ਪੰਜਾਬ ''ਚ ਸ਼ੁੱਕਰਵਾਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ!
Monday, Aug 18, 2025 - 12:24 PM (IST)

ਪੱਖੋਵਾਲ (ਦਿਓਲ)- ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਅਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਨੇ ਪੰਜਾਬ ਸਰਕਾਰ ਤੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਵਾਲੇ ਦਿਨ 5 ਸਤੰਬਰ ਨੂੰ ਸਤਿਕਾਰ ਵਜੋਂ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੂੰ ਦਿੱਲੀ ਦੇ ਚਾਂਦਨੀ ਚੌਕ ਤੋਂ ਮੁਗਲ ਹਾਕਮਾਂ ਦੇ ਪਹਿਰੇ ’ਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲਿਆ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਨ ਦਾ ਵੱਡਾ ਮਾਣ ਪ੍ਰਾਪਤ ਹੈ। ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਵੱਡੀ ਕੁਰਬਾਨੀ ਦੇ ਸਤਿਕਾਰ ਤੇ ਮਾਣ ਵਿਚ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਮੁਲਾਜ਼ਮ 24 ਘੰਟੇ ਰਹਿਣਗੇ On Duty! ਜਾਰੀ ਹੋ ਗਏ ਨਵੇਂ ਨਿਰਦੇਸ਼
ਇਸ ਮੌਕੇ ਬੂਟਾ ਸਿੰਘ ਧਾਲੀਵਾਲ, ਸੈਕਟਰੀ ਜਗਰੂਪ ਸਿੰਘ,ਪਾਲ ਸਿੰਘ ਧਾਲੀਵਾਲ, ਹਰਪਾਲ ਸਿੰਘ ਗਿੱਲ, ਹਰਪ੍ਰੀਤ ਸਿੰਘ ਧਾਲੀਵਾਲ, ਗੁਰਜੀਤ ਸਿੰਘ ਭੰਮੀਪੁਰਾ, ਇੰਸ. ਗੁਰਦੀਪ ਸਿੰਘ, ਰਣਧੀਰ ਸਿੰਘ, ਨਵਦੀਪ ਸਿੰਘ ਕਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8