ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Friday, Aug 21, 2020 - 09:03 PM (IST)
ਪੰਜਾਬ ਦੇ ਰਾਜਨੀਤਕ, ਧਾਰਮਿਕ, ਮਨੋਰੰਜਕ, ਸਮਾਜਿਕ, ਆਰਥਿਕ ਆਦਿ ਮਸਲਿਆਂ ਨਾਲ ਸਬੰਧਿਤ ਵੱਡੀਆਂ ਖਬਰਾਂ ਦੀ ਜਾਣਕਾਰੀ ਥੋੜੇ ਸਮੇਂ 'ਚ ਹਾਸਲ ਕਰਨ ਲਈ 'ਜਗ ਬਾਣੀ' ਵਲੋਂ ਇਹ ਬੁਲੇਟਿਨ ਪਾਠਕਾਂ ਲਈ ਤਿਆਰ ਕੀਤਾ ਗਿਆ ਹੈ। ਇਸ ਰਾਹੀ ਪਾਠਕਾਂ ਨੂੰ ਪੰਜਾਬ ਦੀਆਂ ਦਿਨ ਭਰ ਦੀਆਂ ਅਹਿਮ ਖਬਰਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਪੰਜਾਬ 'ਚ ਹੋਵੇਗੀ ਹੋਰ ਸਖ਼ਤੀ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੇ 16ਵੇਂ ਐਡੀਸ਼ਨ ਦੌਰਾਨ ਅਹਿਮ ਜਾਣਕਾਰੀ ਦੇਣ ਲਈ ਲਾਈਵ ਹੋਏ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕਾਫੀ ਚਿੰਤਾ ਜਤਾਈ ਹੈ ਅਤੇ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਪੰਜਾਬ 'ਚ ਹੋਰ ਵਧਣਗੇ ਅਤੇ ਇਸ ਲਈ ਮੈਂ ਪੰਜਾਬ 'ਚ ਹੋਰ ਸਖ਼ਤੀ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸ਼ੁਰੂ 'ਚ ਕੋਰੋਨਾ ਬਿਮਾਰੀ 'ਤੇ ਕੰਟਰੋਲ ਹੋ ਗਿਆ ਸੀ ਪਰ ਹੁਣ ਪੰਜਾਬ 'ਚ ਬਿਮਾਰੀ ਦਾ ਜ਼ਿਆਦਾ ਫੈਲਾਅ ਹੋ ਰਿਹਾ ਹੈ, ਜਿਸ ਕਾਰਣ ਮੈਨੂੰ ਸਖ਼ਤੀ ਕਰਨੀ ਪੈ ਰਹੀ ਹੈ ਅਤੇ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।
ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 1513 ਮਾਮਲਿਆਂ ਦੀ ਹੋਈ ਪੁਸ਼ਟੀ, 34 ਮਰੀਜ਼ਾਂ ਦੀ ਮੌਤ
ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਨਾਲ ਅੱਜ 34 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕ ਮਰੀਜ਼ਾਂ ਦੀ ਗਿਣਤੀ 991 ਹੋ ਗਈ ਹੈ। ਸੂਬੇ 'ਚ ਅੱਜ 1513 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਉਥੇ ਦੂਜੇ ਪਾਸੇ ਲੁਧਿਆਣਾ 'ਚ 462 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜੋ ਹੁਣ ਤਕ ਦੀ ਸਭ ਤੋਂ ਵੱਧ ਅਧਿਕਾਰਿਕ ਗਿਣਤੀ ਹੈ। ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਹਸਪਤਾਲਾਂ 'ਚ ਹਾਊਸਫੁੱਲ ਦੀ ਸਥਿਤੀ ਬਣੀ ਹੋਈ ਹੈ।
ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ
ਚੰਡੀਗੜ੍ਹ : 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਅਤੇ ਹੋਰਾਂ ਲਈ ਲਾਜ਼ਮੀ ਹੋਵੇਗਾ। ਇਸ ਸੰਬੰਧੀ ਮਾਨਯੋਗ ਸਪੀਕਰ ਵਲੋਂ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ ਵਿਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020 ਤੋਂ 27.8.2020 ਤੱਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੋਵੇਗੀ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗਾ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਬਹਿਬਲ ਗੋਲੀ ਕਾਡ : ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੀ ਜ਼ਮਾਨਤ ਹਾਈਕੋਰਟ ਵੱਲੋਂ ਮਨਜ਼ੂਰ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਵਿਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ । ਇਨ੍ਹਾਂ ਨੂੰ ਝੂਠੀ ਗਵਾਹੀ ਤਿਆਰ ਕਾਰਨ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਤਿੰਨ ਮਹਿਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ । ਜਾਣਕਾਰੀ ਅਨੁਸਾਰ ਬਹੁਚਰਚਿਤ ਡਾਇਰੈਕਟਰ ਬਹਿਬਲ ਕਲਾਂ ਗੋਲੀਕਾਂਡ ਵਿਚ ਪੁਲਸ ਨੇ ਫਰੀਦਕੋਟ ਦੇ ਸੁਹੇਲ ਸਿੰਘ ਬਰਾੜ ਅਤੇ ਪੁਲਸ ਮੁਲਜ਼ਮਾਂ ਨਾਲ ਮਿਲ ਕੇ ਸਾਜ਼ਿਸ਼ ਰਚਣ ਅਤੇ ਆਤਮ ਰੱਖਿਆ ਦੀ ਝੂਠੀ ਕਹਾਣੀ ਘੜਨ ਦੇ ਦੋਸ਼ ਹੇਠ ਪੰਕਜ ਮੋਟਰਜ਼ ਦੇ ਮੈਨੇਜਿੰਗ ਪੰਕਜ ਬਾਂਸਲ ਨੂੰ ਗ੍ਰਿਫਤਾਰ ਕੀਤਾ ਸੀ । ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਨੇ ਬਹਿਬਲ ਕਲਾਂ ਵਿਚ ਧਰਨਾ ਦਿੱਤਾ ਹੋਇਆ ਸੀ, ਜਿੱਥੇ ਪੁਲਸ ਦੀ ਗੋਲੀ ਨਾਲ ਕ੍ਰਿਸ਼ਨ ਭਗਵਾਨ ਅਤੇ ਗੁਰਜੀਤ ਸਿੰਘ ਨਾਮ ਦੇ ਨੌਜਵਾਨਾਂ ਦੀ ਮੌਤ ਹੋ ਗਈ ਸੀ ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਤਾਂਡਵ, ਵੱਡੀ ਗਿਣਤੀ 'ਚ ਨਵੇਂ ਕੇਸ ਮਿਲਣ ਨਾਲ ਅੰਕੜਾ ਪੁੱਜਾ 5 ਹਜ਼ਾਰ ਤੋਂ ਪਾਰ
ਜਲੰਧਰ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਫਿਰ ਜਿੱਥੇ ਹੁਣ ਤੱਕ 175 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਉਥੇ ਹੀ ਇਕ ਵਿਅਕਤੀ ਦੀ ਵੀ ਕੋਰੋਨਾ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 69 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਦੁਪਹਿਰ ਨੂੰ 106 ਹੋਰ ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲੀਆਂ। ਮਿਲੀ ਜਾਣਕਾਰੀ ਸੋਢਲ ਰੋਡ ਸਥਿਤ ਸ਼ਿਵ ਨਗਰ ਦੇ ਰਹਿਣ ਵਾਲੇ 68 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਇਲਾਜ ਦਮ ਤੋੜ ਦਿੱਤਾ। ਇਸ ਦੇ ਨਾਲ ਜਲੰਧਰ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ 5 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ।
ਆਪ' ਵਿਧਾਇਕ ਸੰਧਵਾਂ ਨੇ SSP ਨੂੰ ਦਿੱਤੀ ਧਮਕੀ, 'ਤੈਨੂੰ ਵਿਧਾਨ ਸਭਾ 'ਚ ਬੁਲਾ ਕੇ ਕਢਾਵਾਂਗਾ ਡੰਡ-ਬੈਠਕਾਂ'
ਤਰਨਤਾਰਨ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਦਿੱਤੇ ਰੋਸ ਧਰਨੇ ਦੌਰਾਨ ਤਰਨਤਾਰਨ ਦੇ ਐੱਸ.ਐੱਸ.ਪੀ. ਨੂੰ ਸ਼ਰੇਆਮ ਧਮਕੀ ਦੇਣ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪਿੰਡ ਪੰਡੋਰੀ ਗੋਲਾ 'ਚ ਮੌਤ ਦੇ ਮੂੰਹ ਵਿਚ ਗਏ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਤਰਨਤਾਰਨ ਦਾ ਘਿਰਾਓ ਕੀਤਾ ਗਿਆ, ਜਿਸ ਦੌਰਾਨ ਆਪ ਵਲੰਟੀਅਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਸੁੱਚਾ ਸਿੰਘ ਲੰਗਾਹ ਨੂੰ ਸਹਿਯੋਗ ਕਰਨ ਵਾਲੇ ਮੁਲਾਜ਼ਮਾਂ ਨੂੰ SGPC ਵਲੋਂ ਵੱਡਾ ਝਟਕਾ
ਗੁਰਦਾਸਪੁਰ/ਅੰਮ੍ਰਿਤਸਰ : ਪੰਥ 'ਚੋਂ ਕੱਢੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ 3 ਅਗਸਤ ਨੂੰ ਗੁਰਦਾਸ ਨੰਗਲ ਦੇ ਗੁਰਦੁਆਰਾ ਸ੍ਰੀ ਬਾਬਾ ਬੰਦਾ ਬਹਾਦਰ 'ਚ ਅੰਮ੍ਰਿਤਪਾਨ ਕਰਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ, ਉਥੇ ਸੁੱਚਾ ਸਿੰਘ ਲੰਗਾਹ ਨੂੰ ਸਹਿਯੋਗ ਕਰਨ ਵਾਲੇ ਕੁਝ ਕਮੇਟੀ ਦੇ ਅਹੁਦੇਦਾਰਾਂ ਨੂੰ ਜੁਰਮਾਨੇ ਅਤੇ ਉਨ੍ਹਾਂ ਨੂੰ ਸਜ਼ਾ ਦੇ ਰੂਪ 'ਚ ਤਬਾਦਲੇ ਕੀਤੇ ਹਨ।
ਮਾਂ ਦੀ ਗੈਰ-ਹਾਜ਼ਰੀ 'ਚ ਪਿਓ ਨੇ ਧੀ ਨਾਲ ਕੀਤਾ ਗਲਤ ਕੰਮ, ਇੰਝ ਖੁੱਲ੍ਹਿਆ ਭੇਤ
ਅੰਮ੍ਰਿਤਸਰ : ਅੰਮ੍ਰਿਤਸਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਂ ਦੀ ਗੈਰ-ਹਾਜ਼ਰੀ 'ਚ ਮਤਰੇਏ ਪਿਓ ਵਲੋਂ ਆਪਣੀ ਧੀ ਨਾਲ ਗੰਦੀਆਂ ਹਰਕਤਾਂ ਕੀਤੀਆਂ ਗਈਆਂ। ਪੁਲਸ ਨੇ ਮਤਰੇਏ ਪਿਓ ਹਰਮੀਤ ਸਿੰਘ ਚਾਵਲਾ ਵਾਸੀ ਉਤਮ ਨਗਰ ਤਰਨਤਾਰਨ ਰੋਡ ਖ਼ਿਲਾਫ਼ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।
ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਹੋਇਆ ਫ਼ਰਾਰ
ਜਲੰਧਰ — ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਦੇ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਫ਼ਰਾਰ ਦੋਸ਼ੀ ਦੀ ਪਛਾਣ ਨਕੋਦਰ ਦੇ ਪਿੰਡ ਮੱਲੀਆਂ ਦੇ ਰਹਿਣ ਵਾਲੇ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਐੱਨ. ਡੀ. ਪੀ. ਐੱਸ. ਦੇ ਤਹਿਤ ਅਦਾਲਤ ਵੱਲੋਂ ਉਕਤ ਕੈਦੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਕਤ ਕੈਦੀ ਕਪੂਰਥਲਾ ਜੇਲ 'ਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਖਾਂਸੀ, ਬੁਖਾਰ ਹੋਣ ਦੇ ਚਲਦਿਆਂ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਸਿਵਲ ਹਸਪਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਸ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਗਏ ਸਨ।
ਮੋਗਾ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ 'ਚੋਂ ਇੱਕ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਕੀਤੇ ਵੱਡੇ ਖੁਲਾਸੇ
ਮੋਗਾ : ਜ਼ਿਲ੍ਹਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 14 ਅਗਸਤ ਨੂੰ ਤੜਕਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ ਅਕਾਸ਼ਦੀਪ ਸਿੰਘ ਉਰਫ਼ ਮੁੰਨਾ (19) ਵਾਸੀ ਪਿੰਡ ਸਾਧੂਵਾਲਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦੋਂ ਕਿ ਉਸ ਦੇ ਦੋ ਸਾਥੀਆਂ ਜਸਪਾਲ ਸਿੰਘ ਉਰਫ਼ ਮਿੰਟਾ ਅਤੇ ਇੰਦਰਜੀਤ ਸਿੰਘ ਗਿੱਲ ਦੋਵੇਂ ਵਾਸੀ ਪਿੰਡ ਰੋਲੀ ਦੀ ਗ੍ਰਿਫ਼ਤਾਰੀ ਬਾਕੀ ਹੈ।
ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)
ਅਬੋਹਰ/ਜਲਾਲਾਬਾਦ : ਵੀਰਵਾਰ ਨੂੰ ਪਏ ਮੀਂਹ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਚ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ, ਜਿਸ ਵਿਚ ਮਲਬੇ ਹੇਠਾਂ ਦੱਬ ਕੇ ਨਬਾਲਿਗ ਭਰਾ-ਭੈਣ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਫੀਸਾਂ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਕੱਟੇ ਜਾ ਰਹੇ ਨੇ ਨਾਂ, ਮਾਪਿਆਂ ਨੇ ਦਿੱਤੀ ਸ਼ਿਕਾਇਤ
ਰੂਪਨਗਰ — ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ 'ਚ ਨਿੱਜੀ ਸਕੂਲਾਂ ਵੱਲੋਂ ਫੀਸ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਨਾਂ ਸਕੂਲ 'ਚੋਂ ਕੱਟਣ 'ਤੇ ਮਾਪਿਆਂ 'ਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਮਾਪਿਆਂ ਨੇ ਦੋਸ਼ ਲਗਾਏ ਕਿ ਨਿੱਜੀ ਸਕੂਲ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗਰੀਬ ਵਿਦਿਆਰਥੀਆਂ ਨਾਲ ਧੱਕਾ ਕਰ ਰਹੇ ਨੇ ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਐੱਸ.ਡੀ. ਐੱਮ ਨੂੰ ਸ਼ਿਕਾਇਤ ਵੀ ਦਿੱਤੀ।
ਹੁਣ 'ਮੋਬਾਇਲ-ਪਾਸਪੋਰਟ' ਗੁੰਮਣ 'ਤੇ ਨਹੀਂ ਜਾਣਾ ਪਵੇਗਾ 'ਥਾਣੇ', ਸਰਕਾਰ ਨੇ ਦਿੱਤੀ ਖ਼ਾਸ ਸਹੂਲਤ
ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਵੇਕਲੀ ਪਹਿਲ ਕਦਮੀ ਤਹਿਤ ਅਸਲਾ ਲਾਈਸੈਂਸ ਦੀ ਕੈਂਸਲੇਸ਼ਨ ਦੇ ਨਾਲ-ਨਾਲ ਪਾਸਪੋਰਟ, ਮੋਬਾਇਲ ਦੀ ਗੁੰਮਸ਼ੁਦਗੀ ਲਈ ਦਰਖ਼ਾਸਤ ਹੁਣ ਸੇਵਾ ਕੇਂਦਰਾਂ 'ਤੇ ਦਿੱਤੇ ਜਾਣ ਦੀ ਖ਼ਾਸ ਸਹੂਲਤ ਮੁਹੱਈਆ ਕਰਵਾਈ ਗਈ ਹੈ।ਟ
ਇਹ ਵੀ ਪੜ੍ਹੋ : ਨਿਊਜ਼ਰੂਮ ਤੋਂ ਵੇਖੋਂ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ