ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ ''ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ
Wednesday, Oct 01, 2025 - 11:12 AM (IST)

ਲੁਧਿਆਣਾ (ਅਨਿਲ, ਖੁਰਾਣਾ)- ਇਕ ਪਾਸੇ ਜਦੋਂ ਲੋਕ ਦੁਰਗਾ ਅਸ਼ਟਮੀ ਮਨਾ ਰਹੇ ਸਨ ਤੇ ਕੁੜੀਆਂ ਦੀ ਦੇਵੀ ਦੇ ਰੂਪ ਵਿਚ ਪੂਜਾ ਕਰ ਰਹੇ ਸਨ, ਇਸ ਦੌਰਾਨ, ਬਹਾਦਰਕੇ ਰੋਡ ’ਤੇ ਥੋਕ ਸਬਜ਼ੀ ਮੰਡੀ ਦੇ ਗੇਟ ਨੰ. 2 ਨੇੜੇ ਇਕ ਇਕਾਂਤ ਖੇਤਰ ’ਚ ਇਕ 45 ਸਾਲਾ ਵਿਅਕਤੀ 5 ਸਾਲ ਦੀ ਬੱਚੀ ਨਾਲ ਜਿਣਸੀ ਸ਼ੋਸ਼ਣ ਕਰ ਰਿਹਾ ਸੀ, ਜਿਸ ਦੀ ਲੋਕਾਂ ਖੂਬ ਛਿੱਤਰ-ਪਰੇਡ ਕੀਤੀ। ਮੁਲਜ਼ਮ ਦੀ ਹਾਲਤ ਗੰਭੀਰ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਚਸ਼ਮਦੀਦਾਂ ਅਨੁਸਾਰ ਮੁਲਜ਼ਮ 5 ਸਾਲ ਦੀ ਬੱਚੀ ਨੂੰ ਉੱਤਰ ਪ੍ਰਦੇਸ਼ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਮੋਟਰਸਾਈਕਲ ’ਤੇ ਸਬਜ਼ੀ ਮੰਡੀ ਲੈ ਆਇਆ। ਫਿਰ ਉਹ ਉਸ ਨੂੰ ਬਾਜ਼ਾਰ ਦੇ ਗੇਟ ਨੰ. 2 ਨੇੜੇ ਇਕ ਇਕਾਂਤ ਖੇਤਰ ’ਚ ਲੈ ਗਿਆ ਅਤੇ ਆਪਣੇ ਮੋਬਾਈਲ ਫੋਨ ’ਤੇ ਉਸ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਮੌਜੂਦ ਲੋਕਾਂ ਦੀ ਭੀੜ ਨੇ ਉਸ ਦਾ ਖੂਬ ਕੁਟਾਪਾ ਚਾੜ੍ਹਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਹੋਈ ਜੇਲ੍ਹ! ਵੀਡੀਓ ਵਾਇਰਲ ਹੋਣ ਮਗਰੋਂ ਫਸਿਆ ਸੀ ਸੁਖਦੇਵ ਸਿੰਘ
ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਬੁਰੀ ਤਰ੍ਹਾਂ ਜ਼ਖਮੀ ਵਿਅਕਤੀ ਨੂੰ ਕਾਬੂ ਕਰ ਕੇ ਲੜਕੀ ਦੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ। ਜਦੋਂ ਜੋਧੇਵਾਲ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਦਲਵੀਰ ਸਿੰਘ ਨਾਲ ਉਕਤ ਮਾਮਲੇ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਗੰਭੀਰ ਜ਼ਖਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਪੁਲਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਫਿਲਹਾਲ ਪੁਲਸ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8