ਪੰਜਾਬ ਦੇ ਮਸ਼ਹੂਰ ਹਸਪਤਾਲਾਂ ਵਿਚ Raid (ਵੀਡੀਓ)
Wednesday, Dec 18, 2024 - 12:30 PM (IST)
ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਦੇ ਮਸ਼ਹੂਰ ਹਸਪਤਾਲਾਂ 'ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਅੱਜ ਸਵੇਰੇ-ਸਵੇਰੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਦਿੱਲੀ ਤੋਂ ਲੁਧਿਆਣਾ ਪਹੁੰਚੀਆਂ ਅਤੇ ਇੱਤੇ 2 ਮਸ਼ਹੂਰ ਹਸਪਤਾਲਾਂ ਵਿਚ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਇਨ੍ਹਾਂ ਹਸਪਤਾਲਾਂ ਦੇ ਮਾਲਕਾਂ ਘਰ ਵੀ ਚੈਕਿੰਗ ਕੀਤੇ ਜਾਣ ਦੀ ਸੂਚਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸਕੂਲ 'ਚ ਛੁੱਟੀ ਦਾ ਐਲਾਨ
ਫ਼ਿਲਹਾਲ ਇਨਕਮ ਟੈਕਸ ਵਿਭਾਗ ਵੱਲੋਂ ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਤਾਂ ਸਾਂਝੀ ਨਹੀਂ ਕੀਤੀ ਗਈ ਕਿ ਇਹ ਰੇਡ ਕਿਸ ਮਾਮਲੇ ਵਿਚ ਹੋਈ ਤੇ ਕੀ ਕੁਝ ਬਰਾਮਦ ਹੋਇਆ ਹੈ, ਪਰ ਸੂਤਰਾਂ ਮੁਤਾਬਕ ਪ੍ਰਾਪਰਟੀ ਦਾ ਰਿਕਾਰਡ ਨਾ ਹੋਣ ਅਤੇ ਟੈਕਸ ਬਚਾਉਣ ਦੇ ਮਾਮਲਿਆਂ ਵਿਚ ਇਹ ਰੇਡ ਕੀਤੀ ਗਈ ਹੈ। ਸੂਤਰਾਂ ਮੁਤਾਬਕ ਘਰਾਂ ਵਿਚ ਛਾਪੇਮਾਰੀ ਦੌਰਾਨ ਕਾਫ਼ੀ ਨਕਦੀ ਵੀ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਜਾਣਕਾਰੀ ਮੁਤਾਬਕ ਅੱਜ ਸਵੇਰੇ-ਸਵੇਰੇ ਲੁਧਿਆਣਆ ਦੇ ਡਾ. ਰਮਾ ਸੋਫਤ ਹਸਪਤਾਲ ਤੇ ਸੁਮੀਤਾ ਸੋਫਤ ਹਸਪਤਾਲ ਵਿਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਕੀਤੀ ਗਈ। ਫ਼ਿਲਹਾਲ ਇਸ ਰੇਡ ਬਾਰੇ ਵਿਸਥਾਰਤ ਵੇਰਵਿਆਂ ਦੀ ਉਡੀਕ ਹੈ, ਪਰ ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਰੇਡ ਦੌਰਾਨ ਵੱਡੀ ਗਿਣਤੀ ਵਿਚ ਨਕਦੀ ਬਰਾਮਦ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8