ਪੰਜਾਬ ਦੇ ਹਾਕੀ ਖਿਡਾਰੀਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਕੈਪਟਨ ਤੇ ਖੇਡ ਮੰਤਰੀ ਨੇ ਦਿੱਤੀ ਵਧਾਈ
Thursday, Aug 05, 2021 - 11:40 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਦੀ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕੈਪਟਨ ਨੇ ਭਾਰਤੀ ਟੀਮ ਦੀ ਜਿੱਤ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਸ ਟੀਮ ਨੇ 41 ਸਾਲਾਂ ਬਾਅਦ ਭਾਰਤ ਨੂੰ ਮੈਡਲ ਦਿੱਤਾ ਹੈ। ਸਾਨੂੰ ਟੀਮ ਦੇ ਸਾਰੇ ਮੈਂਬਰਾਂ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ 41 ਸਾਲਾਂ ਬਾਅਦ ਕਾਂਸੀ ਦਾ ਤਮਗਾ ਮਿਲਣਾ ਸਾਡੇ ਲਈ ਸੋਨੇ ਦੇ ਤਮਗੇ ਦੇ ਬਰਾਬਰ ਹੈ।
ਉਨ੍ਹਾਂ ਨੇ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਇਸ ਮੌਕੇ ਖੇਡ ਮੰਤਰੀ ਵੱਲੋਂ ਵੀ ਹਾਕੀ ਟੀਮ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਹਾਕੀ ਟੀਮ ਲਈ ਇਕ ਇਤਿਹਾਸਕ ਦਿਨ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ