ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

08/28/2020 8:51:38 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਕਈ ਬਿੱਲ ਹੋਏ ਪਾਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਇਕ ਰੋਜ਼ਾ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਜਲਾਸ ਦੌਰਾਨ ਜਿੱਥੇ ਅਕਾਲੀ ਦਲ ਹਾਜ਼ਰ ਨਹੀਂ ਹੋਇਆ, ਉੱਥੇ ਹੀ ਆਪ ਆਗੂਆਂ ਵੱਲੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਵੱਖ-ਵੱਖ ਮੁੱਦਿਆਂ 'ਤੇ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

 https://play.google.com/store/apps/details?id=com.jagbani  

ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਕੰਮ ਕਰਦੀਆਂ 'ਗਰਭਵਤੀ ਬੀਬੀਆਂ' ਸਬੰਧੀ ਸਖ਼ਤ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਪਰਸੋਨਲ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੱਲੋਂ ਸਾਰੇ ਸਰਕਾਰੀ ਮਹਿਕਮਿਆਂ ਨੂੰ ਗਰਭਵਤੀ ਅਤੇ ਬੀਮਾਰ ਮੁਲਾਜ਼ਮ ਬੀਬੀਆਂ ਅਤੇ ਛੋਟੇ ਬੱਚਿਆਂ ਵਾਲੀਆਂ ਮੁਲਾਜ਼ਮ ਬੀਬੀਆਂ ਨੂੰ ਘਰ ਤੋਂ ਕੰਮ ਕਰਨ ਦੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਪਲਾਜ਼ਮਾ ਦਾਨ ਕਰਨ 'ਚ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਐੱਸ. ਏ. ਐੱਸ. ਨਗਰ : ਪਲਾਜ਼ਮਾ ਦਾਨ ਕਰਨ 'ਚ ਤੇਜ਼ੀ ਲਿਆਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪਲਾਜ਼ਮਾ ਦਾਨੀਆਂ ਲਈ ਕੋਵਾ ਪੰਜਾਬ ਐਪ 'ਤੇ ਵਾਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ-19 ਦੇ ਉਨ੍ਹਾਂ ਮਰੀਜ਼ਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਡਾਕਟਰਾਂ ਨੇ ਇਹ ਥੈਰੇਪੀ ਲੈਣ ਲਈ ਸਲਾਹ ਦਿੱਤੀ ਹੈ। 

ਕੈਪਟਨ ਨੇ 'ਐਮਸੇਵਾ ਵਟਸਐਪ ਚੈਟਬੋਟ' ਦੀ ਕੀਤੀ ਸ਼ੁਰੂਆਤ, ਲੋਕਾਂ ਲਈ ਹੋਵੇਗੀ ਲਾਭਕਾਰੀ
ਚੰਡੀਗੜ੍ਹ : ਸੂਬੇ ਦੇ ਨਾਗਰਿਕਾਂ ਨੂੰ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਦਾ ਢੰਗ ਅਤੇ ਬਿਹਤਰ ਪਹੁੰਚ ਮੁਹੱਈਆ ਕਰਵਾਉਣ ਦੀ ਇੱਕ ਵਿਲੱਖਣ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਐਮਸੇਵਾ ਵਟਸਐਪ ਚੈਟਬੋਟ' ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਮਸਲਿਆਂ ਦੇ ਹੱਲ ਵਾਸਤੇ ਆਮ ਲੋਕਾਂ ਲਈ ਬਹੁਤ ਮਦਦਗਾਰ ਅਤੇ ਲਾਭਕਾਰੀ ਹੋਵੇਗੀ। ਲੋਕ ਮਿਸਡ ਕਾਲ ਦੇ ਕੇ ਜਾਂ 87509-75975 'ਤੇ ਵਟਸਐਪ ਮੈਸੇਜ਼ ਕਰਕੇ ਚੈਟਬੋਟ ਤੱਕ ਪਹੁੰਚ ਕਰ ਸਕਦੇ ਹਨ।

ਗੁਰੂ ਨਗਰੀ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, 2 ਇਮਾਰਤਾਂ ਡਿਗਣ ਕਾਰਨ ਵਾਪਰਿਆ ਭਿਆਨਕ ਹਾਦਸਾ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਬੀਤੀ ਦੇਰ ਰਾਤ ਮੂਸਲਾਧਾਰ ਬਾਰਸ਼ ਕਹਿਰ ਬਣ ਕੇ ਵਰ੍ਹੀ। ਬਾਰਸ਼ ਕਾਰਨ ਸ਼ਹਿਰ ਦੀਆਂ 2 ਇਮਾਰਤਾਂ ਢਹਿ ਗਈਆਂ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਇਕ ਬਜ਼ੁਰਗ ਬੀਬੀ ਵੀ ਜ਼ਖਮੀਂ ਹੋ ਗਈ। ਮੌਕੇ 'ਤੇ ਸਥਾਨਕ ਥਾਣਿਆਂ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ। 

ਸਦਨ 'ਚ ਰਾਤਾਂ ਕੱਟਣ ਵਾਲੀ ਕਾਂਗਰਸ ਹੁਣ ਘੰਟੇ ਕੱਟਣ ਲਈ ਵੀ ਨਹੀਂ ਤਿਆਰ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ 'ਤੇ ਖੂਬ ਰਗੜੇ ਲਾਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਭਖਵੇਂ ਮਸਲਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਇਜਲਾਸ ਦਾ ਸਮਾਂ ਸਿਰਫ ਇੱਕ ਦਿਨ ਦਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸਦਨ 'ਚ ਧਰਨੇ ਲਾ ਕੇ ਰਾਤਾਂ ਕੱਟਣ ਵਾਲੀ ਕਾਂਗਰਸ ਹੁਣ ਸਦਨ 'ਚ ਘੰਟੇ ਕੱਟਣ ਲਈ ਵੀ ਤਿਆਰ ਨਹੀਂ ਹੈ।

SC ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਘੁਟਾਲਾ 959 ਕਰੋੜ ਰੁਪਏ ਦਾ : ਤਰੁਣ ਚੁਘ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੰਤਰੀ ਤਰੁਣ ਚੁਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਐਸ. ਸੀ. ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡ 'ਚ ਬੇਨਿਯਮੀਆਂ ਦੇ ਮਾਮਲੇ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੱਖਾਂ ਗਰੀਬ ਐਸ. ਸੀ. ਬੱਚਿਆਂ ਦੇ ਭਵਿੱਖ ਦੇ ਨਾਲ ਖਿਲਵਾੜ ਤੇ ਧੋਖਾ ਕੀਤਾ ਹੈ, ਜਿਸ ਨੂੰ ਪੰਜਾਬ ਦੀ ਜਨਤਾ ਕਦੇ ਮੁਆਫ ਨਹੀਂ ਕਰੇਗੀ।

ਜਲੰਧਰ: ਨਿੱਜੀ ਹਸਪਤਾਲ 'ਚ ਡਿਲਿਵਰੀ ਲਈ ਆਈ ਜਨਾਨੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
ਜਲੰਧਰ — ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਡਿਲਿਵਰੀ ਲਈ ਆਈ ਇਕ ਜਨਾਨੀ ਦਾ ਖੂਨ ਨਾ ਰੁਕਣ ਕਰਕੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਇਕ ਨਿੱਜੀ ਹਸਪਤਾਲ 'ਚ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਜਨਾਨੀ ਦੀ ਡਿਲਿਵਰੀ ਹੋਣ ਤੋਂ ਬਾਅਦ ਖੂਨ ਨਾ ਰੁਕਣ ਕਰਕੇ ਹਸਪਤਾਲ ਵਾਲਿਆਂ ਨੇ ਦੂਜੇ ਹਸਪਤਾਲ 'ਚ ਰੈਫਰ ਕਰ ਦਿੱਤਾ ਸੀ। ਮਹਿਲਾ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਹੈ ਕਿ ਡਾਕਟਰ ਦੀ ਲਾਪਰਵਾਹੀ ਨਾਲ ਡਿਲਿਵਰੀ ਹੋਣ ਤੋਂ ਬਾਅਦ ਮੌਤ ਹੋਈ ਹੈ।

ਕਿਰਸਾਨੀ 'ਤੇ ਮੰਡਰਾ ਰਿਹਾ ਕੋਰੋਨਾ ਦਾ ਜ਼ੋਖ਼ਮ, ਆਰਥਿਕਤਾ ’ਚ ਆ ਸਕਦੀ 5.1% ਦੀ ਕਮੀ (ਵੀਡੀਓ)
ਜਲੰਧਰ - ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਦਹਾਕਿਆਂ ਵਿੱਚ ਭਾਰਤ ਦੀ ਸਭ ਤੋਂ ਭੈੜੀ ਆਰਥਿਕ ਮੰਦੀ ਦੇ ਵਿਚਕਾਰ, ਲੱਖਾਂ ਕਿਸਾਨਾਂ ਦੇ ਬੈਂਕ ਕਰਜ਼ਿਆਂ ਦੀ ਅਰਜ਼ੀ ਨੂੰ ਰੱਦ ਕੀਤਾ ਜਾ ਰਿਹਾ ਹੈ। ਜੋ ਕਿਸਾਨਾਂ ਨੂੰ ਗੈਰ ਕਾਨੂੰਨੀ ਸ਼ਾਹੂਕਾਰਾਂ ਵੱਲ ਮੁੜਨ ਲਈ ਮਜਬੂਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਖੇਤੀਬਾੜੀ ਭਾਰਤ ਦੀ $ 2.8 ਟ੍ਰਿਲੀਅਨ ਡਾਲਰ ਦੀ ਆਰਥਿਕਤਾ ਦਾ ਲਗਭਗ 15 ਫੀਸਦ ਹੈ ਅਤੇ ਇਸ ਦੇ 1.3 ਬਿਲੀਅਨ ਲੋਕਾਂ ਵਿਚੋਂ ਅੱਧੇ ਤੋਂ ਵੱਧ ਲੋਕਾਂ ਦੀ ਰੋਜ਼ੀ ਰੋਟੀ ਦਾ ਸੋਮਾ ਹੈ। 

ਚੰਡੀਗੜ੍ਹ 'ਚ ਨਹੀਂ ਲੱਗੇਗਾ ਵੀਕੈਂਡ ਲਾਕਡਾਊਨ, ਜਾਰੀ ਰਹੇਗਾ ਆਡ-ਈਵਨ
ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕੈਂਡ ਲਾਕਡਾਊਨ ਨਾ ਲਗਾਉਣ  ਨੂੰ ਲੈ ਕੇ ਫੈਸਲਾ ਕੀਤਾ ਹੈ। ਸ਼ੁੱਕਰਵਾਰ ਨੂੰ ਗਵਰਨਰ ਵੀ. ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ 'ਚ ਹੋਈ ਵਾਰ ਰੂਮ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਕੁੱਝ ਮਾਰਕਿਟ 'ਚ ਆਰਡ-ਈਵਨ ਦੇ ਤਹਿਤ ਦੁਕਾਨਾਂ ਖੁੱਲ੍ਹਣਗੀਆਂ, ਨਾਲ ਹੀ ਸ਼ਨੀਵਾਰ-ਐਤਵਾਰ ਸ਼ਰਾਬ ਦੇ ਠੇਕੇ ਤੇ ਸੈਲੂਨ ਵੀ ਖੁੱਲ੍ਹੇ ਰਹਿਣਗੇ।

ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਇਕਾਂਤਵਾਸ
ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਇਸ ਕਦਰ ਵੱਧ ਰਿਹਾ ਹੈ ਕਿ ਸਿਆਸੀ ਆਗੂਆਂ ਤੋਂ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ 'ਚ ਲੈ ਲਿਆ ਹੈ। ਅੱਜ ਸਾਬਕਾ ਖ਼ਜ਼ਾਨਾ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪਤਨੀ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਢੀਂਡਸਾ ਨੇ ਤੇ ਉਨ੍ਹਾਂ ਦੇ ਪਿਤਾ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।


Deepak Kumar

Content Editor

Related News