ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ

Thursday, May 21, 2026 - 01:57 PM (IST)

ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਘਰ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੇ ਸ਼ੀਸ਼ੇ, ਦਰਵਾਜ਼ੇ ਅਤੇ ਕੰਧਾਂ ਤੱਕ ਟੁੱਟ ਗਈਆਂ। ਇਲਾਕੇ ਦੇ ਲੋਕ ਧਮਾਕੇ ਦੀ ਆਵਾਜ਼ ਸੁਣ ਕੇ ਘਰਾਂ ਤੋਂ ਬਾਹਰ ਨਿਕਲ ਆਏ। ਮਿਲੀ ਜਾਣਕਾਰੀ ਮੁਤਾਬਕ ਧਮਾਕੇ ਸਮੇਂ ਘਰ ਵਿੱਚ 2 ਮਹਿਲਾਵਾਂ ਮੌਜੂਦ ਸਨ, ਅੱਗ ਲੱਗਣ ਕਾਰਨ ਦੋਵੇਂ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਸ਼ੁਰੂਆਤੀ ਜਾਣਕਾਰੀ ਅਨੁਸਾਰ ਘਰ ਵਿੱਚ ਪਟਾਕੇ ਰੱਖੇ ਹੋਏ ਸਨ ਅਤੇ ਕਿਹਾ ਜਾ ਰਿਹਾ ਹੈ ਕਿ ਮਹਿਲਾਵਾਂ ਉਨ੍ਹਾਂ ਨੂੰ ਤਿਆਰ ਕਰ ਰਹੀਆਂ ਸਨ। ਇਸ ਦੌਰਾਨ ਅਚਾਨਕ ਧਮਾਕਾ ਹੋ ਗਿਆ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਬੁਲਾਈਆਂ ਗਈਆਂ ਅਤੇ  ਅੱਗ ’ਤੇ ਬਹੁਤ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ । ਮੌਕੇ ‘ਤੇ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੇ ਅਸਲ ਕਾਰਨਾਂ ਬਾਰੇ ਕੁਝ ਸਪੱਸ਼ਟ ਕਿਹਾ ਜਾ ਸਕੇਗਾ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ

ਇਸ ਮੌਕੇ  ਏਸੀਪੀ ਸੁਰਿੰਦਰ ਸਿੰਘ ਪਾਲ ਨੇ ਦੱਸਿਆ ਕਿ ਪੁਲਸ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਇਹ ਗੱਲ ਸਾਹਮਣੇ ਆਈ ਹੈ ਕਿ ਘਰ ਵਿੱਚ ਨਾਜਾਇਜ਼ ਪਟਾਕੇ ਬਣਾਉਣ ਦਾ ਕੰਮ ਕੀਤਾ ਜਾਂਦਾ ਸੀ, ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ । ਏਸੀਪੀ ਨੇ ਕਿਹਾ ਕਿ ਘਰ ਦੇ ਬਾਹਰੋਂ ਹਵਾਈਆਂ ਦੇ ਕਾਨੇ ਮਿਲੇ ਹਨ। ਇਸ ਲਈ ਫੋਰੈਂਸਿਕ ਲੈਬ ਦੀਆਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਨਾਜਾਇਜ਼ ਪਟਾਕੇ ਬਣਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਘਰ ਮਾਲਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News