ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

08/27/2020 8:36:42 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਜੇ ਚੀਨ ਨਾਲ ਯੁੱਧ ਹੋਇਆ ਤਾਂ ਪਾਕਿ ਨਾਲ ਵੀ ਕਰਨੇ ਪੈਣਗੇ ਦੋ ਹੱਥ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ : ਭਾਰਤ ਅਤੇ ਚੀਨ ਵਿਚਾਲੇ ਹੋਈ ਹਿੰਸਕ ਝੜਪ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਵੀ ਤਣਾਅ ਜਾਰੀ ਹੈ। ਇਸ 'ਤੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਭਾਰਤ ਅਤੇ ਚੀਨ ਵਿਚਕਾਰ ਯੁੱਧ ਦੀਆਂ ਸਥਿਤੀਆਂ ਪੈਦਾ ਹੋ ਜਾਂਦੀਆਂ ਹਨ ਤਾਂ ਪਾਕਿਸਤਾਨ ਵੀ ਇਸ ਵਿਚ ਸ਼ਾਮਲ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ 1962 ਦੀ ਯੁੱਧ 'ਚ ਜਿਸ ਤਰ੍ਹਾਂ ਚੀਨ ਨੂੰ ਢੁਕਵਾਂ ਜਵਾਬ ਮਿਲਦਾ ਸੀ, ਉਸੇ ਤਰ੍ਹਾਂ ਹੁਣ ਵੀ ਮਿਲਣਾ ਚਾਹੀਦਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani  

ਜਲੰਧਰ ਜ਼ਿਲ੍ਹੇ ਦੀ 'ਪ੍ਰਧਾਨ ਮੰਤਰੀ ਐਵਾਰਡ' ਦੇ ਦੂਜੇ ਪੜ੍ਹਾਅ ਲਈ ਹੋਈ ਚੋਣ
ਜਲੰਧਰ (ਚੋਪੜਾ)— ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਂਬੱਧ ਹੱਦ ਅੰਦਰ ਆਮ ਨਾਗਰਿਕਾਂ ਨੂੰ ਸੇਵਾਵਾਂ ਦੇਣ 'ਤੇ ਜਲੰਧਰ ਇਕੋ-ਇਕ ਅਜਿਹਾ ਜ਼ਿਲ੍ਹਾ ਬਣਿਆ ਹੈ, ਜਿਸ ਨੂੰ ਪ੍ਰਧਾਨ ਮੰਤਰੀ ਪੁਰਸਕਾਰ ਦੇ ਲੈਵਲ-2 ਲਈ ਚੁਣਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ 28 ਅਗਸਤ ਨੂੰ ਭਾਰਤ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਮਹਿਕਮੇ ਦੀ ਸਕ੍ਰੀਨਿੰਗ ਕਮੇਟੀ ਨੂੰ ਵੈੱਬ-ਆਧਾਰਿਤ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਦੇਵੇਗਾ।

ਕੈਪਟਨ ਨੇ ਡੀ. ਜੀ. ਪੀ. ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀ. ਜੀ. ਪੀ. ਨੂੰ ਹਦਾਇਤ ਕੀਤੀ ਕਿ ਉਹ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰਾ ਰਾਜਾਂ ’ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੀ ਜਾਂਚ ਲਈ ਸ਼ਹਿਰਾਂ ਤੇ ਕਸਬਿਆਂ ’ਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤਕ ਹੀ ਖੁੱਲ੍ਹਣ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਜੋ ਵੀ ਠੇਕੇ ਜਾਂ ਖੁੱਲੇ੍ਹ ਹੋਣ ਉਨ੍ਹਾਂ ਨੂੰ ਸਖ਼ਤੀ ਨਾਲ ਬੰਦ ਕਰਵਾਇਆ ਜਾਵੇ । 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਹੋਇਆ ਕੋਰੋਨਾ
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਮੰਤਰੀ ਬ੍ਰਹਮ ਮੋਹਿੰਦਰਾ ਤੋਂ ਪਹਿਲਾਂ ਪੰਜਾਬ ਦੇ 23 ਮੰਤਰੀ/ਵਿਧਾਇਕ ਵੀ ਕੋਰੋਨਾ ਪਾਜ਼ੇਟਿਵ ਆ ਚੁਕੇ ਹਨ। 

ਕੋਰੋਨਾ ਰੋਗੀਆਂ ਦੇ ਸੰਪਰਕ ’ਚ ਆਏ ਵਿਧਾਇਕ ਮਾਨਸੂਨ ਇਜਲਾਸ ਤੋਂ ਕਰਨ ਪਰਹੇਜ਼ : ਕੇ. ਪੀ. ਸਿੰਘ
ਜਲੰਧਰ : ਪੰਜਾਬ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਇਸ ਦੌਰਾਨ ਪੰਜਾਬ ’ਚ ਹੁਣ ਤਕ ਹਜ਼ਾਰਾਂ ਲੋਕਾਂ ਸਣੇ 29 ਮੰਤਰੀ/ਵਿਧਾਇਕ ਵੀ ਕੋਰੋਨਾ ਪਾਜ਼ੇਟਿਵ ਆ ਚੁਕੇ ਹਨ। ਇਸ ਦੌਰਾਨ ਵਿਧਾਨਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕੋਰੋਨਾ ਮਰੀਜ਼ਾਂ ਦੇ ਸੰਪਰਕ ’ਚ ਆਉਣ ਵਾਲੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਦੇ ਇਕ ਰੋਜ਼ਾ ਸੈਸ਼ਨ ’ਚ ਸ਼ਾਮਲ ਨਾ ਹੋਣ ਲਈ ਕਿਹਾ ਹੈ। 

ਕੈਪਟਨ 'ਤੇ ਰੱਜ ਕੇ ਵਰ੍ਹੇ ਸੁਖਬੀਰ ਬਾਦਲ, ਸੁਣਾਈਆਂ ਖਰੀਆਂ-ਖਰੀਆਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਕਰਦਿਆਂ ਸੁਖਬੀਰ ਬਾਦਲ ਕੈਪਟਨ ਸਾਬ੍ਹ 'ਤੇ ਰੱਜ ਕੇ ਵਰ੍ਹੇ ਹਨ। ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਜਿਹੜਾ ਕਦੇ ਆਪਣੇ ਮਹਿਲਾਂ 'ਚੋਂ ਨਹੀਂ ਨਿਕਲਦਾ ਉਹ ਆਪਣੇ ਲੋਕਾਂ ਪੰਜਾਬ ਦੇ ਲੋਕਾਂ ਬਾਰੇ ਕੀ ਸੋਚੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਪੁੱਛਣਾ ਚਾਹੁੰਦੀ ਹੈ ਕਿ ਜਿਹੜੀਆਂ ਅੱਜ ਲੀਕਰ ਮਾਫੀਆ ਨਾਲ ਹਜ਼ਾਰਾਂ ਮੌਤਾਂ ਹੋਈਆਂ, ਕਈ ਲੋਕਾਂ ਦੀਆਂ ਅੱਖਾਂ ਚਲੀਆਂ ਗਈ ਅਤੇ ਕਈ ਪਰਿਵਾਰ ਦੇ ਪਰਿਵਾਰ ਹੀ ਤਬਾਹ ਹੋ ਗਏ। ਇਨ੍ਹਾਂ ਬਾਰੇ ਜਨਤਾ ਪੁੱਛਣਾ ਚਾਹੁੰਦੀ ਹੈ। 

ਜਲੰਧਰ ਜ਼ਿਲ੍ਹੇ 'ਚ ਪੁਲਸ ਕਾਮੇ ਤੇ SBI ਦੇ ਸਟਾਫ਼ ਸਣੇ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਦਿਨ ਚੜ੍ਹਦੇ ਹੀ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 190 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਜ਼ੇਟਿਵ ਪਾਏ ਗਏ ਕੇਸਾਂ 'ਚ ਕਈ ਪੁਲਸ ਅਧਿਕਾਰੀ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਕਾਮੇ ਸ਼ਾਮਲ ਹਨ।

PSGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਭਾਰਤ ਸਰਕਾਰ ਨੂੰ ਕੀਤੀ ਅਪੀਲ
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਭਾਵ ਵੀਰਵਾਰ ਨੂੰ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਅਪੀਲ ਕੀਤੀ ਹੈ।ਉਹਨਾਂ ਦਾ ਕਹਿਣਾ ਹੈ ਕਿ ਇੱਥੇ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤਿ ਦਿਹਾੜਾ ਮਨਾਇਆ ਜਾਣਾ ਹੈ।

ਕੈਪਟਨ ਨੇ ਸੋਨੀਆ ਗਾਂਧੀ ਨੂੰ ਕੀਤੀ ਸ਼ਿਕਾਇਤ, ਕੇਂਦਰ ਨੇ ਰੋਕਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ
ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਪੰਜਾਬ 'ਚ ਕੋਰੋਨਾ ਦੀ ਸਥਿਤੀ ਬਾਰੇ ਜਾਣੂੰ ਕਰਵਾਇਆ, ਉਥੇ ਹੀ ਕੇਂਦਰ ਵੱਲੋਂ ਐੱਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫੈਸਲਾ ਦਾ ਮੁੱਦਾ ਵੀ ਚੁੱਕਿਆ।

PM ਮੋਦੀ ਦੇ ਬਿਆਨ 'ਤੇ ਜਥੇਦਾਰ ਮੰਡ ਵਲੋਂ ਸਮੂਹ ਸਿੱਖ ਸੰਸਥਾਵਾਂ ਨੂੰ ਕੇਸ ਦਰਜ ਕਰਾਉਣ ਦੇ ਆਦੇਸ਼
ਅੰਮ੍ਰਿਤਸਰ (ਅਨਜਾਣ, ਸੁਮਿਤ) : ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਸੰਸਥਾਵਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨੀਂ ਅਯੁੱਧਿਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਗੋਬਿੰਦ ਰਾਮਾਇਣ ਦੀ ਰਚਨਾ ਕਰਨ ਸੰਬੰਧੀ ਦਿੱਤੇ ਬਿਆਨ ਦੇ ਵਿਰੋਧ 'ਚ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਾਉਣ। 

ਕੋਰੋਨਾ ਦੇ ਵੱਧਦੇ ਕਦਮ, ਪੰਜਾਬ ਦੇ ਇਸ ਸ਼ਹਿਰ 'ਚ ਲੱਗਿਆ ਕਰਫ਼ਿਊ
ਅੰਮ੍ਰਿਤਸਰ (ਸੁਮਿਤ ਖੰਨਾ,ਰਮਨ) : ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜ਼ਿਲ੍ਹੇ 'ਚ ਵੱਧ ਰਹੀ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) 'ਤੇ ਚਿੰਤਾ ਪ੍ਰਗਟ ਕਰਦੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਮਹਿਕਮੇ ਦੀਆਂ ਹਿਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ੍ਹੇ 'ਚ ਰੋਜ਼ਾਨਾ  ਔਸਤਨ 50 ਮਰੀਜ਼ ਹੀ ਆਉਂਦੇ ਸਨ ਪਰ ਹੁਣ ਇਹ ਗਿਣਤੀ ਔਸਤ ਦੇ ਹਿਸਾਬ ਨਾਲ 65 ਮਰੀਜ਼ ਰੋਜ਼ਾਨਾ ਹੋਈ ਹੈ। 

ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ
ਫਰੀਦਕੋਟ (ਜਗਤਾਰ): ਹਰ ਇਕ ਮਾਂ ਨੂੰ ਰੀਜ ਹੁੰਦੀ ਹੈ ਕਿ ਉਹ ਆਪਣੇ ਪੁੱਤਰ ਦੇ ਸਿਰ ਤੇ ਸਿਹਰਾ ਸਜਾਉਣ ਦਾ ਸੁਪਨਾ ਦੇਖਦੀ ਹੈ ਅਤੇ ਜਦੋਂ ਉਹ ਸੁਪਨਾ ਟੁੱਟਦਾ ਹੈ ਤਾਂ ਮਾਂ ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਭਾਣਾ ਫਰੀਦਕੋਟ ਦੀ ਮਾਂ ਨਾਲ ਵਾਪਰਿਆ, ਜਿਸ ਦਾ ਪੁੱਤਰ ਫਰੀਦਕੋਟ ਸ਼ਹਿਰ ਦੇ ਬਲਬੀਰ ਬਸਤੀ ਦਾ ਰਹਿਣ ਵਾਲਾ ਸੀ ਅਤੇ ਨੈਸ਼ਨਲ ਹਾਕੀ ਖਿਡਾਰੀ ਗੁਰਸ਼ਰਨ ਸਿੰਘ ਜੋ ਛੱਤੀਸਗੜ੍ਹ ਦੀ ਰਾਜਧਾਨੀ ਰਾਂਚੀ 'ਚ ਰਹਿੰਦੇ ਦੀ ਉਸ ਦੀ ਆਤਮ ਹੱਤਿਆ ਕਰਨ ਸੂਚਨਾ ਮਾਂ ਨੂੰ ਮਿਲੀ ਤਾਂ ਉਸ ਦੇ ਪੈਰਾਂ ਥੱਲੋਂ ਜ਼ਮੀਨ ਖਿਸਕ ਗਈ ਅਤੇ ਪਿਤਾ ਦਾ ਦਿਲ ਮੰਨਣੇ ਨੂੰ ਤਿਆਰ ਨਹੀਂ ਹੈ, ਕਿ ਉਨ੍ਹਾਂ ਦਾ 28 ਸਾਲ ਦਾ ਪੁੱਤਰ ਆਤਮ ਹੱਤਿਆ ਕਰ ਸਕਦਾ ਹੈ।

ਸਿੱਧ ਮੂਸੇ ਵਾਲਾ ਅਤੇ ਬੱਬੂ ਮਾਨ ਦੇ ਵਿਵਾਦ 'ਤੇ ਰਣਜੀਤ ਬਾਵਾ ਨੇ ਆਖੀ ਵੱਡੀ ਗੱਲ
ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਬੱਬੂ ਮਾਨ ਤੇ ਸਿੱਧੂ ਮੂਸੇ ਵਾਲਾ ਦਾ ਵਿਵਾਦ ਵੀ ਕਾਫ਼ੀ ਭਖਿਆ ਹੋਇਆ ਹੈ ਅਤੇ ਦੋਵਾਂ ਦੀ ਸੁਪੋਰਟ 'ਚ ਪੰਜਾਬੀ ਕਲਾਕਾਰ ਵੀ ਅੱਗੇ ਆ ਰਹੇ ਹਨ। ਬੀਤੇ ਦਿਨੀਂ ਜਿਥੇ ਅਨਮੋਲ ਗਗਨ ਮਾਨ, ਕਰਨ ਔਜਲਾ, ਰੁਪਿੰਦਰ ਹਾਂਡਾ ਤੇ ਸੁਲਤਾਨ ਨੇ ਇਸ ਵਿਵਾਦ 'ਤੇ ਆਪਣਾ-ਆਪਣਾ ਪੱਖ ਰੱਖਿਆ ਸੀ। ਉਥੇ ਹੀ ਅੱਜ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਇਸ ਵਿਵਾਦ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


Bharat Thapa

Content Editor

Related News