ਪੰਜਾਬ ''ਚ ਸਰਦੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ, 14 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸ੍ਰੀ ਮੁਕਤਸਰ ਸਾਹਿਬ ਦੇ ਸਕੂਲ
Tuesday, Jan 13, 2026 - 03:30 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਪੰਜਾਬ ਸਰਕਾਰ ਨੇ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੱਲ੍ਹ ਯਾਨੀ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਕ Notification ਜਾਰੀ ਕਰ ਦਿੱਤੀ ਗਈ ਹੈ।

ਜਾਰੀ ਹੁਕਮਾਂ ਅਨੁਸਾਰ 14 ਜਨਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਫ਼ੈਸਲਾ ਮਾਘੀ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
