ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Thursday, Dec 24, 2020 - 09:28 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਢੱਡਰੀਆਂਵਾਲੇ ਦਾ ਵੱਡਾ ਐਲਾਨ
ਚੰਡੀਗੜ੍ਹ,(ਟੱਕਰ)-ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ 21 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਅੱਜ ਸਿੰਘਾਂ ਦਾ ਇਕ ਜੱਥਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਪੁੱਜਾ, ਜਿੱਥੇ ਮੰਚ ਤੋਂ ਸੰਬੋਧਨ ਕਰਦਿਆਂ ਭਾਈ ਸੁਰਿੰਦਰ ਸਿੰਘ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪ ਟਿਕਰੀ ਬਾਰਡਰ ਪਹੁੰਚ ਕੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਕੁਝ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਨਹੀਂ ਆ ਸਕੇ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੰਜਾਬ ’ਚ ਅੱਜ ਰਾਤ ਨੂੰ ਨਹੀਂ ਲੱਗੇਗਾ ਕਰਫਿਊ
ਜਲੰਧਰ,(ਮਜ਼ਹਰ) : ਪੰਜਾਬ ’ਚ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਜੋ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਜਾਰੀ ਰਹਿੰਦਾ ਹੈ। ਕ੍ਰਿਸਮਸ ਦੇ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ’ਚ 24 ਦਸੰਬਰ ਦੀ ਰਾਤ ਨੂੰ ਕਰਫਿਊ ’ਚ ਛੂਟ ਦਾ ਫੈਸਲਾ ਲਿਆ ਹੈ।
 

ਨਰੇਂਦਰ ਤੋਮਰ ਨੇ ਕਿਸਾਨਾਂ ਦੇ ਦਸਤਖ਼ਤ 'ਤੇ ਚੁੱਕੇ ਸਵਾਲ, ਬੋਲੇ- ਕਾਂਗਰਸ ਦਾ ਚਰਿੱਤਰ ਕਿਸਾਨ ਵਿਰੋਧੀ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 29 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਸਾਰੀਆਂ ਬੇਨਤੀਜਾ ਰਹੀਆਂ ਹਨ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ 'ਤੇ ਅੜੇ ਹਨ। ਇਸ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਕਹਿੰਦੇ ਹਨ, ਕਾਂਗਰਸ ਵੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਹੈ। 

ਹਰਪਾਲ ਚੀਮਾ ਦਾ ਕੇਂਦਰ ਸਰਕਾਰ ’ਤੇ ਤੰਜ, ਕਿਹਾ-ਪੂੰਜੀਪਤੀਆਂ ਦੇ ਦਬਾਅ ਹੇਠ ਕੰਮ ਕਰ ਰਹੇ ਨੇ ਮੋਦੀ
ਜਲੰਧਰ (ਸੋਨੂੰ)— ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਆਪਣਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਚੀਮਾ ਨੇ ਜਲੰਧਰ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਪਾਰਟੀ ਦੇ ਵਿਸਥਾਰ ਲਈ ਕਾਰਕੁਨਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। 

ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ’ਚ ਪਾ ਦੇਣਗੇ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸੌੜੀ ਸਿਆਸਤ ਨਾ ਖੇਡਣ ਲਈ ਆਖਿਆ ਕਿਉਂਕਿ ਇਹ ਮਸਲਾ ਸਿਆਸੀ ਨਹੀਂ ਸਗੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਨਾਲ ਵਾਸਤਾ ਰੱਖਦਾ ਹੈ। 


ਬਠਿੰਡਾ ’ਚ ਸੜਕ ’ਤੇ ਡੁੱਲਿਆ ਤੇਲ, ਹਾਦਸੇ ਦਾ ਸ਼ਿਕਾਰ ਹੋਏ ਕਈ ਵਾਹਨ (ਤਸਵੀਰਾਂ)
ਬਠਿੰਡਾ (ਕੁਣਾਲ, ਵਿਜੇ)— ਬਠਿੰਡਾ ’ਚ ਸੜਕ ’ਤੇ ਡੀਜ਼ਲ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਬੀ ਵਾਲਾ ਰੋਡ ’ਤੇ ਕਪਿਲਾ ਹਸਪਤਾਲ ਨੇੜੇ ਮੋਬਿਲ ਆਇਲ ਨਾਲ ਭਰਿਆ ਡਰੱਮ ਡਿੱਗਣ ਦੇ ਕਾਰਨ ਗੰਭੀਰ ਸਥਿਤੀ ਬਣ ਗਈ। ਇਸ ਦੌਰਾਨ ਇਕ ਨਹੀਂ ਸਗੋਂ ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਫਿਸਲਣ ਦੇ ਕਾਰਨ ਸੜਕ ’ਤੇ ਡਿੱਗ ਪਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ।

ਅਲਵਿਦਾ 2020: ‘ਸਾਲ 2020’ ਦੇ ਗਿਆ ਕਈ ਸਬਕ, ਜ਼ਿੰਦਗੀ ਭਰ ਰਹਿਣਗੇ ਯਾਦ
ਨਵੀਂ ਦਿੱਲੀ— ਸਾਲ 2020 ਛੇਤੀ ਹੀ ਖ਼ਤਮ ਹੋਣ ਵਾਲਾ ਹੈ ਅਤੇ ਲੋਕ ਨਵੇਂ ਸਾਲ ਦੇ ਸਵਾਗਤ ਲਈ ਖ਼ੁਦ ਨੂੰ ਤਿਆਰ ਵੀ ਕਰ ਰਹੇ ਹਨ। ਅਜਿਹਾ ਸ਼ਾਇਦ ਪਹਿਲੀ ਵਾਰ ਹੋਵੇਗਾ, ਜਦੋਂ ਲੋਕ ਨਵੇਂ ਸਾਲ ਦੇ ਆਉਣ ਤੋਂ ਜ਼ਿਆਦਾ ਸਾਲ 2020 ਦੇ ਬੀਤ ਜਾਣ ਦੀ ਜ਼ਿਆਦਾ ਖੁਸ਼ੀ ਮਨਾਉਣਗੇ। ਸਾਲ 2020 ਹਰ ਇਕ ਲਈ ਬਹੁਤ ਮਾੜਾ ਰਿਹਾ। ਕੋਰੋਨਾ ਲਾਗ ਕਾਰਨ ਪੂਰੀ ਦੁਨੀਆ ਵਿਚ ਜਿੱਥੇ ਲੱਖਾਂ ਲੋਕਾਂ ਦੀ ਜਾਨ ਚੱਲੀ ਗਈ, ਉੱਥੇ ਹੀ ਗਲੋਬਲ ਅਰਥਵਿਵਸਥਾ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ ਅਤੇ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ। 


ਦੁਖ਼ਦ ਖ਼ਬਰ: ਕਿਸਾਨ ਸੰਘਰਸ਼ ’ਚ ਸ਼ਾਮਲ ਹੋਣ ਜਾ ਰਹੇ ਮਜ਼ਦੂਰ ਦੀ ਟਰਾਲੀ ਤੋਂ ਡਿੱਗ ਕੇ ਮੌਤ
ਬੁਢਲਾਡਾ (ਬਾਂਸਲ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕ ਹੋਰ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਸੀਰਾ ਦੋਦੜਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਅਰੰਭੇ ਸੰਘਰਸ਼ ਦੌਰਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਨਿਰਵਿਘਨ ਘਿਰਾਉ ਕਰਨ ਸਮੇਂ ਲੰਘੀ 16 ਦਸੰਬਰ ਨੂੰ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਦੋਦੜਾ ਦਾ ਖੇਤ ਮਜ਼ਦੂਰ ਦਰਸ਼ਨ ਸਿੰਘ ਟਰਾਲੀ ਦੇ ਡਾਲੇ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ।

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 3 ਮਰੀਜ਼ਾਂ ਦੀ ਜਾਨ, 57 ਦੀ ਰਿਪੋਰਟ ਆਈ ਪਾਜ਼ੇਟਿਵ
ਜਲੰਧਰ (ਰੱਤਾ)— ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਹਾਲੇ ਵੀ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਦੇ 57 ਲੋਕਾਂ ਦੀ ਜਿੱਥੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਤਿੰਨ ਹੋਰ ਮਰੀਜ਼ਾਂ ਨੇ ਇਸ ਵਾਇਰਸ ਨਾਲ ਲੜਦੇ ਹੋਏ ਦਮ ਤੋੜ ਦਿੱਤਾ।

ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਨਵੀਂ ਦਿੱਲੀ- ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ 29ਵਾਂ ਦਿਨ ਹੈ। ਇਸ ਵਿਚ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਚਿੱਠੀ ਲਿਖੀ ਗਈ ਹੈ। ਖੇਤੀਬਾੜੀ ਮੰਤਰਾਲੇ ਵਲੋਂ ਲਿਖੀ ਗਈ ਚਿੱਠੀ 'ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ 'ਤੇ ਚਰਚਾ ਕਰਨ ਲਈ ਤਿਆਰ ਹੈ। ਸਰਕਾਰ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਹਾਲੇ ਵੀ ਗੱਲਬਾਤ ਦੇ ਰਸਤੇ ਖੁੱਲ੍ਹੇ ਹੋਏ ਹਨ। ਚਿੱਠੀ 'ਚ ਲਿਖਿਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਣਾ ਜ਼ਰੂਰੀ ਹੈ।

ਗੁਰਦਾਸਪੁਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਗੁਰਦਾਸਪੁਰ (ਹਰਮਨ) : ਕਸਬਾ ਧਾਰੀਵਾਲ ਦੇ ਪਿੰਡ ਰਣੀਆ ’ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੰਜਾਬ ਦੇ ਲੋਕਾਂ ਨੂੰ 'ਜਨਮ ਸਰਟੀਫਿਕੇਟ' 'ਚ ਮਿਲੀ ਵੱਡੀ ਰਾਹਤ, ਹੁਣ ਸਭ ਦੇ ਨਾਂ ਹੋ ਸਕਣਗੇ ਦਰਜ
ਜਲੰਧਰ (ਖੁਰਾਣਾ) : ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਹੁਣ ਜਨਮ ਸਰਟੀਫਿਕੇਟ 'ਚ ਸਾਰਿਆਂ ਦੇ ਨਾਂ ਦਰਜ ਹੋ ਸਕਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਸਾਲ ਉਮਰ ਤੋਂ ਜ਼ਿਆਦਾ ਲੋਕਾਂ ਦੇ ਨਾਂ ਜਨਮ ਸਰਟੀਫਿਕੇਟ 'ਚ ਦਰਜ ਨਹੀਂ ਹੋ ਸਕਦੇ ਸਨ। ਪਿਛਲੇ ਦਿਨੀਂ ਜਲੰਧਰ ਸੈਂਟਰਲ ਤੋਂ ਵਿਧਾਇਕ ਰਾਜਿੰਦਰ ਬੇਰੀ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ 'ਚ ਚੁੱਕਿਆ ਸੀ, ਜਿਸ ਦੇ ਆਧਾਰ ’ਤੇ ਸਰਕਾਰ ਨੇ ਉਕਤ ਫ਼ੈਸਲਾ ਲਿਆ।

 


 


author

Deepak Kumar

Content Editor

Related News