Punjab: Holi ਖੇਡਣ ਦੇ ਬਹਾਨੇ ਨੌਜਵਾਨ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

Saturday, Mar 22, 2025 - 01:29 PM (IST)

Punjab: Holi ਖੇਡਣ ਦੇ ਬਹਾਨੇ ਨੌਜਵਾਨ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਕੁੜੀ ਨਾਲ ਜ਼ਬਰਦਸਤੀ ਹੋਲੀ ਖੇਡਣ ਤੇ ਉਸ ਨਾਲ ਛੇੜਛਾੜ ਕਰ ਕੇ ਕੱਪੜੇ ਪਾੜਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮੁੰਨਾ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਹੋਲੀ ਦੇ ਦਿਨ ਉਸ ਦੀ ਧੀ ਕਰਿਆਨੇ ਦੀ ਦੁਕਾਨ 'ਤੇ ਬੈਠੀ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Driving License ਬਣਾਉਣ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਲੋਕ ਪਰੇਸ਼ਾਨ

ਇਸੇ ਦੌਰਾਨ ਪਵਨ ਕੁਮਾਰ ਵਾਸੀ ਏਕਤਾ ਕਾਲੋਨੀ ਸ਼ਰਾਬੀ ਹਾਲਤ ਵਿਚ ਉਸ ਦੀ ਦੁਕਾਨ ਅੰਦਰ ਜ਼ਬਰਦਸਤੀ ਆ ਗਿਆ ਤੇ ਉਸ ਦੀ ਧੀ ਨਾਲ ਜ਼ਬਰਦਸਤੀ ਹੋਲੀ ਖੇਡਣ ਲੱਗ ਪਿਆ। ਜਦੋਂ ਉਸ ਦੀ ਧੀ ਨੇ ਇਸ ਦਾ ਵਿਰੋਧ ਕੀਤਾ ਤਾਂ ਪਵਨ ਕੁਮਾਰ ਨੇ ਉਸ ਦੀ ਧੀ ਨਾਲ ਛੇੜਛਾੜ ਕੀਤੀ ਤੇ ਉਸ ਦੇ ਕੱਪੜੇ ਪਾੜ ਦਿੱਤੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News