ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

12/29/2020 8:53:13 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨੀ ਘੋਲ: ਕੇਂਦਰ ਨਾਲ ਗੱਲਬਾਤ ਨੂੰ ਲੈ ਕੇ ਕਿਸਾਨਾਂ ਨੇ ਬਦਲਿਆ ਆਪਣਾ ਸ਼ੈਡਿਊਲ
ਨਵੀਂ ਦਿੱਲੀ/ਚੰਡੀਗੜ੍ਹ, (ਭਾਸ਼ਾ)— ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਯਾਨੀ ਕਿ 30 ਦਸੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਦੇ ਮੱਦੇਨਜ਼ਰ ਆਪਣਾ ਪ੍ਰਸਤਾਵਿਤ ‘ਟਰੈਕਟਰ ਮਾਰਚ’ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਅਗਲੇ ਦੌਰ ਦੀ ਗੱਲਬਾਤ ਲਈ ਸਹਿਮਤੀ ਜਤਾਈ। ਹਾਲਾਂਕਿ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਤੌਰ-ਤਰੀਕਿਆਂ ’ਤੇ ਚਰਚਾ ਕਰਨ ਨੂੰ ਗੱਲਬਾਤ ਦੇ ਏਜੰਡੇ ’ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

ਕੇਜਰੀਵਾਲ ਸਰਕਾਰ ਦਾ ਫ਼ੈਸਲਾ, ਸਿੰਘੂ ਸਰਹੱਦ ’ਤੇ ਕਿਸਾਨਾਂ ਨੂੰ ਮਿਲੇਗੀ ਮੁਫ਼ਤ ਵਾਈ-ਫਾਈ ਸਹੂਲਤ    
ਨਵੀਂ ਦਿੱਲੀ/ਚੰਡੀਗੜ੍ਹ, — ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਮੰਗਲਵਾਰ ਨੂੰ ਦੱਸਿਆ ਕਿ ਦਿੱਲੀ ਦੀ ਸਿੰਘੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਮੁਫ਼ਤ ਵਾਈ-ਫਾਈ ਉਪਲੱਬਧ ਕਰਾਉਣ ਲਈ ਹੌਟਸਪੌਟ ਸਥਾਪਤ ਕੀਤਾ ਜਾਵੇਗਾ। ਚੱਢਾ ਨੇ ਇਕ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਇਹ ਫ਼ੈਸਲਾ  ‘ਕਿਸਾਨਾਂ ਦੇ ਸੇਵਾਦਾਰ ਅਰਵਿੰਦ ਕੇਜਰੀਵਾਲ’ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕ ਚਾਹੁੰਦੇ ਹਾਂ ਕਿ ਕਿਸਾਨ ਆਪਣੇ ਪਰਿਵਾਰਾਂ ਨਾਲ ਸੰਪਰਕ ਵਿਚ ਰਹਿਣ। 

ਖਾਲਸਾ ਏਡ ਖਿਲਾਫ ਖ਼ਬਰ ਦੇਖ ਭੜਕੇ ਗਗਨ ਕੋਕਰੀ, ਨਿੱਜੀ ਚੈਨਲ ਨੂੰ ਦਿੱਤੀ ਚਿਤਾਵਨੀ
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਗਗਨ ਕੋਕਰੀ ਕਿਸਾਨ ਅੰਦੋਲਨ ਦੇ ਸਮਰਥਨ ’ਚ ਨਿੱਤ ਦਿਨ ਪੋਸਟਾਂ ਸਾਂਝੀਆਂ ਕਰ ਰਹੇ ਹਨ। ਇਹੀ ਨਹੀਂ, ਧਰਨੇ ’ਚ ਸ਼ਿਰਕਤ ਕਰਦਿਆਂ ਗਗਨ ਕੋਕਰੀ ਵਲੋਂ ਸੇਵਾ ’ਚ ਵੀ ਹੱਥ ਵੰਡਾਇਆ ਜਾ ਰਿਹਾ ਹੈ ਤੇ ਧਰਨੇ ’ਚ ਮੌਜੂਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਕਿਸਾਨ ਅੰਦੋਲਨ: ਭਗਵੰਤ ਮਾਨ ਦੇ PM ਮੋਦੀ 'ਤੇ ਤਿੱਖੇ ਨਿਸ਼ਾਨੇ, ਕਿਹਾ-ਹੁਣ ਕਿਸਾਨਾਂ ਦੇ ‘ਮਨ ਕੀ ਬਾਤ’ ਸੁਣ ਲਓ
ਕਾਸ਼ੀਪੁਰ— ਕਿਸਾਨਾਂ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਯਾਨੀ ਕਿ ਮੰਗਲਵਾਰ ਨੂੰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉੱਤਰਾਖੰਡ ਦੇ ਦੌਰੇ ’ਤੇ ਪੁੱਜੇ ਹਨ। ਇੱਥੇ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਮਹੀਨੇ ਤੋਂ ਡਟੇ ਹੋਏ ਹਨ। ਪੰਜਾਬ ’ਚ ਜੂਨ ਤੋਂ ਇਹ ਧਰਨਾ ਚੱਲ ਰਿਹਾ ਹੈ, ਕਿਸਾਨ ਰੇਲਵੇ ਲਾਈਨਾਂ ’ਤੇ ਬੈਠੇ, ਟੋਲ ਪਲਾਜ਼ੇ ’ਤੇ ਬੈਠੇ ਪਰ ਜਦੋਂ ਕਿਸੇ ਨੇ ਕਿਸਾਨਾਂ ਦੀ ਸੁਣੀ ਹੀ ਨਹੀਂ ਤਾਂ ਫਿਰ ਦਿੱਲੀ ਜਾਣ ਦਾ ਫ਼ੈਸਲਾ ਹੋਇਆ। 

ਦੁਖਦਾਇਕ ਖ਼ਬਰ: ਦਿੱਲੀ ਮੋਰਚੇ ’ਚ ਬੈਠੇ ਇਕ ਹੋਰ ਕਿਸਾਨ ਦੀ ਹੋਈ ਮੌਤ
ਮਾਨਸਾ/ਬਰੇਟਾ (ਅਮਰਜੀਤ ਚਾਹਲ, ਬਾਂਸਲ): ਕਿਸਾਨੀ ਅੰਦੋਲਨ ’ਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ’ਤੇ ਪਿੰਡ ਧਰਮਪੁਰਾ ਦੇ ਇੱਕ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਜੱਥੇ ਨਾਲ ਇੱਕ ਮਹੀਨੇ ਤੋਂ ਟਿੱਕਰੀ ਬਾਰਡਰ ਤੇ ਡਟਿਆ ਹੋਇਆ ਸੀ।

ਕਨਵਰ ਗਰੇਵਾਲ ਨੇ ਖੋਲ੍ਹੇ ਨਿੱਜੀ ਜ਼ਿੰਦਗੀ ਦੇ ਵੱਡੇ ਰਾਜ਼, ਜਾਣੋ ਕਿਵੇਂ ਵਿਕੀ 5 ਕਿੱਲੇ ਜ਼ਮੀਨ (ਵੀਡੀਓ)
ਪੰਜਾਬੀ ਗਾਇਕ ਕਨਵਰ ਗਰੇਵਾਲ ਕਿਸਾਨ ਅੰਦੋਲਨ ’ਚ ਸ਼ੁਰੂ ਤੋਂ ਲੈ ਕੇ ਹੁਣ ਤਕ ਡਟੇ ਹੋਏ ਹਨ। ਨੌਜਵਾਨਾਂ ’ਚ ਜੋਸ਼ ਭਰਨ ’ਚ ਕਨਵਰ ਗਰੇਵਾਲ ਨੇ ਵੱਡੀ ਭੂਮਿਕਾ ਨਿਭਾਈ ਹੈ। ਦਿੱਲੀ ਵਿਖੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਬੈਠੇ ਕਨਵਰ ਗਰੇਵਾਲ ਨਾਲ ਸਾਡੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵਲੋਂ ਖਾਸ ਗੱਲਬਾਤ ਕੀਤੀ ਗਈ, ਜਿਸ ’ਚ ਕਨਵਰ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ।

ਰਵਨੀਤ ਬਿੱਟੂ ਦੇ ਬਿਆਨ ਤੋਂ ਭੜਕੀ 'ਭਾਜਪਾ' ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਭਾਜਪਾ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਬਿਆਨ 'ਤੇ ਪਲਟਵਾਰ ਕਰਦਿਆਂ 30 ਦਸੰਬਰ ਨੂੰ ਪੰਜਾਬ 'ਚ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 30 ਦਸੰਬਰ ਨੂੰ ਪੂਰੇ ਪੰਜਾਬ 'ਚ ਰਵਨੀਤ ਬਿੱਟੂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪੁਤਲੇ ਸਾੜੇ ਜਾਣਗੇ।

ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸਿਖਰ ’ਤੇ ਰਹੇਗੀ ਸੀਤ ਲਹਿਰ, ਟੁੱਟਣਗੇ ਪਿਛਲੇ ਰਿਕਾਰਡ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਸਿਖਰ ’ਤੇ ਰਹੇਗੀ ਅਤੇ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਗਿਰਾਵਟ ਦੇ ਪਿਛਲੇ ਸਾਰੇ ਰਿਕਾਰਡ ਤੋੜ ਸਕਦਾ ਹੈ। ਮਾਹਿਰਾਂ ਵਲੋਂ ਇਸ ਦੌਰਾਨ ਪੈਣ ਵਾਲੀ ਜ਼ਬਰਦਸਤ ਠੰਡ ਤੋਂ ਬਚਾਅ ਲਈ ਜਨਤਾ ਨੂੰ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ਗਿਆ ਹੈ।

ਗੁਰਪ੍ਰੀਤ ਘੁੱਗੀ ਦੀ ਲੋਕਾਂ ਨੂੰ ਖ਼ਾਸ ਅਪੀਲ, ਕਿਹਾ 'ਇੰਝ ਕਰੋ ਕਿਸਾਨ ਅੰਦੋਲਨ ਦੀ ਲਹਿਰ ਨੂੰ ਹੋਰ ਤੇਜ਼'
ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ।

ਕਿਸਾਨ ਅੰਦੋਲਨ ਦਾ ਅੱਜ 34ਵਾਂ ਦਿਨ, ਭਲਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋਵੇਗੀ ਗੱਲਬਾਤ
ਨਵੀਂ ਦਿੱਲੀ/ਚੰਡੀਗੜ੍ਹ, — ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਕੜਾਕੇ ਦੀ ਠੰਡ ਦਰਮਿਆਨ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਯਾਨੀ ਕਿ ਭਲਕੇ ਗੱਲਬਾਤ ਕਰਨ ਦਾ ਰਸਮੀ ਸੱਦਾ ਭੇਜਿਆ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ  ਵੀ ਕਿਸਾਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 30 ਦਸਬੰਰ ਨੂੰ ਗੱਲਬਾਤ ਮਗਰੋਂ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। 

PSEB ਵੱਲੋਂ ਪੰਜ ਦਹਾਕੇ ਪੁਰਾਣੇ 'ਵਿਦਿਆਰਥੀਆਂ' ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਕੀਤਾ ਅਹਿਮ ਐਲਾਨ
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 1970 ਤੋਂ ਸਾਲ 2003 ਤੱਕ ਪ੍ਰੀਖਿਆ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਸੁਨਹਿਰੀ ਮੌਕਾ ਦਿੰਦੇ ਹੋਏ ਅਹਿਮ ਐਲਾਨ ਕੀਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਮੌਕਾ ਮਾਰਚ 1970 ਤੋਂ ਮਾਰਚ 2003 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਦਿੱਤਾ ਗਿਆ ਹੈ।

'ਆਮ ਆਦਮੀ ਪਾਰਟੀ' ਦਾ ਐਲਾਨ, ਪੰਜਾਬ 'ਚ 'ਝਾੜੂ' ਦੇ ਨਿਸ਼ਾਨ 'ਤੇ ਲੜੇਗੀ ਸਥਾਨਕ ਚੋਣਾਂ
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਂਸਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ’ਤੇ ਲੜੇਗੀ। ਇਹ ਐਲਾਨ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ’ਤੇ ਕੀਤਾ।

Deepak Kumar

This news is Content Editor Deepak Kumar