸ਼ਨ ਦੇ ਚੇਅਰਮੈਨ ਵਿਸ਼ਾਲ ਬਹਿਲ, ਅਸ਼ਵਨ ਭੱਲਾ, ਪਰਮਿੰਦਰ ਸਿੰਘ ਮੱਲ੍ਹੀ ਨੰਗਲ ਅਤੇ ਹੋਰਨਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਮਿੱਲ ਵਿਚ ਸੀ. ਐੱਨ. ਜੀ. ਪਲਾਂਟ ਦਾ ਕੰਮ ਪੂਰਾ ਕਰਵਾਉਣ ਵਿਚ ਲੱਗਾ ਹੋਇਆ ਹੈ। ਇਸ ਮੌਕੇ ਅਮਰਜੀਤ ਸਿੰਘ ਚੌਲਾਂਗ, ਚਰਨਜੀਤ ਸਿੰਘ ਡੱਲਾ, ਗੁਰਦੀਪ ਸਿੰਘ ਚੱਕ ਝੰਡੂ, ਸੋਨੂੰ ਐੱਮ. ਸੀ., ਅੰਮ੍ਰਿਤਪਾਲ ਸਿੰਘ, ਰਾਕੇਸ਼ ਬੱਗਾ, ਗੁਲਸ਼ਨ ਅਰੋੜਾ, ਰਿੱਕੀ ਬੇਦੀ, ਬਿੱਟੂ ਬਹਿਲ, ਲੱਕੀ ਸਰਪੰਚ ਮੋਗਾ, ਸ਼ਰਨਜੀਤ ਸੈਣੀ, ਅਰੁਣ ਅਰੋੜਾ, ਟੋਨੀ ਸ਼ਰਮਾ, ਜੱਸੀ ਵਿਸ਼ਵਕਰਮਾ ਸਮੇਤ ਕਈ ਆਗੂ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8