ਪੰਜਾਬ ''ਚ ਪਤੀ ਨੇ ਕੁੱਟ-ਕੁੱਟ ਮਾਰ''ਤੀ ਵਹੁਟੀ! ਪਰਿਵਾਰ ਦਾ ਰੋ-ਰੋ ਬੁਰਾ ਹਾਲ

Wednesday, Dec 24, 2025 - 12:48 PM (IST)

ਪੰਜਾਬ ''ਚ ਪਤੀ ਨੇ ਕੁੱਟ-ਕੁੱਟ ਮਾਰ''ਤੀ ਵਹੁਟੀ! ਪਰਿਵਾਰ ਦਾ ਰੋ-ਰੋ ਬੁਰਾ ਹਾਲ

ਲੁਧਿਆਣਾ (ਪੰਕਜ): ਡਾਬਾ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਲੋਹਾਰਾ ਵਿਚ ਸ਼ਰਾਬ ਦੇ ਨਸ਼ੇ ਵਿਚ ਟੱਲੀ ਪਤੀ ਨੇ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਦੀ ਪਛਾਣ ਪੁਸ਼ਪਾ ਵਜੋਂ ਹੋਈ ਹੈ। ਪੁਲਸ ਨੇ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਜੇ ਕੁਮਾਰ ਵਾਸੀ ਹਰਿਆਣਾ ਨੇ ਦੱਸਿਆ ਕਿ ਉਸ ਦੀ ਭੈਣ ਪੁਸ਼ਪਾ ਦਾ ਵਿਆਹ ਅਜੇ ਕੁਮਾਰ ਦੇ ਨਾਲ ਹੋਇਆ ਸੀ। ਅਜੇ ਸ਼ਰਾਬ ਪੀਣ ਦਾ ਆਦੀ ਸੀ ਤੇ ਅਕਸਰ ਪੁਸ਼ਪਾ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ। 22 ਦਸੰਬਰ ਨੂੰ ਉਸ ਨੂੰ ਪਤਾ ਲੱਗਿਆ ਕਿ ਅਜੇ ਸ਼ਰਾਬ ਦੇ ਨਸ਼ੇ ਵਿਚ ਉਸ ਦੀ ਭੈਣ ਨੂੰ ਬੁਰੀ ਤਰ੍ਹਾਂ ਕੁੱਟ ਰਿਹਾ ਹੈ, ਜਿਸ ਮਗਰੋਂ ਉਹ ਤੁਰੰਤ ਹਰਿਆਣਾ ਤੋਂ ਲੁਧਿਆਣਾ ਲਈ ਰਵਾਨਾ ਹੋ ਗਿਆ। ਜਦੋਂ ਉਹ ਲੁਧਿਆਣੇ ਪਹੁੰਚਿਆ ਤਾਂ ਪਤਾ ਲੱਗਿਆ ਕਿ ਅਜੇ ਉਸ ਦੀ ਭੈਣ ਨਾਲ ਉਦੋਂ ਤਕ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਰਿਹਾ ਜਦੋਂ ਤਕ ਉਹ ਬੇਹੋਸ਼ ਨਹੀਂ ਹੋ ਗਈ ਤੇ ਇਸ ਮਗਰੋਂ ਉਹ ਦਮ ਤੋੜ ਗਈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


author

Anmol Tagra

Content Editor

Related News