ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ

Monday, Jun 19, 2023 - 04:45 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ

ਜਲੰਧਰ/ਲੁਧਿਆਣਾ/ਚੰਡੀਗੜ੍ਹ (ਬਸਰਾ, ਪਾਲ)- ਪਿਛਲੇ ਕੁਝ ਦਿਨਾਂ ਤੋਂ ਰਹੀ ਬੱਦਲਵਾਈ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ ਕਮੀ ਦਰਜ ਕੀਤੀ ਗਈ ਪਰ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹਿਣ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਵੀ ਦੱਸੀ ਗਈ ਹੈ।  ਪੱਛਮੀ ਡਿਸਟਰਬੈਂਸ ਦੇ ਚਲਦਿਆਂ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਤਾਪਮਾਨ ਵਿਚ 2.9 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਔਸਤਨ ਤਾਪਮਾਨ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ ਹੈ।  ਸੂਬੇ ਵਿਚ ਅੰਮ੍ਰਿਤਸਰ ਦਾ ਤਾਪਮਾਨ ਸਭ ਤੋਂ ਵੱਧ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਗਰਮੀ ਤੋਂ ਰਾਹਤ ਵਾਲੀ ਗੱਲ ਇਹ ਹੈ ਕਿ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋ ਘੱਟ ਰਿਹਾ ਹੈ। ਸ਼ਨੀਵਾਰ ਦੇ ਮੁਕਾਬਲੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 2 ਤੋਂ ਲੈ ਕੇ 7 ਡਿਗਰੀ ਸੈਲਸੀਅਸ ਘੱਟ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਚੰਡੀਗੜ੍ਹ ਵਿਖੇ ਐਤਵਾਰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਿਕਾਰਡ ਕੀਤਾ ਗਿਆ। ਉੱਥੇ ਹੀ ਹੇਠਲਾ ਤਾਪਮਾਨ 29.4 ਡਿਗਰੀ ਰਿਹਾ। ਕੇਂਦਰ ਮੁਤਾਬਕ ਅਗਲੇ 5 ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 37 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ, ਜਦੋਂਕਿ ਹੇਠਲਾ ਤਾਪਮਾਨ 27 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਹਿਲੀ ਜੂਨ ਤੋਂ ਹੁਣ ਤਕ ਚੰਡੀਗੜ੍ਹ ਸ਼ਹਿਰ ਵਿਚ 27 ਐੱਮ. ਐੱਮ. ਮੀਂਹ ਪੈ ਚੁੱਕਿਆ ਹੈ। ਸੋਮਵਾਰ ਅਤੇ ਮੰਗਲਵਾਰ ਮੀਂਹ ਦੇ ਚੰਗੇ ਆਸਾਰ ਬਣ ਰਹੇ ਹਨ। ਕੁਝ ਦਿਨਾਂ ਤੋਂ ਸ਼ਹਿਰ ਵਿਚ ਪੱਛਮੀ ਪੌਣਾਂ ਐਕਟਿਵ ਹਨ ਪਰ ਖੁੱਲ੍ਹ ਕੇ ਮੀਂਹ ਨਹੀਂ ਪੈ ਰਿਹਾ ਹੈ। ਚੰਡੀਗੜ੍ਹ ਮੌਸਮ ਕੇਂਦਰ ਦੇ ਵਿਗਿਆਨੀ-ਈ ਏ. ਕੇ. ਸਿੰਘ ਦੀ ਮੰਨੀਏ ਤਾਂ ਸ਼ਹਿਰ ਵਿਚ ਦੋ ਦਿਨ ਮੀਂਹ ਦੇ ਆਸਾਰ ਹਨ। ਜੇਕਰ ਮੀਂਹ ਪਵੇਗਾ ਤਾਂ ਉਹ ਪੱਛਮੀ ਪੌਣਾਂ ਅਤੇ ਲੋਕਲ ਕਲਾਊਡ ਫਾਰਮੇਸ਼ਨ ਕਾਰਨ ਬਣ ਰਹੇ ਦਬਾਅ ਕਾਰਨ ਪਵੇਗਾ।

ਅੱਗੇ ਇਸ ਤਰ੍ਹਾਂ ਰਹੇਗਾ ਤਾਪਮਾਨ
ਸੋਮਵਾਰ ਬੱਦਲ ਛਾਏ ਰਹਿਣਗੇ। ਮੀਂਹ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 37, ਜਦੋਂਕਿ ਹੇਠਲਾ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
-ਮੰਗਲਵਾਰ ਵੀ ਬੱਦਲ ਛਾਏ ਰਹਿਣਗੇ। ਮੀਂਹ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 36, ਜਦੋਂਕਿ ਹੇਠਲਾ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
-ਬੁੱਧਵਾਰ ਆਸਮਾਨ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 35, ਜਦਕਿ ਹੇਠਲਾ 29 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਲਿਆਂਦੇ ਜਾਣਗੇ ਪ੍ਰਸਤਾਵ

ਬਿਪਰਜੋਏ' ਦਾ ਅਸਰ ਵੀ ਪੰਜਾਬ 'ਚ ਦਿੱਸ ਸਕਦਾ ਹੈ
ਅਰਬ ਸਾਗਰ ਤੋਂ ਉੱਠੇ 'ਬਹੁਤ ਗੰਭੀਰ ਚੱਕਰਵਾਤੀ ਤੂਫਾਨ ਬਿਪਰਜੋਏ' ਦਾ ਅਸਰ ਪੰਜਾਬ 'ਚ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਪੰਜਾਬ ਵਿੱਚ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ, ਕੱਚੇ ਅਤੇ ਕਮਜ਼ੋਰ ਘਰਾਂ ਵਿੱਚ ਨਾ ਰਹਿਣ ਦੀ ਸਲਾਹ ਦਿੱਤੀ ਗਈ। ਇਸ ਤੂਫਾਨ ਨਾਲ ਜਿੱਥੇ ਮਾਝੇ ਅਤੇ ਦੁਆਬੇ 'ਚ ਗਰਮੀ ਵਧੇਗੀ, ਉਥੇ ਮਾਲਵੇ ਨੂੰ ਇਸ ਨਾਲ ਰਾਹਤ ਮਿਲੇਗੀ।

ਇਹ ਵੀ ਪੜ੍ਹੋ:600 ਕਰੋੜ ਨਾਲ ਬੁੱਢੇ ਨਾਲੇ ਦਾ ਪਾਣੀ ਹੋਵੇਗਾ ਸਾਫ਼, ਰਾਜਸਥਾਨ ਨੂੰ ਵੀ ਮਿਲੇਗਾ ਸਾਫ਼ ਸੁਥਰਾ ਪਾਣੀ: ਭਗਵੰਤ ਮਾਨ 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News