ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

Sunday, Sep 08, 2024 - 04:29 PM (IST)

ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

ਬਟਾਲਾ (ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ 'ਚ 10 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ 'ਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ ਮੋਟਰਸਾਈਕਲਾਂ 'ਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ ਹੈ।

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਸਿਵਲ ਪ੍ਰਸ਼ਾਸਨ ਵੱਲੋਂ ਵੀ ਇਸ ਮਸਲੇ'ਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਜਿੰਨੀਆਂ ਵੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਹਨ, ਇਹ 10 ਸਤੰਬਰ ਨੂੰ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖ਼ਾਸ ਪ੍ਰਬੰਧ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਕਿਸੇ ਨੂੰ ਵੀ ਮੋਟਰਸਾਈਕਲ ਜਾਂ ਫਿਰ ਟਰੈਕਟਰਾਂ 'ਤੇ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਨੇ ਹੁੱਲੜਬਾਜੀ ਕੀਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News