ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

10/16/2020 8:48:30 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਹੁਕਮਾਂ ਦੀ ਉਲੰਘਣਾ ਕਰਨ 'ਤੇ ਸਿੱਖਿਆ ਮੰਤਰੀ ਦੀ ਸਖ਼ਤ ਕਾਰਵਾਈ, 9 ਸਕੂਲਾਂ ਦੀ ਐੱਨ.ਓ.ਸੀਜ਼. ਰੱਦ
ਚੰਡੀਗੜ੍ਹ/ਲੁਧਿਆਣਾ (ਵਿੱਕੀ) — ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਕੂਲਾਂ ਵੱਲੋਂ ਉਲੰਘਣਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਖ਼ਤ ਕਾਰਵਾਈ ਕੀਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ 'ਕੋਈ ਇਤਰਾਜ਼ ਨਹੀਂ' ਸਰਟੀਫਿਕੇਟ (ਐੱਨ. ਓ. ਸੀ.) ਰੱਦ ਕਰ ਦਿੱਤੇ ਹਨ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en 

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ SIT : ਕੈਪਟਨ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ। ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਵਿਸ਼ੇਸ਼ ਇਜਲਾਸ 'ਤੇ ਪੰਜਾਬ 'ਚ ਸਿਆਸੀ ਸੰਗਰਾਮ, ਹਰਪਾਲ ਚੀਮਾ ਨੇ ਘੇਰੀ ਕੈਪਟਨ ਸਰਕਾਰ
ਗੜ੍ਹਦੀਵਾਲਾ (ਭੱਟੀ)— ਖੇਤੀ ਬਿੱਲਾਂ ਦੇ ਵਿਰੁੱਧ 19 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ 'ਚ ਸਿਆਸੀ ਸੰਗਰਾਮ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਸੈਸ਼ਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ 'ਤੇ ਹਮਲੇ ਬੋਲੇ ਜਾ ਰਹੇ ਹਨ। ਸੈਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸਪੈਸ਼ਲ ਸੈਸ਼ਨ ਬਲਾਉਣ ਤੋਂ ਪਹਿਲਾਂ ਕੈਪਟਨ ਸਾਬ੍ਹ ਇਕ ਸਰਬ ਪਾਰਟੀ ਮੀਟਿੰਗ ਬੁਲਾਉਣ।

ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੇ ਨਸ਼ੇ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ (ਵੀਡੀਓ)
ਲੁਧਿਆਣਾ (ਰਿਸ਼ੀ,ਨਰਿੰਦਰ)— ਰਾਜਸਥਾਨ 'ਚ ਬੈਠ ਕੇ ਪੰਜਾਬ ਅਤੇ ਹਰਿਆਣਾ 'ਚ 3 ਸਾਲਾਂ ਤੋਂ ਮੈਡੀਕਲ ਨਸ਼ੇ ਦਾ ਨੈੱਟਵਰਕ ਚਲਾਉਣ ਵਾਲੇ ਗੈਂਗ ਦਾ ਲੁਧਿਆਣਾ ਪੁਲਸ ਨੇ ਪਰਦਾਫਾਸ਼ ਕੀਤਾ ਹੈ।ਏ. ਡੀ. ਸੀ. ਪੀ.-2 ਜਸਕਰਨ ਸਿੰਘ ਤੇਜਾ ਅਤੇ ਏ. ਸੀ. ਪੀ. ਜਸ਼ਨਦੀਪ ਸਿੰਘ ਗਿੱਲ ਦੀ ਟੀਮ ਨੇ ਜੈਪੁਰ 'ਚ ਡੀ. ਪੀ. ਆਰ. ਟਰਾਂਸਪੋਰਟ 'ਤੇ ਸਿਹਤ ਮਹਿਕਮੇ ਦੀ ਟੀਮ ਨਾਲ ਛਾਪੇਮਾਰੀ ਕਰਕੇ 4 ਕਰੋੜ ਦੀ ਕੀਮਤ ਦੇ 99 ਹਜ਼ਾਰ 600 ਸਿਰਪ ਦੇ 830 ਡੱਬੇ ਬਰਾਮਦ ਕੀਤੇ ਹਨ। 

ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਦੇਸ਼ ਦੀ ਸਿਆਸਤ 'ਚ ਵੱਡਾ ਧਮਾਕਾ ਕਰਨ ਜਾ ਰਿਹਾ ਅਕਾਲੀ ਦਲ
ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਬਾਦਲ ਹੁਣ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਅਕਾਲੀ ਦਲ ਅਗਲੇ ਦੋ ਹਫ਼ਤਿਆਂ ਦੌਰਾਨ ਮਹਾਗਠਜੋੜ ਦਾ ਐਲਾਨ ਕਰ ਸਕਦਾ ਹੈ। ਅਕਾਲੀ ਦਲ ਵਲੋਂ ਡੀ. ਐੱਮ. ਕੇ., ਸ਼ਰਦ ਪਵਾਰ, ਬੀਜੂ ਜਨਤਾ ਦਲ, ਟੀ. ਡੀ. ਪੀ., ਮਮਤਾ ਬੈਨਰਜੀ ਅਤੇ ਸਮਾਜਵਾਦੀ ਪਾਰਟੀ ਨਾਲ ਰਾਬਤਾ ਕੀਤਾ ਜਾ ਰਿਹਾ ਹੈ। 

 

ਸਿੱਖਿਆ ਮੰਤਰੀ ਸਿੰਗਲਾ ਨੇ ਸਕੂਲ ਖੁੱਲਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ ਰਹੇ ਸਰਕਾਰੀ ਸਕੂਲਾਂ 'ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿੱਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿੱਥੇ ਉਨਾਂ ਜਮਾਤਾਂ ਵਾਲੇ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦਾ ਬਹੁਤ ਹੀ ਬਾਰੀਕੀ ਨਾਲ ਨਿਰੀਖਣ ਕੀਤਾ।

ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਅਰਦਾਸ ਉਪਰੰਤ ਅਕਾਲ ਤਖ਼ਤ ਸਾਹਿਬ 'ਤੇ ਲਗਾਏ ਖਾਲਿਸਤਾਨੀ ਨਾਅਰੇ

ਅੰਮ੍ਰਿਤਸਰ (ਅਨਜਾਣ) : ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਹੇਠਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸਬੰਧੀ ਤੇ ਕਿਸਾਨ ਮੋਰਚੇ ਸਬੰਧੀ ਅਰਦਾਸ ਕੀਤੀ ਗਈ। ਇਸ ਉਪਰੰਤ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ 17 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਲੌਂਗੋਵਾਲ ਵਿਖੇ 22 ਸਤੰਬਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਘਰ ਅੱਗੇ ਜੋ ਧਰਨਾ ਲਗਾਇਆ ਗਿਆ ਸੀ,

Deepak Kumar

This news is Content Editor Deepak Kumar