ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
Tuesday, Sep 02, 2025 - 12:14 PM (IST)

ਚੰਡੀਗੜ੍ਹ : ਪੰਜਾਬ ਵਿਚ ਇਸ ਹਫਤੇ ਫਿਰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਹਾਲਾਂਕਿ ਇਹ ਛੁੱਟੀਆਂ ਰਾਖਵੀਆਂ ਹਨ ਅਤੇ ਸਿਰਫ ਮੁਲਾਜ਼ਮਾਂ ਨੂੰ ਇਨ੍ਹਾਂ ਦਾ ਫਾਇਦਾ ਮਿਲ ਸਕੇਗਾ। ਸ਼ੁੱਕਰਵਾਰ 5 ਸਤੰਬਰ ਨੂੰ ਈਦ-ਏ-ਮਿਲਾਦ ਦਾ ਤਿਓਹਾਰ ਅਤੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ। ਇਸ ਤੋਂ ਬਾਅਦ 6 ਸਤੰਬਰ ਸ਼ਨੀਵਾਰ ਨੂੰ ਅਨੰਤ ਚਤੁਰਦਸ਼ੀ ਹੈ, ਜਿਸ ਨੂੰ ਲੈ ਕੇ ਪੰਜਾਬ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ। ਇਸ ਤੋਂ ਬਾਅਦ 7 ਸਤੰਬਰ ਨੂੰ ਐਤਵਾਰ ਦੀ ਹਫਤਾਵਰੀ ਛੁੱਟੀ ਹੈ। ਲਿਹਾਜ਼ਾ 5, 6 ਅਤੇ 7 ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ।
ਇਹ ਵੀ ਪੜ੍ਹੋ : ਵਿਧਾਇਕ ਪਠਾਣਮਾਜਰਾ ਪੁਲਸ ਹਿਰਾਸਤ 'ਚੋਂ ਫਰਾਰ, ਚੱਲੀਆਂ ਗੋਲੀਆਂ, ਮੁਲਾਜ਼ਮ ਗੰਭੀਰ ਜ਼ਖਮੀ
ਇਥੇ ਇਹ ਵੀ ਖਾਸ ਤੌਰ "ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਪੈ ਰਹੀ ਭਾਰੀ ਬਰਸਾਤ ਅਤੇ ਹੜ੍ਹਾਂ ਕਾਰਣ ਸਕੂਲਾਂ, ਕਾਲਜਾਂ ਅਤੇ ਸਾਰੇ ਵਿਦਿਅਕ ਅਦਾਰਿਆਂ ਵਿਚ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਣ ਪੰਜਾਬ ਦਾ ਇਹ ਹਾਈਵੇਅ ਕੁਝ ਦਿਨਾਂ ਲਈ ਬੰਦ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e