ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/05/2020 2:24:48 AM

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਫ਼ਤ 'ਕੋਵਿਡ ਟੈਸਟ' ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ) : ਸੂਬੇ 'ਚ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਅਤੇ ਕੋਵਿਡ ਟੈਸਟਿੰਗ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਮੋਬਾਇਲ ਵੈਨਾਂ 'ਚ ਮੁਫਤ ਵਾਕ-ਇਨ ਟੈਸਟਿੰਗ ਅਤੇ ਨਿੱਜੀ ਡਾਕਟਰਾਂ ਅਤੇ ਹਸਪਤਾਲਾਂ ਨੂੰ 250 ਰੁਪਏ ਪ੍ਰਤੀ ਟੈਸਟ ਦੇ ਨਾਮਾਤਰ ਖਰਚੇ ’ਤੇ ਅਜਿਹੀ ਹੀ ਟੈਸਟਿੰਗ ਕਰਨ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਕਾਲਰਸ਼ਿਪ ਘੁਟਾਲੇ 'ਚ ਇਕੱਲਾ ਮੰਤਰੀ ਨਹੀਂ ਸਗੋਂ ਕੈਪਟਨ ਸਮੇਤ ਗਾਂਧੀ ਪਰਿਵਾਰ ਵੀ ਹਿੱਸੇਦਾਰ : ਸੁਖਬੀਰ
ਚੰਡੀਗੜ੍ਹ : ਸਕਾਲਰਸ਼ਿਪ ਘੁਟਾਲੇ 'ਤੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕੈਪਟਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨਲਾਇਕੀ ਦੇ ਚੱਲਦਿਆਂ ਹੀ ਗ਼ਰੀਬ ਵਿਦਿਆਰਥੀਆਂ ਦੇ ਪੈਸੇ ਦੀ ਲੁੱਟ ਕੀਤੀ ਗਈ ਹੈ। ਗਾਂਧੀ ਪਰਿਵਾਰ ਨੂੰ ਵੀ ਘੜੀਸਦਿਆਂ ਸੁਖਬੀਰ ਨੇ ਕਿਹਾ ਕਿ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਇਕੱਲਾ ਸਾਧੂ ਸਿੰਘ ਧਰਮਸੋਤ ਹੀ ਦੋਸ਼ੀ ਨਹੀਂ ਹੈ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਗਾਂਧੀ ਪਰਿਵਾਰ ਵੀ ਇਸ ਦਾ ਹਿੱਸਾ ਹੈ।

ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)
ਜਲੰਧਰ— ਦੇਸ਼ ਭਰ 'ਚ ਅਨਲਾਕ-4 ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਵੀ ਬੀਤੇ ਦਿਨੀਂ ਨਵੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਨਵੀਆਂ ਗਾਈਡਲਾਈਨਜ਼ ਜ਼ਰੀਏ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ 6.30 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਜਦਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਰਹਿਣ ਵਾਲੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਵਾਲੀਆਂ ਹੀ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ।

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਰਥਿਕ ਅਪਰਾਧ ਵਿੰਗ ਵੱਲੋਂ ਨੋਟਿਸ ਜਾਰੀ
ਨਵੀਂ ਦਿੱਲੀ/ਚੰਡੀਗੜ੍ਹ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਰੈਲੀਗੇਅਰ ਫਿਨਵੈਸਟ ਲਿਮਟਿਡ ਨਾਲ 2 ਹਜ਼ਾਰ ਕਰੋੜ ਰੁਪਏ ਦੀ ਠੱਗੀ ਦੇ ਸਬੰਧ 'ਚ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੁਖਬੀਰ ਦੇ ਹੁਕਮ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਰਿਕਾਰਡ 'ਚ ਹੋ ਰਹੀ ਹੇਰਾਫੇਰੀ, 'ਜਾਗੋ' ਨੇ ਲਗਾਏ ਦੋਸ਼

ਨਵੀਂ ਦਿੱਲੀ : 'ਜਾਗੋ' ਪਾਰਟੀ ਨੇ ਸਿੱਖ ਮਸਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ 'ਚ ਰੁਕਾਵਟਾਂ ਦਾ ਹਵਾਲਾ ਦਿੰਦੇ ਹੋਏ ਮੌਜੂਦਾ ਪ੍ਰਬੰਧਕੀ ਢਾਂਚੇ ਦੇ ਖਤਮ ਹੋਣ ਦਾ ਦਾਅਵਾ ਕੀਤਾ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਅੱਜ ਪਾਰਟੀ ਦਫਤਰ 'ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਈ 2016 'ਚ ਗੁਰਦੁਆਰਾ ਰਾਮਸਰ ਸਾਹਿਬ, ਅੰਮ੍ਰਿਤਸਰ 'ਚ ਸੁਖਾਸਨ ਸਥਾਨ 'ਤੇ ਲੱਗੀ ਅੱਗ ਦੇ ਕਾਰਣ ਨੁਕਸਾਨ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਗਿਣਤੀ 'ਤੇ ਸ਼੍ਰੋਮਣੀ ਕਮੇਟੀ ਦੀ ਦਿੱਕਤ ਦਾ ਖੁਲ੍ਹਾਸਾ ਕੀਤਾ, ਨਾਲ ਹੀ ਅੱਜ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ 'ਚ ਦਸ਼ਮ ਗ੍ਰੰਥ ਦੀ ਕਥਾ 'ਤੇ ਹੋਏ ਵਿਵਾਦ ਵਿਚਾਲੇ ਸੰਗਤ 'ਚ ਹੋਏ ਆਪਸੀ ਟਕਰਾਅ ਨੂੰ ਦਿੱਲੀ ਕਮੇਟੀ ਦੇ ਪ੍ਰਬੰਧ ਨੂੰ ਲੱਚਰ ਹੋਣ ਦੇ ਤੌਰ 'ਤੇ ਪਰਿਭਾਸ਼ਿਤ ਕੀਤਾ।

ਕੋਰੋਨਾ ਮਰੀਜ਼ਾਂ ਦੇ ਘਰ ਬਾਹਰ ਲੱਗਣ ਵਾਲੇ ਪੋਸਟਰਾਂ ਨੂੰ ਲੈ ਕੇ ਕੈਪਟਨ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਵੱਧਦੇ ਕੋਰੋਨਾ ਵਾਇਰਸ ਦੇ ਗ੍ਰਾਫ ਦੇ ਨਾਲ-ਨਾਲ ਇਸ ਮਹਾਮਾਰੀ ਨਾਲ ਜੁੜੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ। ਅਜਿਹੇ 'ਚ ਆਈਸੋਲੇਸ਼ਨ 'ਚ ਰਹਿ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਵੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਵਲੋਂ ਪਾਜ਼ੇਟਿਵ ਮਰੀਜ਼ਾਂ ਦੇ ਪ੍ਰਤੀ ਇਨ੍ਹਾਂ ਅਫਵਾਹਾਂ ਦੇ ਚੱਲਦੇ ਕਈ ਵਾਰ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। 

ਕੋਰੋਨਾ ਟੈਸਟ ਕਰਵਾ ਕੇ ਬੁਰੇ ਫਸੇ ਘੁਬਾਇਆ, ਹੋਇਆ ਵੱਡਾ ਖ਼ੁਲਾਸਾ
ਫਾਜ਼ਿਲਕਾ (ਸੁਨੀਲ ਨਾਗਪਾਲ): ਕੋਰੋਨਾ ਰਿਪੋਰਟ ਨੂੰ ਲੈ ਕੈ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਿਵਾਦਾਂ 'ਚ ਘਿਰ ਗਏ ਹਨ। ਦਰਅਸਲ ਹਾਲ ਹੀ 'ਚ ਵਿਧਾਇਕ ਘੁਬਾਇਆ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਤਾਂ ਨੈਗੇਟਿਵ ਆਈ ਪਰ ਇਸ ਰਿਪੋਰਟ ਲਈ ਦਿੱਤੇ ਗਏ ਦਸਤਾਵੇਜਾਂ 'ਚ ਲਿਖੀ ਘੁਬਾਇਆ ਦੀ ਉਮਰ ਨੇ ਉਸਦੀ ਸਿਆਸਤ 'ਤੇ ਵੀ ਸਵਾਲ ਖ਼ੜ੍ਹੇ ਕਰ ਦਿੱਤੇ ਹਨ। ਇਨ੍ਹਾਂ ਦਸਤਾਵੇਜ਼ਾਂ 'ਚ ਘੁਬਾਇਆ ਦੀ ਉਮਰ ਚੋਣ ਲੜਨ ਦੀ ਨਹੀ ਸੀ। 

ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਆਇਆ ਨਵਾਂ ਮੋੜ, ਮੁੱਖ ਦੋਸ਼ੀ ਬਣਿਆ ਸਰਕਾਰੀ ਗਵਾਹ
ਫਰੀਦਕੋਟ (ਜਗਤਾਰ): ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਇਸ ਕੇਸ 'ਚ ਨਾਮਜ਼ਦ ਦੋਸ਼ੀ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਨੂੰ ਤਿਆਰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਦੇ ਬਾਅਦ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਤਲਬ ਕਰਦੇ ਹੋਏ ਸੁਣਵਾਈ ਦੀ ਤਾਰੀਖ 24 ਸਤੰਬਰ ਤੈਅ ਕੀਤੀ ਹੈ। 

ਮੋਹਲੇਧਾਰ ਮੀਂਹ ਪੈਣ ਕਾਰਨ ਪਾਣੀ 'ਚ ਡੁੱਬਾ ਫਿਰੋਜ਼ਪੁਰ; ਮੌਕੇ 'ਤੇ ਸਹਾਰਾ ਬਣੀਆਂ ਦਮਕਲ ਮਹਿਕਮੇ ਦੀਆਂ ਗੱਡੀਆਂ
ਫਿਰੋਜ਼ਪੁਰ (ਕੁਮਾਰ):  ਫਿਰੋਜ਼ਪੁਰ 'ਚ ਅੱਜ 8 ਘੰਟੇ ਦੀ ਲਗਾਤਾਰ ਹੋਈ ਤੇਜ਼ ਬਾਰਿਸ਼ ਦੇ ਕਾਰਨ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ਪੂਰੀ ਨਾਲ ਪਾਣੀ 'ਚ ਡੁੱਬ ਗਈ ਅਤੇ ਬਾਰਸ਼ ਦਾ ਪਾਣੀ ਲੋਕਾਂ ਦੇ ਘਰਾਂ 'ਚ ਦਾਖਲ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਪੈ ਰਿਹਾ ਹੈ। ਫਿਰੋਜ਼ਪੁਰ ਸ਼ਹਿਰ ਦੀ ਮਾਲ ਰੋਡ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਰ ਦੀਆਂ ਬਸਤੀਆਂ ਆਦਿ ਖੇਤਰਾਂ 'ਚ ਪਾਣੀ ਪੂਰੀ ਤਰ੍ਹਾਂ ਨਾਲ ਭਰ ਗਿਆ।

ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚੋਂ 'ਪੰਜਾਬੀ' ਨੂੰ ਕੱਢਣ ਦੀ ਨਿਖੇਧੀ, ਅਕਾਲੀ ਦਲ ਨੇ ਕੇਂਦਰ ਨੂੰ ਲਿਖੀ ਚਿੱਠੀ
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਅੰਦਰ ਪੰਜਾਬੀ ਨੂੰ ਰਾਜ ਭਾਸ਼ਾ ਦੀ ਸੂਚੀ 'ਚੋਂ ਬਾਹਰ ਕੱਢਣਾ ਮੰਦਭਾਗਾ ਵਰਤਾਰਾ ਹੈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

 


Deepak Kumar

Content Editor

Related News