ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ
Friday, May 30, 2025 - 11:09 AM (IST)
 
            
            ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਇਸ ਵੇਲੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ। ਉਪ ਚੋਣਾਂ ਲਈ ਇੱਛੁਕ ਉਮੀਦਵਾਰਾਂ ਨੂੰ ਇਤਰਾਜਹੀਣਤਾ ਸਰਟੀਫਿਕੇਟ (NOC) ਜਾਰੀ ਕਰਨ ਦੇ ਸੰਦਰਭ ਵਿਚ, ਨਗਰ ਨਿਗਮ ਦੇ ਚਾਰੇ ਜ਼ੋਨਲ ਦਫ਼ਤਰ ਤੇ ਸੁਵਿਧਾ ਕੇਂਦਰ 1 ਜੂਨ ਤਕ ਛੁੱਟੀਆਂ ਵੇਲ ਦਿਨ ਵੀ ਖੁੱਲ੍ਹੇ ਰਹਿਣਗੇ ਤੇ ਸਬੰਧਤ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
ਨਗਰ ਨਿਗਮ ਲੁਧਿਆਣਾ ਦੇ ਚਾਰੇ ਜ਼ੋਨਲ ਦਫ਼ਤਰ ਤੇ ਸੁਵਿਧਾ ਕੇਂਦਰ ਸ਼ੁੱਕਰਵਾਰ (30 ਮਈ - ਸਰਕਾਰੀ ਛੁੱਟੀ - ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ), ਸ਼ਨੀਵਾਰ (31 ਮਈ) ਅਤੇ ਐਤਵਾਰ (1 ਜੂਨ) ਨੂੰ ਖੁੱਲ੍ਹੇ ਰਹਿਣਗੇ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ ਅਤੇ ਸਬੰਧਤ ਨਗਰ ਨਿਗਮ ਸਟਾਫ ਇਨ੍ਹਾਂ ਦਿਨਾਂ ਵਿਚ ਆਮ ਦਫ਼ਤਰੀ ਸਮੇਂ ਦੌਰਾਨ ਦਫ਼ਤਰਾਂ ਵਿਚ ਮੌਜੂਦ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            