ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

12/18/2020 8:44:13 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭਰੋਸਾ, ਜਲਦ ਨਿਕਲੇਗਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ
ਨਵੀਂ ਦਿੱਲੀ/ਚੰਡੀਗੜ੍ਹ : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਸੰਗਠਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਜਾਰੀ ਹੈ ਅਤੇ ਜਲਦ ਹੀ ਮਾਮਲੇ ਦਾ ਸਕਾਰਾਤਮਕ ਹੱਲ ਨਿਕਲੇਗਾ। ਖੇਤੀਬਾੜੀ ਮੰਤਰੀ ਦੇ ਸਾਹਮਣੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣੇ ਦੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਦੇ ਪ੍ਰਤੀਨਿਧੀਆਂ ਨੇ ਵੀਰਵਾਰ ਨੂੰ ਆਪਣੇ ਅਨੁਭਵ ਰੱਖੇ। 
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਦਿੱਲੀ ਧਰਨੇ ’ਤੇ ਪਹੁੰਚੇ ਗਾਇਕ ਬੱਬੂ ਮਾਨ, ਮੰਚ ’ਤੇ ਆਖੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਇਹ ਗੱਲਾਂ
ਨਵੀਂ ਦਿੱਲੀ/ਚੰਡੀਗੜ੍ਹ, (ਬਿਊਰੋ)  — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਅੱਜ ਸਿੱਘੂ ਬਾਰਡਰ ’ਤੇ ਪੰਜਾਬ ਦੇ ਮਸ਼ਹੂਰ ਕਲਾਕਾਰ ਤੇ ਅਦਾਕਾਰ ਬੱਬੂ ਮਾਨ ਪਹੁੰਚੇ। ਇਸ ਦੌਰਾਨ ਬੱਬੂ ਮਾਨ ਨੇ ਮੰਚ ’ਤੇ ਬੋਲਦਿਆਂ ਕਿਹਾ ‘ਕਿਸਾਨ ਅੰਦੋਲਨ ਬਹੁਤ ਵੱਡਾ ਅੰਦੋਲਨ ਬਣ ਚੁੱਕਿਆ ਹੈ। 

ਕਿਸਾਨਾਂ ਵਾਲੇ ਬਿਆਨ ’ਤੇ ਵਿਵਾਦ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਦਿੱਤੀ ਸਫਾਈ
ਅੰਮਿ੍ਰਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲ਼ਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ ਦਿੱਲੀ ਵਿਖੇ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੇਰੇ ਜਿਸ ਬਿਆਨ ਬਾਰੇ ਪ੍ਰਤੀਕਰਮ ਦਿੱਤਾ ਗਿਆ ਹੈ, ਅਸਲ ਵਿਚ ਮੈਂ ਅਜਿਹਾ ਕੁਝ ਆਖਿਆ ਹੀ ਨਹੀਂ ਹੈ।

ਕਿਸਾਨੀ ਸੰਘਰਸ਼ ਲੇਖੇ ਲੱਗੀਆਂ 22 ਦਿਨਾਂ ’ਚ ਪੰਜਾਬ ਦੀਆਂ ਇਹ 22 ਅਨਮੋਲ ਜ਼ਿੰਦੜੀਆਂ
ਜਲੰਧਰ (ਵੈੱਬ ਡੈਸਕ)— ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ, ਉਥੇ ਹੀ ਸਰਕਾਰ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਦਾ ਅੱਜ 23ਵਾਂ ਦਿਨ ਹੈ। ਹੁਣ ਇਹ ਮਾਮਲਾ ਸੁਪਰੀਮ ਕੋਰਟ ਪੁੱਜ ਚੁੱਕਾ ਹੈ। 

ਦੁੱਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਦਿੱਲੀ ਜਾ ਰਹੇ ਬਲਾਚੌਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਬਲਾਚੌਰ/ਕਾਠਗੜ੍ਹ (ਵਿਨੋਦ ਬੈਂਸ, ਰਾਜੇਸ਼ ਸ਼ਰਮਾ)— ਕਿਸਾਨੀ ਸਘੰਰਸ਼ ’ਚ ਦਿੱਲੀ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮੱਕੋਵਾਲ (ਮੁੱਤੌ) ਨਿਵਾਸੀ ਗੁਰਪ੍ਰੀਤ ਸਿੰਘ ਕਟਾਰੀਆ (21) ਪੁੱਤਰ ਜਗਤਾਰ ਸਿੰਘ ਕਟਾਰੀਆ ਜੋ ਕਿ ਟਰੈਕਟਰ ਟਰਾਲੀ ਰਾਹੀਂ ਆਪਣੇ ਸਾਥੀਆਂ ਸਮੇਤ ਨੂੰ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਦਿੱਲੀ ਆਪਣਾ ਟਰੈਕਟਰ ਚਲਾ ਕੇ ਜਾ ਰਿਹਾ ਸੀ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ
ਚੰਡੀਗੜ੍ਹ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ਪੀ. ਜੀ.ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ 93 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈਕਅੱਪ ਦੇ ਚੱਲਦੇ ਪੀ. ਜੀ. ਆਈ. ’ਚ ਲਿਆਂਦਾ ਗਿਆ ਹੈ।

ਸਿੰਘੂ ਬਾਰਡਰ 'ਤੇ ਡਟੇ ਕਿਸਾਨ ਬੋਲੇ- ਕਾਨੂੰਨ ਵਾਪਸੀ ਤੱਕ ਜਾਰੀ ਰਹੇਗਾ ਸਾਡਾ ਅੰਦੋਲਨ
ਨਵੀਂ ਦਿੱਲੀ/ਚੰਡੀਗੜ੍ਹ,- ਸਿੰਘੂ ਬਾਰਡਰ 'ਤੇ ਕੇਂਦਰ ਸਰਕਾਰ ਵਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 23ਵੇਂ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ। ਅਸੀਂ ਇਨ੍ਹਾਂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਨਹੀਂ ਛੱਡਾਂਗੇ।

ਪੰਜ ਤੱਤਾਂ 'ਚ ਵਿਲੀਨ ਹੋਏ ਸੰਤ ਰਾਮ ਸਿੰਘ ਜੀ, ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
ਕਰਨਾਲ/ਚੰਡੀਗੜ੍ਹ,- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਸੰਤ ਬਾਬਾ ਰਾਮ ਸਿੰਘ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ 5 ਫੁੱਟ ਉੱਚੀ ਬਣਾਈ ਗਈ ਅੰਗੀਠਾ ਸਾਹਿਬ 'ਤੇ ਅਗਨੀ ਦਿੱਤੀ ਗਈ। ਹਜ਼ਾਰਾਂ ਲੋਕ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।


Deepak Kumar

Content Editor

Related News