PUNJAB : ਰਾਤ ਪ੍ਰੇਮੀ ਨਾਲ ਹੋਟਲ ''ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼

Friday, Jul 24, 2026 - 06:26 PM (IST)

PUNJAB : ਰਾਤ ਪ੍ਰੇਮੀ ਨਾਲ ਹੋਟਲ ''ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼

ਕੋਟਕਪੂਰਾ (ਜਗਤਾਰ) : ਕੋਟਕਪੂਰਾ ਦੇ ਮੁਕਤਸਰ ਰੋਡ ਸਥਿਤ ਇਕ ਹੋਟਲ ਦੇ ਕਮਰੇ ਵਿਚੋਂ ਇਕ ਔਰਤ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਨੇੜਲੇ ਪਿੰਡ ਢਿੱਲਵਾਂ ਕਲਾਂ ਦੀ ਰਹਿਣ ਵਾਲੀ ਰਾਜਪ੍ਰੀਤ ਕੌਰ (34) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਜਪ੍ਰੀਤ ਕੌਰ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ, ਨਾਲ ਬੀਤੀ ਰਾਤ ਹੋਟਲ ਵਿਚ ਆਈ ਸੀ। ਅੱਜ ਸਵੇਰੇ ਉਹ ਹੋਟਲ ਦੇ ਕਮਰੇ ਵਿਚ ਮ੍ਰਿਤਕ ਹਾਲਤ ਵਿਚ ਮਿਲੀ। ਇਸ ਦੀ ਸੂਚਨਾ ਮਿਲਣ 'ਤੇ ਹੋਟਲ ਪ੍ਰਬੰਧਕਾਂ ਨੇ ਤੁਰੰਤ ਪੁਲਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਕੋਟਕਪੁਰਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਅਤੇ ਏਐੱਸਆਈ ਨਵਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ

ਮੁੱਢਲੀ ਜਾਂਚ ਵਿਚ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੀ ਮੌਤ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋ ਸਕਦੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਪੁਲਸ ਮੁਤਾਬਕ ਮ੍ਰਿਤਕਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਸਥਿਤ ਇਕ ਫੈਕਟਰੀ ਵਿਚ ਮਜ਼ਦੂਰੀ ਕਰਦੀ ਸੀ। ਇਸ ਮਾਮਲੇ ਵਿਚ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਰਸਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁੱਢਲੀ ਤਫ਼ਤੀਸ਼ ਵਿਚ ਮੌਤ ਕੁਦਰਤੀ ਲੱਗ ਰਹੀ ਹੈ ਪਰ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News