ਪੰਜਾਬ ''ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...

Wednesday, Sep 17, 2025 - 02:37 PM (IST)

ਪੰਜਾਬ ''ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...

ਬਰਨਾਲਾ (ਪੁਨੀਤ): ਪੰਜਾਬ ਵਿਚ ਪ੍ਰਵਾਸੀਆਂ ਸਬੰਧੀ ਵੱਖ-ਵੱਖ ਪੰਚਾਇਤਾਂ ਵੱਲੋਂ ਲਗਾਤਾਰ ਫ਼ੈਸਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਕੱਟੂ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪ੍ਰਵਾਸੀਆਂ ਦੇ ਸੰਪੂਰਨ ਬਾਈਕਾਟ ਦਾ ਮਤਾ ਪਾਸ ਕੀਤਾ ਹੈ। ਪਿੰਡ ਦੀ ਸਰਪੰਚ ਦੇ ਪਤੀ ਕਰਨੈਲ ਸਿੰਘ ਸਮੇਤ ਪੰਚਾਇਤ ਮੈਂਬਰਾਂ ਦੇ ਪਿੰਡ ਵਾਸੀਆਂ ਨੇ ਇਕ ਵੱਡੀ ਸਭਾ ਵਿਚ ਇਹ ਮਤਾ ਪਾਸ ਕੀਤਾ ਹੈ, ਜਿਸ ਵਿਚ ਪ੍ਰਵਾਸੀਆਂ ਬਾਰੇ ਸਖ਼ਤ ਫ਼ੈਸਲੇ ਲਏ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List

ਇਸ ਮੌਕੇ ਕਰਨੈਲ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਵੱਲੋਂ ਛੋਟੇ ਬੱਚੇ ਦੇ ਕਤਲ ਤੇ ਬਰਨਾਲਾ ਦੇ ਤਪਾ ਮੰਡੀ ਵਿਚ ਇਕ ਪ੍ਰਵਾਸੀ ਵੱਲੋਂ ਆਪਣੇ ਹੀ ਸਾਥੀ ਦੇ ਕਤਲ ਮਗਰੋਂ, ਪਿੰਡ ਕੱਟੂ ਦੀ ਪੰਚਾਇਤ ਨੇ ਇਹ ਮਤਾ ਪਾਸ ਕੀਤਾ ਹੈ, ਤਾਂ ਜੋ ਉਨ੍ਹਾਂ ਦੇ ਪਿੰਡ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਰਹਿ ਰਹੇ ਪ੍ਰਵਾਸੀਆਂ ਦੀ ਸਾਰੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਤੇ ਪਿੰਡ ਵਿਚ ਕਈ ਮਤੇ ਪਾਸ ਕੀਤੇ ਗਏ ਹਨ। 

ਪੰਚਾਇਤ ਵੱਲੋਂ ਪਾਸ ਮਤਿਆਂ ਮੁਤਾਬਕ ਪਿੰਡ ਵਿਚ ਪ੍ਰਵਾਸੀਆਂ ਦਾ ਅਧਾਰ ਕਾਰਡ ਜਾਂ ਕੋਈ ਵੀ ਹੋਰ ਪਛਾਣ ਪੱਤਰ ਨਹੀਂ ਬਣਾਇਆ ਜਾਵੇਗਾ ਤੇ ਪ੍ਰਵਾਸੀਆਂ ਦੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਗਈ ਹੈ। ਪਿੰਡ ਵਿਚ ਪਹਿਲਾਂ ਤੋਂ ਰਹਿ ਰਹੇ ਪ੍ਰਵਾਸੀਆਂ ਦੀ ਸਾਰੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਪਿੰਡ ਵਿਚ ਕੁਝ ਪ੍ਰਵਾਸੀਆਂ ਕੋਲ ਪਿੰਡ ਤੇ ਬਿਹਾਰ ਦੇ ਪਤੇ 'ਤੇ ਦੋ-ਦੋ ਅਧਾਰ ਕਾਰਡ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ ਤੇ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜਿਹੜਾ ਵੀ ਵਿਅਕਤੀ ਪ੍ਰਵਾਸੀਆਂ ਨੂੰ ਪਿੰਡ ਵਿਚ ਲਿਆਵੇਗਾ, ਉਹੀ ਉਨ੍ਹਾਂ ਲਈ ਜ਼ਿੰਮੇਵਾਰ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ

ਪਿੰਡ ਦੇ ਮੁੰਡੇ-ਕੁੜੀ ਦਾ ਆਪਸ 'ਚ ਵਿਆਹ ਕਰਨ 'ਤੇ ਬਾਈਕਾਟ

ਇਹ ਵੀ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਵਿਆਹ ਕਰਦੇ ਹਾਂ ਤਾਂ ਉਨ੍ਹਾਂ ਪੂਰਨ ਬਾਈਕਾਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਸਮਰਥਨ ਨਹੀਂ ਕਰੇਗੀ। ਇਸੇ ਤਰ੍ਹਾਂ ਪੰਚਾਇਤੀ ਜ਼ਮੀਨ, ਸਕੂਲ, ਕਾਲਜ, ਹਸਪਤਾਲ ਗੁਰੂ ਘਰ, ਪੰਚਾਇਤ ਘਰ, ਖੇਡ ਮੈਦਾਨ ਆਦਿ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦਾ ਵੀ ਬਾਈਕਾਟ ਹੋਵੇਗਾ ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਤਾ ਪੂਰੇ ਪਿੰਡ ਦੀ ਸਹਿਮਤੀ ਨਾਲ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਪਾਸ ਕੀਤੇ ਗਏ ਹਨ, ਤਾਂ ਜੋ ਪਿੰਡ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News