Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
Thursday, Dec 04, 2025 - 01:37 PM (IST)
ਸੁਲਤਾਨਪੁਰ ਲੋਧੀ (ਧੀਰ)-ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਬਿਲਡਿੰਗ ਮਾਲਕਾਂ ਨੂੰ ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਬਿਲਡਿੰਗ ਮਾਲਕਾਂ ਦੀ ਪ੍ਰਾਪਰਟੀ ਦੇ ਵਿਰੁੱਧ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਤੁਰੰਤ ਐਕਸ਼ਨ ਲੈਂਦੇ ਹੋਏ ਉਸ ਦੀ ਬਿਲਡਿੰਗ ਨੂੰ ਸੀਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਇਹ ਜਾਣਕਾਰੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਬਿਲਗਾ ਨੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਬਿਲਡਿੰਗ ਮਾਲਕ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੇ ਦਿੱਤੇ ਗਏ ਨੋਟਿਸ ਤੋਂ ਬਾਅਦ ਬਿਲਡਿੰਗ ਨੂੰ ਸੀਲ ਕਰਨ ਦੇ ਦਿੱਤੇ ਹੁਕਮ ਸਬੰਧੀ ਕਹੇ। ਉਨ੍ਹਾਂ ਦੱਸਿਆ ਕਿ ਐੱਚ. ਡੀ. ਐੱਫ਼. ਸੀ. ਬੈਂਕ ਮਾਡਲ ਟਾਊਨ ਬਿਲਡਿੰਗ ਦੇ ਮਾਲਕ ਵੱਲੋਂ ਉਸ ਵੱਲ ਬਣਦਾ 1 ਲੱਖ 32 ਹਜ਼ਾਰ 938 ਰੁਪਏ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਸੀ, ਜਿਸ ਨਾਲ ਨਗਰ ਕੌਂਸਲ ਨੂੰ ਵਿੱਤੀ ਨੁਕਸਾਨ ਹੋ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਭੇਜੇ ਗਏ ਨੋਟਿਸ ਦੇ ਬਾਵਜੂਦ ਜਦੋਂ ਉਕਤ ਮਾਲਕ ਵੱਲੋਂ ਟੈਕਸ ਜਮ੍ਹਾ ਨਹੀਂ ਕਰਵਾਇਆ ਗਿਆ ਤਾਂ ਇਸ ਬੈਂਕ ਨੂੰ ਸੀਲ ਕਰਨ ਲਈ ਓਵਰ ਆਲ ਇੰਚਾਰਜ ਨਰੇਸ਼ ਸ਼ਰਮਾ ਸਹਾਇਕ ਮਿਊਂਸੀਪਲ ਇੰਜੀਨੀਅਰ ਨੂੰ ਬਣਾਇਆ ਗਿਆ, ਜੋ ਨਗਰ ਕੌਂਸਲ ਦੇ ਸਟਾਫ ਨਾਲ ਐੱਚ. ਡੀ. ਐੱਫ਼. ਸੀ. ਬੈਂਕ ਨੂੰ ਸੀਲ ਕਰਨ ਲਈ ਗਏ ਅਤੇ ਉੱਥੇ ਪਹੁੰਚਣ ਉਪਰੰਤ ਬੈਂਕ ਦੇ ਮੁਲਾਜ਼ਮਾਂ ਵੱਲੋਂ ਬਿਲਡਿੰਗ ਦੇ ਮਾਲਕਾਂ ਨੂੰ ਇਤਲਾਹ ਦਿੱਤੀ ਗਈ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਬੈਂਕ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਇੰਚਾਰਜ ਨਰੇਸ਼ ਸ਼ਰਮਾ ਨਾਲ ਗੱਲਬਾਤ ਕਰਨ ਅਤੇ ਬੈਂਕ ਬਿਲਡਿੰਗ ਮਾਲਕ ਵੱਲੋਂ 1,32938 ਰੁਪਏ ਨਗਰ ਕੌਂਸਲ ਦੇ ਖ਼ਾਤੇ ਵਿੱਚ ਤੁਰੰਤ ਜਮ੍ਹਾ ਕਰਵਾ ਦਿੱਤੇ ਗਏ ਜਿਸ ਤੋਂ ਬਾਅਦ ਨਗਰ ਕੌਂਸਲ ਵੱਲੋਂ ਬੈਂਕ ਬਿਲਡਿੰਗ ਨੂੰ ਸੀਲ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ! ਵੰਡੇ ਗਏ ਕਰੋੜਾਂ ਰੁਪਏ
ਕੀ ਕਹਿੰਦੇ ਹਨ ਈ. ਓ.
ਈ. ਓ. ਨਗਰ ਕੌਂਸਲ ਸੁਲਤਾਨਪੁਰ ਲੋਧੀ ਬਲਜੀਤ ਸਿੰਘ ਬਿਲਗਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਏ ਉਹ ਤੁਰੰਤ ਜਮ੍ਹਾ ਕਰਵਾ ਦੇਣ ਅਜਿਹਾ ਨਾ ਕਰਨ ਅਤੇ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਸੀਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
