ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਦੇ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਧੀਆਂ ਨੇ ਜਤਾਇਆ ਕਤਲ ਦਾ ਖਦਸ਼ਾ

07/31/2020 9:44:50 PM

ਨੰਗਲ (ਗੁਰਭਾਗ ਸਿੰਘ)— ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਾਮਲੇ ਨੂੰ ਲੈ ਕੇ ਇਲਾਕੇ 'ਚ ਸਨਸਨੀ ਦਾ ਮਾਹੌਲ ਹੈ। ਪੁਲਸ ਦਾ ਮੰਨਣਾ ਹੈ ਕਿ ਉਕਤ ਮੁਲਾਜ਼ਮ ਨੇ ਸੁਸਾਈਡ ਕੀਤਾ ਹੈ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਕਤਲ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਨੰਗਲ ਪੁਲਸ ਨੇ ਹੋਮਗਾਰਡ ਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

PunjabKesariਲੀ ਜਾਣਕਾਰੀ ਮੁਤਾਬਕ ਮ੍ਰਿਤਕ ਜਵਾਨ ਦਾ ਨਾਮ ਕਿਸ਼ਨ ਦੇਵ (54) ਸੀ। ਉਕਤ ਵਿੱਕਤੀ ਤਹਿਸੀਲ ਨੰਗਲ ਅਧੀਨ ਪੈਂਦੇ ਪਿੰਡ ਦਬਖੇੜਾ ਦਾ ਰਹਿਣ ਵਾਲਾ ਸੀ। ਮ੍ਰਿਤਕ ਕਿਸ਼ਨ ਦੀ ਪੁੱਤਰੀ ਸਰਿਤਾ ਸ਼ਰਮਾ ਅਤੇ ਰਜਨੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਕਿਸੇ ਵੀ ਹਾਲ 'ਚ ਸੁਸਾਈਡ ਨਹੀਂ ਕਰ ਸਕਦੇ ਕਿਉਂਕਿ ਸਾਡਾ ਤਾਂ ਪਰਿਵਾਰ ਕਿਸੇ ਗੱਲੋਂ ਤੰਗ ਵੀ ਨਹੀਂ ਸੀ। ਉਨ੍ਹਾਂ ਦੇ ਪਿਤਾ ਦੀ ਦੋ ਤਿੰਨ ਸਾਲ ਬਾਅਦ ਰਿਟਾਇਰਮੈਂਟ ਸੀ। ਮ੍ਰਿਤਕ ਕਿਸ਼ਨ ਦੀ ਪਤਨੀ ਰਾਜ ਕੁਮਾਰੀ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਪਿਛਲੇ ਕੁਝ ਦਿਨਾਂ ਤੋਂ ਆਪਣੇ ਪਰਿਵਾਰਕ ਮੈਂਬਰਾਂ 'ਚ ਬੈਠ ਕੇ ਗੱਲਾਂ ਕਰ ਰਹੇ ਸਨ ਕਿ ਇਕ ਬੋਲੈਰੋ ਗੱਡੀ ਉਨ੍ਹਾਂ ਦਾ ਪਿੱਛਾ ਕਰਦੀ ਹੈ। ਜਿਸ ਕਾਰਨ ਉਹ ਡਰੇ-ਡਰੇ ਜਿਹੇ ਜਾਪਦੇ ਸਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

PunjabKesari

ਧੀਆਂ ਨੇ ਕਿਹਾ ਕਿ ਸਾਡੇ ਪਿਤਾ ਵੀਰਵਾਰ ਸਵੇਰੇ 8 ਵਜੇ ਡਿਊਟੀ 'ਤੇ ਗਏ ਸਨ ਅਤੇ ਉਨ੍ਹਾਂ ਨੇ ਅੱਜ ਸਵੇਰੇ 8 ਵਜੇ ਡਿਊਟੀ ਤੋਂ ਆਉਣਾ ਸੀ। ਘਰ ਤੋਂ ਡਿਊਟੀ ਵਾਲੀ ਜਗ੍ਹਾ ਮਹਿਜ 2 ਕਿਲੋਮੀਟਰ ਦੀ ਦੂਰੀ 'ਤੇ ਹੈ। 10 ਕੁ ਵਜੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ 8 ਤੋਂ 10 ਵਜੇ ਦੇ ਵਿਚਕਾਰ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਹਿਲਾਂ ਉਨ੍ਹਾਂ ਦੇ ਪਿਤਾ ਸਾਈਕਲ 'ਤੇ ਡਿਊਟੀ ਜਾਂਦੇ ਸਨ ਪਰ ਡਰ ਦੇ ਚੱਲਦੇ ਕੁਝ ਦਿਨਾਂ ਤੋਂ ਐਕਟਿਵਾ 'ਤੇ ਡਿਊਟੀ ਜਾ ਰਹੇ ਸਨ। ਦੱਸਣਯੋਗ ਹੈ ਕਿ ਹੋਮ ਗਾਰਡ ਕ੍ਰਿਸ਼ਨ ਦੇਵ ਦੀ ਡਿਊਟੀ ਦੋਨਾਲ ਨਹਿਰ ਦੇ ਪੁਲ 'ਤੇ ਲੱਗੀ ਹੋਈ ਸੀ।
ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 56 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਮ੍ਰਿਤਕ ਦਾ ਸੁਸਾਈਡ ਨੋਟ ਬਰਾਮਦ : ਥਾਣਾ ਮੁਖੀ
ਇਸ ਮਾਮਲੇ ਸਬੰਧੀ ਨੰਗਲ ਥਾਣਾ ਮੁਖੀ ਪਵਨ ਚੌਧਰੀ ਨੇ ਕਿਹਾ ਕਿ ਹੋਮਗਾਰਡ ਵੱਲੋਂ ਕੀਤੀ ਖੁਦਕੁਸ਼ੀ ਬਾਰੇ ਉਨ੍ਹਾਂ ਨੂੰ ਸੁਸਾਈਡ ਨੋਟ ਵੀ ਬਰਾਮਦ ਹੋ ਚੁੱਕਿਆ ਹੈ। ਜਿਸ ਸਬੰਧੀ ਹੋਮਗਾਰਡ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਜਾਣੂੰ ਵੀ ਕਰਵਾ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਲਾਗਲੇ ਪਿੰਡਾਂ ਦੇ ਕੁਝ ਵਿਅਕਤੀਆਂ ਖ਼ਿਲਾਫ਼ 306 ਦਾ ਮਾਮਲਾ ਵੀ ਦਰਜ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ:  ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ


shivani attri

Content Editor

Related News