ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

08/23/2020 7:24:37 PM

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

 https://play.google.com/store/apps/details?id=com.jagbani  
 

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-                 

ਗਾਂਧੀ ਪਰਿਵਾਰ ਦੇ ਸਮਰਥਨ 'ਚ ਆਏ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ/ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਗਾਂਧੀ ਪਰਿਵਾਰ ਦੀ ਅਗਵਾਈ ਨੂੰ ਚੁਣੌਤੀ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮਾਂ ਅਜਿਹੇ ਮੁੱਦਿਆਂ ਨੂੰ ਚੁੱਕਣ ਦਾ ਨਹੀਂ ਹੈ। ਅਜੇ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਖ਼ਿਲਾਫ਼ ਮਜ਼ਬੂਤ ਵਿਰੋਧੀ ਧਿਰ ਦੀ ਲੋੜ ਹੈ, ਜਿਸ ਨੇ ਦੇਸ਼ ਦੇ ਸੰਵਿਧਾਨਕ ਅਤੇ ਲੋਕਤ੍ਰਾਂਤਿੰਕ ਸਿਧਾਂਤਾਂ ਨੂੰ ਤਬਾਹ ਕਰ ਦਿੱਤਾ ਹੈ।
ਕੈਪਟਨ ਨੇ ਐਤਵਾਰ ਨੂੰ ਜਾਰੀ ਕੀਤੇ ਇਕ ਬਿਆਨ 'ਚ ਕਿਹਾ ਕਿ ਐੱਨ. ਡੀ. ਏ. ਇਸ ਲਈ ਕਾਮਯਾਬ ਹੈ ਕਿਉਂਕਿ ਵਿਰੋਧੀ ਧਿਰ ਇਕਜੁੱਟ ਨਹੀਂ ਹੈ। ਸੰਕਟ ਦੀ ਘੜੀ 'ਚ ਪਾਰਟੀ 'ਚ ਵੱਡੇ ਪੈਮਾਨੇ 'ਤੇ ਫੇਰਬਦਲ ਦੀ ਮੰਗ ਦਾ ਇਹ ਉਚਿਤ ਸਮਾਂ ਨਹੀਂ ਹੈ। ਇਸ ਤਰ੍ਹਾਂ ਦੇ ਕਦਮ ਪਾਰਟੀ ਅਤੇ ਰਾਸ਼ਟਰ ਦੇ ਹਿਤਾਂ ਲਈ ਨੁਕਸਾਨਦਾਇਕ ਸਾਬਤ ਹੋਣਗੇ।  ਕੈਪਟਨ ਨੇ ਕਿਹਾ ਕਿ ਭਾਰਤ ਨੂੰ ਅਜੇ ਸਰਹੱਦ 'ਤੇ ਨਾ ਸਿਰਫ ਬਾਹਰੀ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਗੋਂ ਅੰਦਰੂਨੀ ਖਤਰਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਕਾਂਗਰਸ ਹੀ ਇਕੱਲੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨ 'ਚ ਸਮਰਥ ਹੈ। 

ਕਿਸ ਦੇ ਹੱਥ ਆਵੇਗੀ ਕਾਂਗਰਸ ਦੀ ਕਮਾਨ? ਸੋਮਵਾਰ ਨੂੰ ਹੋ ਸਕਦੈ ਫੈਸਲਾ
ਨਵੀਂ ਦਿੱਲੀ : ਕਾਂਗਰਸ ਦੀ ਲੀਡਰਸ਼ਿਪ ਦੇ ਮੁੱਦੇ 'ਤੇ ਚੱਲ ਰਹੀ ਚਰਚਾ ਵਿਚਕਾਰ ਪਾਰਟੀ ਦੀ ਸਰਵਉੱਚ ਨੀਤੀ ਨਿਰਮਾਣ ਇਕਾਈ ਦੀ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਯੂ. ਸੀ.) ਦੀ ਬੈਠਕ ਸੋਮਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸ਼ਾਇਦ ਇਸ ਗੱਲ ਦਾ ਫੈਸਲਾ ਹੋ ਸਕੇ ਕਿ ਕਾਂਗਰਸ ਦੀ ਕਮਾਨ ਕਿਸ ਦੇ ਹੱਥ ਆਵੇਗੀ। ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਮੁਤਾਬਕ ਸੀ. ਡਬਲਿਯੂ. ਸੀ. ਦੀ ਬੈਠਕ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ਵਿਚ ਮੌਜੂਦਾ ਰਾਜਨੀਤਕ ਮੁੱਦਿਆਂ, ਅਰਥ ਵਿਵਸਥਾ ਦੀ ਸਥਿਤੀ ਅਤੇ ਕੋਰੋਨਾ ਵਾਇਰਸ ਸੰਕਟ ਸਣੇ ਕਈ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਉਂਝ ਇਹ ਬੈਠਕ ਉਸ ਸਮੇਂ ਹੋ ਰਹੀ ਹੈ ਜਦ ਅੰਤਰਿਮ ਪ੍ਰਧਾਨ ਦੇ ਤੌਰ 'ਤੇ ਮੈਡਮ ਸੋਨੀਆ ਗਾਂਧੀ ਇਕ ਸਾਲ ਦਾ ਸਮਾਂ ਪੂਰਾ ਕਰ ਚੁੱਕੇ ਹਨ। ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਪ੍ਰਧਾਨ ਚੁਣਿਆ ਗਿਆ ਸੀ। 

ਪੰਜਾਬ 'ਚ ਕੋਰੋਨਾ ਕਾਰਨ ਅੱਜ 50 ਮਰੀਜ਼ਾਂ ਦੀ ਮੌਤ, 1136 ਦੀ ਰਿਪੋਰਟ ਪਾਜ਼ੇਟਿਵ
ਚੰਡੀਗੜ੍ਹ,ਲੁਧਿਆਣਾ,(ਸਹਿਗਲ)- ਪੰਜਾਬ 'ਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ 50 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 1136 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਰਾਜ 'ਚ 1086 ਮਰੀਜ਼ਾਂ ਦੀ ਕੋਰੋਨਾ ਮਹਾਂਮਾਰੀ ਦੇ ਚਲਦੇ ਮੌਤ ਹੋ ਚੁੱਕੀ ਹੈ। ਜਦੋਂਕਿ 41779 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਚੰਡੀਗੜ੍ਹ ਹੈੱਡਕੁਆਟਰ ਦੀ ਰਿਪੋਰਟ ਮੁਤਾਬਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 374 ਮਰੀਜ਼ ਆਕਸੀਜਨ 'ਤੇ ਹਨ। ਜਦਕਿ 46 ਲੋਕ ਵੈਂਟੀਲੇਟਰ 'ਤੇ ਹਨ।

ਮਜੀਠੀਆ ਨੇ ਸੁੱਖੀ ਰੰਧਾਵਾ ਦੀ ਸਿਹਤਯਾਬੀ ਲਈ ਕੀਤੀ ਦੁਆ
ਅੰਮ੍ਰਿਤਸਰ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ 36 ਦਾ ਅੰਕੜਾ ਰੱਖਣ ਵਾਲੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਸੰਬੰਧੀ ਜਾਣਕਾਰੀ ਮਿਲੀ ਹੈ। ਮਜੀਠੀਆ ਨੇ ਲਿਖਿਆ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ ਤਾਂ ਜੋ ਉਹ ਜਲਦ ਤੋਂ ਜਲਦ ਮੁੜ ਆਪਣਾ ਕਾਰਜਭਾਰ ਸੰਭਾਲ ਸਕਣ। 
ਦੱਸਣਯੋਗ ਹੈ ਕਿ ਸ਼ਨੀਵਾਰ ਦੇਰ ਸ਼ਾਮ ਜੇਲ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਰੰਧਾਵਾ ਦੀ ਸਿਹਤ ਠੀਕ ਸੀ ਅਤੇ ਉਨ੍ਹਾਂ ਨੇ ਰੂਟੀਨ 'ਚ ਹੀ ਆਪਣਾ ਟੈਸਟ ਕਰਵਾਇਆ ਸੀ। ਉਹ ਚੰਡੀਗੜ੍ਹ 'ਚ ਹੀ ਆਪਣੇ ਸਰਕਾਰੀ ਨਿਵਾਸ 'ਤੇ ਕੁਆਰੰਟਾਈਨ ਹੋਏ ਹਨ। ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਦੇ ਨੂਮਨੇ ਵੀ ਲਏ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਰੰਧਾਵਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

ਕੋਰੋਨਾ ਆਫਤ :ਬਾਗਬਾਨੀ ’ਚ ਹੋਣ ਵਾਲੀ ਮੁਨਾਫੇ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ (ਤਸਵੀਰਾਂ)
ਬਠਿੰਡਾ (ਮਰੀਸ਼ ਗਰਗ) - ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੜ ਤੋਂ ਹਫ਼ਤੇ ’ਚ 2 ਦਿਨ ਤਾਲਾਬੰਦੀ ਕਰ ਦਿੱਤੀ ਗਈ ਹੈ। ਤਾਲਾਬੰਦੀ ਦਾ ਅਸਰ ਆਮ ਜਨਤਾ ਦੇ ਨਾਲ-ਨਾਲ ਬਾਗਬਾਨੀ ’ਤੇ ਵੀ ਪੈ ਰਿਹਾ ਹੈ। ਬਠਿੰਡਾ ਜ਼ਿਲੇ ਨੂੰ ਬਾਗਬਾਨੀ ਦਾ ਗੜ੍ਹ ਮੰਨਿਆ ਜਾਂਦਾ ਹੈ। ਤਲਵੰਡੀ ਸਾਬੋ ਦੇ ਇਲਾਕੇ ’ਚ ਕਿੰਨੂ ਅਤੇ ਅਮਰੂਦ ਦੇ ਬਾਗ ਵੱਡੀ ਗਿਣਤੀ ’ਚ ਹਨ। ਇਲਾਕੇ ’ਚ ਇਸ ਵਾਰ ਅਮਰੂਦ ਦੀ ਫਸਲ ਭਰਪੂਰ ਮਾਤਰਾ ਵਿਚ ਹੋਈ ਹੈ, ਜਿਸ ਨਾਲ ਬਾਗਵਾਲਿਆਂ ਦੇ ਨਾਲ-ਨਾਲ ਠੇਕੇਦਾਰਾਂ ਨੂੰ ਵੀ ਚੰਗਾ ਮੁਨਾਫਾ ਹੋਣ ਦੀ ਉਮੀਦ ਸੀ। 

ਮਮਦੋਟ 'ਚ ਵਿਆਹ ਵਾਲੇ ਘਰ ਪਏ ਕੀਰਣੇ, ਘੋੜੀ ਚੜ੍ਹਨ ਤੋਂ ਕੁੱਝ ਘੰਟੇ ਪਹਿਲਾਂ ਲਾੜੇ ਦੀ ਮੌਤ (ਤਸਵੀਰਾਂ)
ਮਮਦੋਟ (ਸ਼ਰਮਾ) : ਫਿਰੋਜਪੁਰ ਦੇ ਕਸਬਾ ਮਮਦੋਟ ਵਿਚ ਦੇ ਪਿੰਡ ਕੜ੍ਹਮਾਂ 'ਚ ਉਸ ਵੇਲੇ ਵਿਆਹ ਦੀਆਂ ਖੁਸ਼ੀਆਂ 'ਚ ਮਾਤਮ ਛਾ ਗਿਆ ਜਦੋਂ ਬਾਰਾਤ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਹੀ ਲਾੜੇ ਦੀ ਮੌਤ ਹੋ ਗਈ। ਦਰਅਸਲ ਮਮਦੋਟ ਤੋਂ ਸੱਤ ਕਿਲੋਮੀਟਰ ਦੂਰ ਪਿੰਡ ਕੜ੍ਹਮਾਂ ਦੇ ਨੌਜਵਾਨ ਮੋਨੂੰ ਕਪਾਹੀ ਦੀ ਅੱਜ ਬਾਰਾਤ ਚੜ੍ਹਨੀ ਸੀ ਅਤੇ ਸ਼ਨੀਵਾਰ ਨੂੰ ਉਸ ਨੂੰ ਸ਼ਗਨ ਲੱਗਾ ਸੀ, ਪਰ ਬਾਰਾਤ ਚੜ੍ਹਨ ਤੋਂ ਪਹਿਲਾਂ ਹੀ ਰਾਤ ਸਮੇਂ ਕਰੰਟ ਲੱਗਣ ਕਾਰਣ ਲਾੜੇ ਦੀ ਮੌਤ ਹੋ ਗਈ। 
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਵਿਆਹ ਵਾਲੇ ਘਰ ਵਿਚ ਲਾੜੇ ਸਮੇਤ ਸਾਰਾ ਪਰਿਵਾਰ ਖੁਸ਼ੀ ਵਿਚ ਨੱਚ ਰਿਹਾ ਸੀ। ਇਸ ਦੌਰਾਨ ਦੇਰ ਰਾਤ ਜਦੋਂ ਪਰਿਵਾਰਕ ਮੈਂਬਰਾਂ ਨੇ ਸੌਣ ਦੀ ਤਿਆਰੀ ਕੀਤੀ ਤਾਂ ਪੱਖੇ ਦੀ ਹਵਾ ਘੱਟ ਹੋਣ ਕਰਕੇ ਲਾੜੇ ਨੇ ਪੱਖੇ ਨੂੰ ਆਪਣੇ ਵੱਲ ਘੁਮਾਉਣਾ ਚਾਹਿਆ ਤਾਂ ਪੈਰ ਬਿਜਲੀ ਵਾਲੇ ਜੋੜਾਂ ਦੇ ਉੱਪਰ ਆ ਗਿਆ ਅਤੇ ਕਰੰਟ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਦਸੂਹਾ 'ਚ ਵੱਡੀ ਵਾਰਦਾਤ, ਵੱਡੇ ਭਰਾ ਨੇ ਬੇਰਿਹਮੀ ਨਾਲ ਕਤਲ ਕੀਤਾ ਛੋਟਾ ਭਰਾ
ਦਸੂਹਾ (ਝਾਵਰ) : ਥਾਣਾ ਦਸੂਹਾ ਦੇ ਪਿੰਡ ਕੁੱਲੀਆਂ ਬਾਲਾ ਵਿਖੇ ਦੋ ਸਕੇ ਭਰਾਵਾਂ ਦੀ ਲੜਾਈ ਵਿਚ ਇਕ ਭਰਾ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਪਾਤ ਜਾਣਕਾਰੀ ਅਨੁਸਾਰ ਵੱਡਾ ਭਰਾ ਕੁਲਦੀਪ ਸਿੰਘ ਅਤੇ ਛੋਟਾ ਭਰਾ ਸੁਖਦੀਪ ਸਿੰਘ ਪੁੱਤਰਾਨ ਰਾਮ ਸਿੰਘ ਦਾ ਆਪਸੀ ਘਰੇਲੂ ਝਗੜਾ ਚੱਲਦਾ ਸੀ ਅਤੇ ਘਰ ਵਿਚ ਹੀ ਹੱਥੋਪਾਈ ਹੁੰਦਿਆਂ ਵੱਡੇ ਭਰਾ ਕੁਲਦੀਪ ਸਿੰਘ ਆਪਣੇ ਛੋਟੇ ਭਰਾ ਸੁਖਦੀਪ ਸਿੰਘ ਦੇ ਤੇਜ਼ ਹਥਿਆਰ ਖੋਖਰੀ ਮਾਰ ਦਿੱਤੀ ਜਿਸ ਕਾਰਨ ਉਹ ਲਹੂ ਲੁਹਾਣ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਇਸ ਦੌਰਾਨ ਉਸ ਨੁੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਮੋਗਾ 'ਚ ਅੱਜ ਫਿਰ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ
ਮੋਗਾ (ਵਿਪਨ): ਮੋਗਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੋਗਾ ਤੋਂ ਕੋਟਕਪੂਰਾ ਨੂੰ ਜਾਣ ਲਈ ਬਣੇ ਓਵਰਬ੍ਰਿਜ 'ਤੇ ਅੱਜ ਸਵੇਰੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ। ਭਾਵੇਂ ਝੰਡਾ ਲਹਿਰਾਉਣ ਵਾਲਿਆਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਪਰ ਸਵੇਰੇ ਤਕਰੀਬਨ ਸਾਢੇ ਸੱਤ ਵਜੇ ਜਦੋਂ ਇੱਥੋਂ ਲੰਘ ਰਹੇ ਇਕ ਨੌਜਵਾਨ ਨੇ ਝੰਡਾ ਦੇਖਿਆ ਤਾਂ ਉਸ ਨੇ ਤੁਰੰਤ ਸ਼ਿਵ ਸੈਨਾ ਹਿੰਦ ਦੇ ਕੌਮੀ ਯੂਥ ਵਿੰਗ ਸਟੂਡੈਂਟ ਪ੍ਰਧਾਨ ਨੂੰ ਦੱਸਿਆ। ਉਨ੍ਹਾਂ ਵਲੋਂ ਪੁਲ਼ ਅਧੀਨ ਆਉਂਦੇ ਫੋਕਲ ਪੁਆਇੰਟ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੱਗੇ ਖਾਲਿਸਤਾਨ ਦੇ ਨਾਅਰੇ, ਖ਼ੁਫੀਆ ਏਜੰਸੀਆਂ ਨੇ ਕੀਤਾ ਗ੍ਰਿਫਤਾਰ
ਅੰਮ੍ਰਿਤਸਰ (ਅਨਜਾਣ):ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਹੇਠਾਂ ਖਾਲਿਸਤਾਨ ਦੀ ਅਰਦਾਸ ਹੋਣ ਉਪਰੰਤ ਗ੍ਰੰਥੀ ਸਿੰਘ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਵਲੋਂ ਉਸ ਨੂੰ ਕਾਬੂ ਕਰਕੇ ਉਸ ਨੂੰ ਐੱਸ.ਐੱਚ.ਓ. ਗਲਿਆਰਾ ਦੇ ਹਵਾਲੇ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੇ ਨਾਮ ਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ 'ਚ ਕਿਸੇ ਵਿਅਕਤੀ ਵੱਲੋਂ ਇਹ ਕਿਹਾ ਗਿਆ ਸੀ ਕਿ ਜੋ ਵੀ ਕੋਈ ਗ੍ਰੰਥੀ ਸਿੰਘ 23 ਅਗਸਤ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਖਾਲਿਸਤਾਨ ਤੇ ਰਿਫਰੈਂਡਮ 2020 ਦੀ ਅਰਦਾਸ ਕਰੇਗਾ ਉਸ ਨੂੰ ਪੰਜ ਹਜ਼ਾਰ ਡਾਲਰ ਭੇਟਾ ਵਜੋਂ ਦਿੱਤੇ ਜਾਣਗੇ। ਜਿਸ ਨੂੰ ਲੈ ਕੇ ਉਸੇ ਦਿਨ ਤੋਂ ਵੱਖ-ਵੱਖ ਖੁਫ਼ੀਆ ਏਜੰਸੀਆਂ ਚੌਕਸ ਹੋ ਗਈਆਂ ਸਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ, ਉਸਦੇ ਆਲੇ-ਦੁਆਲੇ ਤੇ ਖਾਸਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਚਾਰੇ ਪਾਸੇ, ਉੱਪਰ ਤੇ ਹੇਠਾਂ ਭਾਈ ਗਿਣਤੀ 'ਚ ਏਜੰਸੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਵਲੋਂ ਚੌਕਸੀ ਵਰਤੀ ਗਈ ਸੀ।


Bharat Thapa

Content Editor

Related News