ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

11/27/2020 8:38:13 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਆਖ਼ਰਕਾਰ ਕਿਸਾਨਾਂ ਨੂੰ ਮਿਲੀ ਦਿੱਲੀ ਆਉਣ ਦੀ ਮਨਜ਼ੂਰੀ, ਨਾਲ ਰਹੇਗੀ ਪੁਲਸ ਟੀਮ
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਤੋਂ ਮਾਰਚ ਕੱਢ ਰਹੇ ਕਿਸਾਨਾਂ ਨੂੰ ਦਿੱਲੀ 'ਚ ਪ੍ਰਵੇਸ਼ ਦੀ ਮਨਜ਼ੂਰੀ ਮਿਲ ਗਈ ਹੈ। ਸ਼ੁੱਕਰਵਾਰ ਨੂੰ ਹੰਗਾਮੇ ਤੋਂ ਬਾਅਦ ਪੁਲਸ ਨੇ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ 'ਚ ਮੌਜੂਦ ਨਿਰੰਕਾਰੀ ਗਰਾਊਂਡ 'ਚ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਕਿਸਾਨ ਇਸ ਦੌਰਾਨ ਦਿੱਲੀ ਦੇ ਕਿਸੇ ਹੋਰ ਇਲਾਕੇ 'ਚ ਨਹੀਂ ਜਾ ਸਕਣਗੇ। ਨਾਲ ਹੀ ਇਸ ਦੌਰਾਨ ਪੁਲਸ ਕਿਸਾਨਾਂ ਨਾਲ ਹੀ ਰਹੇਗੀ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਅੰਮ੍ਰਿਤਸਰ (ਸੁਮਿਤ) : ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇੱਕ ਸਾਲ ਦੀ ਮਿਆਦ ਲਈ ਚੋਣ ਸ਼ੁਕਰਵਾਰ ਨੂੰ ਕਰਵਾਈ ਗਈ।ਜਿਸ ਵਿੱਚ ਬੀਬੀ ਜਗੀਰ ਕੌਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਹੈ।
ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਪ੍ਰਧਾਨ ਮੰਤਰੀ ਮੋਦੀ : ਪਰਨੀਤ ਕੌਰ
ਚੰਡੀਗੜ੍ਹ : ਪਟਿਆਲਾ ਤੋਂ ਸੰਸਦ ਮੈਂਬਰ ਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ। ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਫੜੀ ਤੇਜ਼ੀ, 4 ਮਰੀਜ਼ਾਂ ਨੇ ਤੋੜਿਆ ਦਮ, 157 ਦੀ ਰਿਪੋਰਟ ਪਾਜ਼ੇਟਿਵ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਤੇਜ਼ੀ ਫੜ ਲਈ ਹੈ। ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਕਾਰਨ 4 ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ ਸਿਹਤ ਮਹਿਕਮੇ ਨੂੰ 157 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ। ਇਥੇ ਦੱਸ ਦਈਏ ਕਿ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਅਤੇ ਇਸ ਵਾਇਰਸ ਕਾਰਨ ਦਮ ਤੋੜਨ ਵਾਲੇ ਦੀ ਲਗਾਤਾਰ ਵਧਦੀ ਗਿਣਤੀ ਨੂੰ ਵੇਖ ਕੇ ਇਸ ਗੱਲ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਕੋਰੋਨਾ ਦੀ ਦੂਜੀ ਲਹਿਰ ਆ ਚੁੱਕੀ ਹੈ।

ਕਿਸਾਨ ਅੰਦੋਲਨ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ ਕਿਤੇ ਭੁੱਲ ਕੇ ਨਾ ਚੁੱਕ ਲਿਓ ਇਹ ਕਦਮ
ਚੰਡੀਗੜ੍ਹ (ਟੱਕਰ) : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਬੇਨਤੀ ਕੀਤੀ ਕਿ ਤੁਹਾਡੇ ਅੰਦੋਲਨ ਨੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ ਜੋ ਘਬਰਾਹਟ ਵਿਚ ਆ ਕੇ ਕਿਸਾਨਾਂ ਨੂੰ ਕਿਸੇ ਸਟੇਡੀਅਮ ਜਾਂ ਵੱਡੇ ਮੈਦਾਨ 'ਚ ਲਿਆਉਣਾ ਚਾਹੁੰਦੀ ਹੈ ਜਿਸ ਦੀ ਗਲ਼ਤੀ ਉਹ ਨਾ ਕਰਨ ਕਿਉਂਕਿ ਜੇਕਰ ਕਿਸਾਨਾਂ ਨੇ ਇਕ ਵਾਰ ਸੜਕਾਂ ਤੋਂ ਅੰਦੋਲਨ ਚੁੱਕ ਲਿਆ ਤਾਂ ਫਿਰ ਕੇਂਦਰ ਖ਼ਿਲਾਫ਼ ਜਿੱਤੀ ਲੜਾਈ ਉਨ੍ਹਾਂ ਦੇ ਹੱਥੋਂ ਖੁੱਸ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਮਤਿਆਂ 'ਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਸਮੇਂ-ਸਮੇਂ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਤਿਕਾਰ ਭੇਟ ਕਰਨ ਸਮੇਤ ਸਿੱਖ ਪਛਾਣ, ਬੰਦੀ ਸਿੰਘਾਂ ਦੀ ਰਿਹਾਈ, 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਆਦਿ ਨਾਲ ਸਬੰਧਤ ਮਤੇ ਸ਼ਾਮਲ ਹਨ, ਜਿਨ੍ਹਾਂ ਨੂੰ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ ਗਈ। 

ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨ ਬਣਾਉਣ 'ਤੇ ਖਹਿਰਾ ਦਾ ਵੱਡਾ ਬਿਆਨ
ਜਲੰਧਰ/ਕਪੂਰਥਲਾ — ਬੀਬੀ ਜਗੀਰ ਕੌਰ ਨੂੰ ਇਕ ਵਾਰ ਫਿਰ ਤੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬਣਾਉਣ 'ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਜੋ ਕੀਤਾ ਹੈ, ਉਹ ਸਰਾਸਰ ਗਲਤ ਹੈ। 

ਅੰਮ੍ਰਿਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗੈਂਗਸਟਰਾਂ ਨੇ ਨੌਜਵਾਨ ਦਾ ਕਤਲ ਕਰ ਪਾਇਆ ਭੰਗੜਾ
ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ 88 ਫ਼ੁੱਟ ਰੋੜ 'ਤੇ ਗੈਂਗਸਟਰਾਂ ਵਲੋਂ ਇਕ ਨੌਜਵਾਨ ਸ਼ਰੇਅਮ ਗੋਲੀਆਂ ਮਾਰ ਕੇ ਕਤਲ ਕਰਨ ਉਪਰੰਤ ਉਥੇ ਭੰਗੜਾ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਕੈਪਟਨ ਨੇ ਕੀਤਾ ਸੁਆਗਤ
ਜਲੰਧਰ/ਚੰਡੀਗੜ੍ਹ— ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਆਉਣ ਦੀ ਦਿੱਤੀ ਗਈ ਇਜਾਜ਼ਤ ਦੇ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਜ਼ਰੀਏ ਕੇਂਦਰ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੈਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕਰਦਾ ਹਾਂ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਲਈ ਦਿੱਲੀ ਆਉਣ ਦੀ ਆਗਿਆ ਦਿੱਤੀ ਹੈ। 

ਕਿਸਾਨਾਂ ਦੇ ਸਮਰਥਨ 'ਚ ਸੋਨੂੰ ਸੂਦ ਨੇ ਕੀਤਾ ਟਵੀਟ, ਕਿਹਾ 'ਕਿਸਾਨ ਮੇਰਾ ਭਗਵਾਨ ਹੈ'
ਜਲੰਧਰ (ਵੈੱਬ ਡੈਸਕ) : ਖ਼ੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਖ਼ਿਲਾਫ਼ ਕਿਸਾਨਾਂ 'ਚ ਅਜੇ ਵੀ ਗੁੱਸਾ ਹੈ। ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਉਹ ਦਿੱਲੀ 'ਚ ਆਉਣ ਦੀ ਪੂਰੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਹਾਲਾਂਕਿ ਕਈ ਜੱਥਬੰਦੀਆਂ ਦਿੱਲੀ ਤਕ ਪਹੁੰਚ ਵੀ ਗਈਆਂ ਹਨ। 

ਦਿੱਲੀ ਦੀਆਂ ਬਰੂਹਾਂ 'ਤੇ ਪੁੱਜਣ ਤੋਂ ਪਹਿਲਾਂ ਕਿਸਾਨਾਂ ਲਈ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਚੰਡੀਗੜ੍ਹ (ਰਮਨਜੀਤ) : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਲੰਮੇ ਸੰਘਰਸ਼ ਲਈ ਤਿਆਰ ਕਿਸਾਨ, ਮਹੀਨੇ ਭਰ ਦੇ ਰਾਸ਼ਨ ਸਮੇਤ ਦਿੱਲੀ ਵੱਲ ਵਧਣਾ ਜਾਰੀ (ਤਸਵੀਰਾਂ)
ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ। ਕਿਸਾਨ ਦਿੱਲੀ ਜਾਣ 'ਤੇ ਅੜੇ ਹੋਏ ਹਨ। ਉੱਥੇ ਹੀ ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਮੰਨੇ ਤਾਂ ਹਰਿਆਣਾ ਪੁਲਸ ਨੇ ਕਿਸਾਨਾਂ ਦੇ ਇਕ ਸਮੂਹ ਨੂੰ ਦੌੜਾਉਣ ਲਈ ਪਾਣੀ ਦੀਆਂ ਤੋਪਾਂ ਚਲਾਈਆਂ ਅਤੇ ਹੰਝੂ ਗੈਸ ਦੇ ਗੋਲ਼ੇ ਦਾਗ਼ੇ। 

ਦਿੱਲੀ ਜਾ ਰਹੇ ਜਥੇ 'ਚ ਸ਼ਾਮਲ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ
ਮਾਨਸਾ (ਅਮਰੀਜਤ ਚਾਹਲ,ਸੰਦੀਪ ਮਿੱਤਲ): ਕੇਂਦਰ ਸਰਕਾਰ ਵੱਲੋਂ ਲਿਆਦੇਂ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ ਰਸਤਿਓ ਦਿੱਲੀ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਜਥੇ 'ਚ ਸ਼ਾਮਲ ਪਿੰਡ ਖਿਆਲੀ ਚਹਿਲਾਂਵਾਲੀ ਦੇ ਇਕ ਕਿਸਾਨ ਦੀ ਸੜਕ ਦੁਰਘਨਾ 'ਚ ਮੌਤ ਅਤੇ ਇਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

Deepak Kumar

This news is Content Editor Deepak Kumar