ਲੋਕ ਸਭਾ ਚੋਣਾਂ : ਪੰਜਾਬ ਹੋਮਗਾਰਡਾਂ ਦੀਆਂ 13 ਕੰਪਨੀਆਂ ਉੱਤਰ ਪ੍ਰਦੇਸ਼ ਲਈ ਰਵਾਨਾ
Friday, Mar 29, 2019 - 09:26 AM (IST)

ਚੰਡੀਗੜ੍ਹ : ਸਾਲ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਦੀਆਂ 13 ਕੰਪਨੀਆਂ ਉੱਤਰ ਪ੍ਰਦੇਸ਼ 'ਚ ਹੋਣ ਵਾਲੀਆਂ ਚੋਣਾਂ ਲਈ ਰਵਾਨਾ ਕੀਤੀਆਂ ਗਈਆਂ, ਜਦੋਂ ਕਿ ਉੱਤਰਾਖੰਡ 'ਚ ਹੋਣ ਵਾਲੀਆਂ ਚੋਣਾਂ ਲਈ 7 ਹੋਰ ਕੰਪਨੀਆਂ ਨਾਮਜ਼ਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਕਮਾਂਡੇਟ ਰਾਏ ਸਿੰਘ ਧਾਲੀਵਾਲ ਨੇ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਨੂੰ ਰਵਾਨਾ ਕਰਨ ਮੌਕੇ ਦਿੱਤੀ। ਇਸ ਤੋਂ ਪਹਿਲਾਂ ਬਠਿੰਡਾ ਤੇ ਫਰੀਦਕੋਟ ਦੇ ਹੋਮਗਾਰਡਜ਼ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਮੌਕੇ ਕਮਾਂਡੇਟ ਰਾਏ ਸਿੰਘ ਧਾਲੀਵਾਲ ਨੇ ਹੋਮਗਾਰਡਾਂ ਨੂੰ ਸਖਤ ਹਦਾਇਤ ਕੀਤੀ ਕਿ ਚੋਣਾਂ ਸਮੇਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਉੱਤਰਾਖੰਡ ਜਾਣੇ ਹਨ, ਉਹ ਸਰੀਰਕ ਤੇ ਮੈਡੀਕਲ ਤੌਰ 'ਤੇ ਪੂਰੀ ਤਰ੍ਹਾਂ ਫਿੱਟ ਹੋਣ।