ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

08/25/2020 8:16:29 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸੁਲਤਾਨਪੁਰ ਲੋਧੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ
ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਇਲਾਕੇ ਦੀਆਂ ਸੰਗਤਾਂ ਸਤਿਗੁਰੂ ਪਾਤਸ਼ਾਹ ਜੀ ਦੇ ਪੁਰਾਤਨ ਘਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਸੰਤ ਬਾਬਾ ਸ਼ਬੇਗ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਤੇ ਬਾਬਾ ਜੀਤ ਸਿੰਘ ਦੀ ਦੇਖ-ਰੇਖ 'ਚ ਸੰਗਤਾਂ ਵਲੋਂ ਪੂਰਾ ਦਿਨ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani  

ਕੋਰੋਨਾ ਮਹਾਮਾਰੀ ਨੇ ਕੱਖੋਂ ਹੌਲੀ ਕੀਤੀ ਪੰਜਾਬ ਸਰਕਾਰ, ਕੇਂਦਰ ਤੋਂ ਮੰਗਿਆ ਮੁਆਵਜ਼ਾ
ਚੰਡੀਗੜ੍ਹ : ਕੋਵਿਡ ਮਹਾਮਾਰੀ ਅਤੇ ਲਾਕਡਾਊਨ ਦੇ ਸਿੱਟੇ ਵਜੋਂ ਸੂਬਾ ਸਰਕਾਰ ਨੂੰ ਪਏ ਵੱਡੇ ਮਾਲੀਆ ਘਾਟੇ ਦਾ ਹਵਾਲਾ ਦਿੰਦਿਆਂ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਕੋਲੋਂ ਸੂਬੇ ਦੀ ਔਖੇ ਸਮੇਂ ਵਿਚ ਮੱਦਦ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ। ਮਹਾਮਾਰੀ ਦੇ ਚੱਲਦਿਆਂ ਵਿੱਤੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੈਬਨਿਟ ਦੇ ਧਿਆਨ ਹਿੱਤ ਆਇਆ ਕਿ ਸਾਲ 2020-21 ਦੀ ਪਹਿਲੀ ਤਿਮਾਹੀ ਵਿਚ ਮਾਲੀਆ ਇਕੱਤਰ ਵਿਚ ਆਈ ਗਿਰਾਵਟ ਚਾਲੂ ਪੂਰੇ ਵਿੱਤੀ ਸਾਲ ਦੇ ਅਨੁਮਾਨਿਤ ਘਾਟੇ ਨੂੰ ਦੇਖਦਿਆਂ ਹਾਲਤ ਬਹੁਤ ਗੰਭੀਰ ਹਨ। 

ਪੰਜਾਬ 'ਚ ਅੱਜ ਕੋਰੋਨਾ ਨੇ 48 ਲੋਕਾਂ ਦੀ ਲਈ ਜਾਨ, 1293 ਨਵੇਂ ਮਾਮਲਿਆਂ ਦੀ ਪੁਸ਼ਟੀ
ਲੁਧਿਆਣਾ,(ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 44577 ਹੋ ਗਈ ਹੈ। ਅੱਜ 48 ਮਰੀਜ਼ਾਂ ਨੇ ਵਾਇਰਸ ਦੇ ਸੰਕਰਮਣ ਦੇ ਕਾਰਣ ਦਮ ਤੋੜ ਦਿੱਤਾ। ਜਿਸ ਕਾਰਨ ਸੂਬੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 1178 ਹੋ ਗਈ ਹੈ। ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 1293 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।

ਸੁਖਬੀਰ ਬਾਦਲ ਦੀ ਹੱਲਾਸ਼ੇਰੀ ਨੇ ਵਧਾਏ ਅਕਾਲੀਆਂ ਦੇ ਹੌਂਸਲੇ, ਲੋਕਾਂ 'ਚ ਵਧਣ ਲੱਗਾ ਹੇਜ
ਧਰਮਕੋਟ (ਦਵਿੰਦਰ ਅਕਾਲੀਆਂ ਵਾਲਾ) : ਪੰਜਾਬ ਵਿਚ ਇਸ ਸਮੇਂ ਕੋਰੋਨਾ ਮਹਾਮਾਰੀ ਨੂੰ ਲੈ ਕੇ ਜਿਥੇ ਸਹਿਮ ਬਣਿਆ ਹੋਇਆ ਹੈ, ਉੱਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਖਿੱਚ ਦਾ ਕੇਂਦਰ ਬਣ ਚੁੱਕੀਆਂ ਹਨ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਅਗਲੇ ਸਾਲ ਦੇ ਸ਼ੁਰੂ ਵਿਚ ਚਾਰ ਸਾਲ ਪੂਰੇ ਕਰ ਜਾਵੇਗੀ, ਪ੍ਰੰਤੂ ਸਰਕਾਰ ਵਲੋਂ ਅਜੇ ਤੱਕ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਵੀ ਅਜਿਹੀ ਨਾ ਤਾਂ ਸਰਗਰਮੀ ਦਿਖਾਈ ਜਾ ਰਹੀ ਹੈ ਨਾ ਹੀ ਕੋਈ ਵਿਉਂਤਬੰਦੀ ਕੀਤੀ ਜਾ ਰਹੀ ਹੈ, ਜਿਹੜੀਆਂ ਕਿ ਅਕਸਰ ਹੀ ਸੱਤਾ ਧਿਰ ਵਿਚ ਰਹਿੰਦਿਆਂ ਪਾਰਟੀਆਂ ਚੋਣਾਂ ਨੇੜੇ ਆ ਕੇ ਦਿਖਾਉਂਦੀਆਂ ਹਨ।

ਪੰਜਾਬ ਦੀ ਸਿਆਸਤ 'ਚ 'ਕੋਰੋਨਾ' ਨੇ ਮਚਾਈ ਤੜਥੱਲੀ, 4 ਮੰਤਰੀਆਂ ਸਣੇ ਹੁਣ ਤੱਕ ਇਹ ਆਗੂ ਹੋ ਚੁੱਕੇ ਨੇ ਸ਼ਿਕਾਰ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ 'ਚ ਜਿੱਥੇ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਸੂਬੇ ਅੰਦਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਮਹਾਮਾਰੀ ਤੋਂ ਪੰਜਾਬ ਦੀ ਸਿਆਸਤ ਵੀ ਅਛੂਤੀ ਨਹੀਂ ਰਹੀ। ਪੰਜਾਬ ਦੇ ਕਈ ਸਿਆਸੀ ਆਗੂ ਹੁਣ ਤੱਕ ਇਸ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਵਾਲਾ ਹੈ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਦੀ ਕੈਬਨਿਟ ਦੇ 4 ਮੰਤਰੀ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ।

ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਨੂੰ ਦਿੱਤੀ ਵੱਡੀ ਰਾਹਤ
ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਅਤੇ ਆਈ. ਸੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਹੁਣ ਮਾਨਤਾ ਲੈਣ ਤੋਂ ਪਹਿਲਾਂ ਸਿੱਖਿਆ ਮਹਿਕਮੇ ਤੋਂ ਲਈ ਜਾਣ ਵਾਲੀ ਐੱਨ. ਓ. ਸੀ. ਲਈ ਵਿਭਾਗੀ ਦਫ਼ਤਰਾਂ ’ਚ ਵਾਰ-ਵਾਰ ਚੱਕਰ ਨਹੀਂ ਲਾਉਣੇ ਪੈਣਗੇ ਕਿਉਂਕਿ ਸੂਬਾ ਸਰਕਾਰ ਨੇ ਉਕਤ ਪ੍ਰਕਿਰਿਆ ਨੂੰ ਸੌਖਾ ਬਣਾਉਂਦੇ ਹੋਏ ਸਕੂਲਾਂ ਨੂੰ ਵੱਡੀ ਰਾਹਤ ਦੇਣ ਦਾ ਕੰਮ ਕੀਤਾ ਹੈ। ਇਸ ਲੜੀ ਤਹਿਤ ਨਿੱਜੀ ਸਕੂਲਾਂ ਲਈ ਐੱਨ. ਓ. ਸੀ. ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਡਰਾਈਵਿੰਗ ਲਾਇਸੰਸ, ਆਰ.ਸੀ. ਤੇ ਪਰਮਿਟਾਂ ਦੀ ਮਿਆਦ ਵਧਾਈ
ਚੰਡੀਗੜ੍ਹ : ਜਿਨ੍ਹਾਂ ਪੰਜਾਬ ਵਾਸੀਆਂ, ਟਰਾਂਸਪੋਰਟਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸਾਂ, ਆਰ.ਸੀਜ਼ ਜਾਂ ਪਰਮਿਟਾਂ ਦੀ ਮਿਆਦ 1 ਫਰਵਰੀ, 2020 ਤੋਂ ਮੁੱਕ ਚੁੱਕੀ ਹੈ ਅਤੇ ਕੋਵਿਡ-19 ਕਾਰਨ ਉਹ ਅਜੇ ਤੱਕ ਇਨ੍ਹਾਂ ਨੂੰ ਰੀਨਿਊ ਨਹੀਂ ਕਰਵਾ ਸਕੇ, ਉਨ੍ਹਾਂ ਲਈ ਇਕ ਚੰਗੀ ਖ਼ਬਰ ਹੈ। ਜਿਹੜੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਅਤੇ ਪਰਮਿਟ ਆਦਿ ਦੀ ਮਿਆਦ 1 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖ਼ਤਮ ਹੋਣੀ ਹੈ, ਨੂੰ ਹੁਣ ਮਿਤੀ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ। 

ਅਸਲਾ ਲਾਇਸੈਂਸ ਲੈਣ ਵਾਲਿਆਂ ਲਈ ਨਵਾਂ ਹੁਕਮ ਜਾਰੀ , ਕਰਨਾ ਪਵੇਗਾ ਇਹ ਪੁੰਨ ਦਾ ਕੰਮ
ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਨਵੀਂ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ, ਜਿਸ ਦਾ ਨਾਂ 'ਟ੍ਰੀ ਫ਼ਾਰ ਗਨ' ਰੱਖਿਆ ਗਿਆ ਹੈ। ਇਸ ਮੁਹਿੰਮ ਦੇ ਤਹਿਤ ਹੁਣ ਜੇਕਰ ਤੁਹਾਨੂੰ ਅਸਲਾ ਲਾਇਸੈਂਸ ਲੈਣਾ ਹੈ ਤਾਂ 10 ਬੂਟੇ ਲਾਉਣੇ ਲਾਜ਼ਮੀ ਹੋਣਗੇ। ਜੇਕਰ ਲਾਇਸੈਂਸ ਰੀਨਿਊ ਕਰਵਾਉਣਾ ਹੈ ਤਾਂ 5 ਬੂਟੇ ਲਾਉਣੇ ਪੈਣਗੇ। 

ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ, ਡਾਕਟਰਾਂ ਸਮੇਤ 90 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
ਅੰਮ੍ਰਿਤਸਰ (ਦਰਜੀਤ ਸ਼ਰਮਾ) : ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਨੇ ਇਕ ਵਾਰ ਫਿਰ ਆਪਣਾ ਕਹਿਰ ਢਾਹਿਆ ਹੈ। ਮੰਗਲਵਾਰ ਨੂੰ ਜ਼ਿਲ੍ਹੇ 'ਚ ਜਿਥੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਉਥੇ ਹੀ 90 ਹੋਰ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਪਾਜ਼ੇਟਿਵ ਮਾਮਲਿਆਂ 'ਚ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੇ 3 ਡਾਕਟਰ ਵੀ ਸ਼ਾਮਲ ਹਨ। ਇਸ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 3459 ਹੋ ਚੁੱਕੀ ਹੈ ਜਦਕਿ 2636 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 133 ਮਰੀਜ਼ ਦਮ ਤੋੜ ਚੁੱਕੇ ਹਨ। 

ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 5 ਲੋਕਾਂ ਦੀ ਮੌਤ, 60 ਦੀ ਰਿਪੋਰਟ ਪਾਜ਼ੇਟਿਵ
ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਉੱਥੇ ਹੀ 'ਕੋਰੋਨਾ' ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਇੰਨ੍ਹੀਂ ਜ਼ਿਆਦਾ ਭਿਆਨਕ ਸਥਿਤੀ 'ਚ ਪਹੁੰਚ ਗਿਆ ਹੈ ਕਿ ਅੱਜ ਮੰਗਲਵਾਰ ਨੂੰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 5516 ਹੋ ਗਿਆ ਹੈ, ਜਦੋਂ ਕਿ 1930 ਕੇਸ ਅਜੇ ਵੀ ਜ਼ਿਲ੍ਹੇ 'ਚ ਐਕਟਿਵ ਹਨ। 

ਸੁਖਬੀਰ-ਹਰਸਿਮਰਤ ਸਣੇ ਪੁੱਤ ਤੇ ਧੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ ਤਨੇਜਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਸਥਿਤ ਨਿੱਜੀ ਰਿਹਾਇਸ਼ ਵਿਖੇ ਸੁਰੱਖਿਆ ਸਟਾਫ, ਰਸੋਈਆ ਅਤੇ ਕੁੱਝ ਹੋਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਆਉਣ ਤੋਂ ਬਾਅਦ ਵਿਭਾਗ ਵਲੋਂ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ ਪਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਪੁੱਤਰੀ ਗੁਰਲੀਨ ਕੌਰ ਅਤੇ ਬੇਟੇ ਆਨੰਤਵੀਰ ਸਿੰਘ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। 

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਾਦੂਵਾਲ, ਢੱਡਰੀਆਂਵਾਲੇ ਅਤੇ ਭਾਈ ਮੰਡ 'ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ (ਸੁਮਿਤ ਖੰਨਾ) : ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਭਾਈ ਬਲਜੀਤ ਸਿੰਘ ਦਾਦੂਵਾਲ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਦਾਦੂਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਢੱਡਰੀਆਂਵਾਲਿਆਂ 'ਤੇ ਸੁਣਾਏ ਫ਼ੈਸਲੇ ਦੀ ਸ਼ਲਾਘਾ ਕੀਤੀ। ਭਾਈ ਦਾਦੂਵਾਲ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਇਹ ਫ਼ੈਸਲਾ ਬਹੁਤ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ। 

ਸਿੱਧੂ ਮੂਸੇ ਵਾਲਾ ਦੇ ਹੱਕ ’ਚ ਖੜ੍ਹੀ ਰੁਪਿੰਦਰ ਹਾਂਡਾ, ਬੱਬੂ ਮਾਨ ਦੇ ਫੈਨਜ਼ ਨੂੰ ਦਿੱਤਾ ਠੋਕਵਾਂ ਜਵਾਬ
ਜਲੰਧਰ (ਵੈੱਬ ਡੈਸਕ) - ਇਨ੍ਹੀਂ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਅਤੇ ਸਿੱਧੂ ਮੂਸੇ ਵਾਲਾ ਦਾ ਵਿਵਾਦ ਪੂਰਾ ਭਖਿਆ ਹੋਇਆ ਹੈ। ਸਿੱਧੂ ਮੂਸੇ ਵਾਲਾ ਦੇ ਹਾਲ ਹੀ ’ਚ ਕੀਤੇ ਇੱਕ ਇੰਸਟਾਗ੍ਰਾਮ ਲਾਈਵ ਤੋਂ ਬਾਅਦ ਇੰਡਸਟਰੀ ਵੀ ਦੋ ਹਿੱਸਿਆਂ ’ਚ ਵੰਡੀ ਗਈ ਹੈ। ਕੁਝ ਲੋਕ ਬੱਬੂ ਮਾਨ ਦੇ ਹੱਕ ’ਚ ਆ ਰਹੇ ਹਨ ਤਾਂ ਕੁਝ ਲੋਕ ਸਿੱਧੂ ਮੂਸੇ ਵਾਲਾ ਦੇ। ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਨੂੰ ਪਿਛਲੇ ਕੁਝ ਦਿਨਾਂ ’ਚ ਦੇਖਣ ਨੂੰ ਮਿਲੀਆਂ ਹਨ, ਜਿਨ੍ਹਾਂ ’ਚ ਬੱਬੂ ਮਾਨ ਤੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਭੜਕਦੇ ਨਜ਼ਰ ਆ ਰਹੇ ਹਨ।

ਲੁਧਿਆਣਾ 'ਚ ਫਿਰ ਵੱਡੀ ਵਾਰਦਾਤ, ਹੁਣ ਏ. ਐੱਸ. ਆਈ. 'ਤੇ ਕੀਤਾ ਤਲਵਾਰ ਨਾਲ ਹਮਲਾ
ਲੁਧਿਆਣਾ (ਰਾਜ) : ਡਾਬਾ ਇਲਾਕੇ 'ਚ ਦੇਰ ਰਾਤ ਕੁਝ ਬਦਮਾਸ਼ਾਂ ਨੇ ਪੀ. ਸੀ. ਆਰ. ਮੁਲਾਜ਼ਮਾਂ 'ਤੇ ਹਮਲਾ ਬੋਲ ਦਿੱਤਾ। ਨੌਜਵਾਨਾਂ ਨੇ ਪਹਿਲਾਂ ਪੀ. ਸੀ. ਆਰ. ਦੇ ਏ. ਐੱਸ. ਆਈ. 'ਤੇ ਤਲਵਾਰ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਉਸ ਦੀ ਸਰਕਾਰੀ ਕਾਰਬਾਈਨ ਖੋਹਣ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਏ. ਐੱਸ. ਆਈ. ਨਾਲ ਮੁਲਾਜ਼ਮ ਦੀ ਵੀ ਵਰਦੀ ਪਾੜ ਦਿੱਤੀ। ਇਸ ਸਬੰਧ ਵਿਚ ਥਾਣਾ ਡਾਬਾ ਪੁਲਸ ਨੇ ਏ. ਐੱਸ. ਆਈ. ਰਜਿੰਦਰਪਾਲ ਦੀ ਸ਼ਿਕਾਇਤ 'ਤੇ 4 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। 

 

 


Deepak Kumar

Content Editor

Related News