Punjab: ਹੋਟਲਾਂ ਤੇ ਸਪਾ ਸੈਂਟਰਾਂ ''ਚ ''ਗੰਦੇ ਧੰਦੇ'' ਦਾ ਜ਼ੋਰ! ਕੈਬਨਿਟ ਮੰਤਰੀ ਨੇ ਦਿੱਤੀ ਸਖ਼ਤ ਕਾਰਵਾਈ ਦੀ ਚੇਤਾਵਨੀ

Tuesday, Aug 05, 2025 - 03:09 PM (IST)

Punjab: ਹੋਟਲਾਂ ਤੇ ਸਪਾ ਸੈਂਟਰਾਂ ''ਚ ''ਗੰਦੇ ਧੰਦੇ'' ਦਾ ਜ਼ੋਰ! ਕੈਬਨਿਟ ਮੰਤਰੀ ਨੇ ਦਿੱਤੀ ਸਖ਼ਤ ਕਾਰਵਾਈ ਦੀ ਚੇਤਾਵਨੀ

ਮੂਨਕ (ਪ੍ਰਕਾਸ਼)- ਹਲਕੇ ਦੇ ਅੰਦਰ ਬਹੁਤ ਸਾਰੇ ਸਪਾ ਸੈਂਟਰਾਂ ਅਤੇ ਹੋਟਲਾਂ ’ਚ ਜਿਸਮਫਰੋਸ਼ੀ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। ਕਈ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਵੀ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਇਨ੍ਹਾਂ ਹੋਟਲਾਂ ਤੇ ਸਪਾ ਸੈਂਟਰ ਦੇ ਨੇੜੇ ਰਹਿਣ ਵਾਲੇ ਦੁਕਾਨਦਾਰਾਂ ਅਤੇ ਘਰਾਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਦੱਸਿਆ ਕਿ ਸਪਾ ਸੈਂਟਰ ’ਚ ਤਾਂ ਬਹੁਤ ਹੀ ਬੁਰਾ ਹਾਲ ਹੈ। ਮਾਲਿਸ਼ ਲਈ ਆਉਣ ਵਾਲੇ ਗਾਹਕਾਂ ਨੂੰ ਆਸਾਨੀ ਨਾਲ ਮੱਕੜ ਜਾਲ ’ਚ ਫਸਾ ਲਿਆ ਜਾਂਦਾ ਹੈ ਅਤੇ ਫਿਰ ਉਹ ਮਹਿਲਾਵਾਂ ਨਾਲ ਸਬੰਧ ਬਣਾਉਣ ਦੇ ਬਦਲੇ ਇਨ੍ਹਾਂ ਸਪਾ ਸੈਂਟਰਾਂ ਨੂੰ ਮੋਟੀ ਫੀਸ ਅਦਾ ਕਰਦੇ ਹਨ, ਪਰ ਇਸ ਸਬੰਧੀ ਕਦੇ ਵੀ ਕੋਈ ਕਾਰਵਾਈ ਨਹੀਂ ਹੁੰਦੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਵੱਡਾ ਫੇਰਬਦਲ! ਬਦਲੇ ਗਏ ਪ੍ਰਧਾਨ

ਹਲਕੇ ’ਚ ਬਹੁਤੇ ਹੋਟਲਾਂ ਅੰਦਰ ਵੀ ਪ੍ਰੇਮੀ ਜੋੜੇ ਕਮਰੇ ਲੈ ਕੇ ਰੰਗ ਰੰਲੀਆਂ ਮਨਾਉਂਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਹੋਟਲਾਂ ਅੰਦਰ ਕਾਲਜ ਅਤੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀ ਕਮਰੇ ਕਿਰਾਏ ’ਤੇ ਲੈਂਦੇ ਹਨ ਅਤੇ ਹੋਟਲ ਵਾਲੇ ਲਾਲਚ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਕਮਰੇ ਕਿਰਾਏ ’ਤੇ ਦਿੰਦੇ ਹਨ ਪਰ ਪ੍ਰਸ਼ਾਸਨ ਦੇ ਕੁੰਭਕਰਨੀ ਨੀਂਦ ਸੁੱਤੇ ਹੋਣ ਕਾਰਨ ਇਸ ਨੂੰ ਕੋਈ ਠੱਲ ਨਹੀਂ ਪੈ ਰਹੀ ਹੈ। ਇਨ੍ਹਾਂ ਹੋਟਲਾਂ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆ ਰਹੀਆਂ ਹਨ।

ਇਸ ਸਬੰਧੀ ਐੱਸ. ਐੱਚ. ਓ. ਮੂਨਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਰੈਗੂਲਰ ਰੇਡਾਂ ਅਤੇ ਚੈਕਿੰਗ ਕਰ ਰਹੀ ਹੈ ਜੇਕਰ ਕੋਈ ਹੋਟਲ ਜਾਂ ਸਪਾ ਸੈਂਟਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇਗੀ। ਅੱਜ ਹੋਟਲਾਂ ’ਤੇ ਰੇਡ ਮਾਰੀ ਗਈ ਅਤੇ ਕਈ ਹੋਟਲਾਂ ਦੇ ਮਾਲਕਾਂ ਨੂੰ ਤਾੜਨਾ ਕੀਤੀ ਕਿ ਜੇਕਰ ਕੋਈ ਗੈਰ-ਕਾਨੂੰਨੀ ਗਤੀਵਿਧੀ ਮਿਲੀ ਤਾਂ ਹੋਟਲ ਬੰਦ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੋਟਲਾਂ ’ਚ ਜੇਕਰ ਕੋਈ ਵਿਦਿਆਰਥੀ ਪਾਇਆ ਗਿਆ ਤਾਂ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...

ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਹਲਕੇ ’ਚ ਕਿਸੇ ਕਿਸਮ ਦਾ ਗੈਰ-ਕਾਨੂੰਨੀ ਕਾਰੋਬਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਹੋਟਲ ਵਾਲਿਆਂ ਨੂੰ ਆਪਣਾ ਕੰਮ ਕਾਨੂੰਨ ਦੀਆਂ ਹਦਾਇਤਾਂ ਅਨੁਸਾਰ ਕਰਨ ਦੀ ਹਦਾਇਤ ਦਿੱਤੀ ਨਹੀਂ ਤਾਂ ਫਿਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News