ਪੰਜਾਬ ''ਚ ਵੱਧ ਗਈਆਂ ਛੁੱਟੀਆਂ! ਇੰਨੇ ਦਿਨ ਹੋਰ ਬੰਦ ਰਹਿਣਗੇ ਸਾਰੇ ਸਕੂਲ
Sunday, Aug 31, 2025 - 03:17 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਪੈਦਾ ਹੋਏ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ 3 ਸਤੰਬਰ ਤਕ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਕਿਹਾ, "ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 3 ਸਤੰਬਰ 2025 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8