ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Thursday, Aug 20, 2020 - 03:08 AM (IST)

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਪੰਜਾਬ ਦੇ ਰਾਜਨੀਤਕ, ਧਾਰਮਿਕ, ਮਨੋਰੰਜਕ, ਸਮਾਜਿਕ, ਆਰਥਿਕ ਆਦਿ ਮਸਲਿਆਂ ਨਾਲ ਸਬੰਧਿਤ ਵੱਡੀਆਂ ਖਬਰਾਂ ਦੀ ਜਾਣਕਾਰੀ ਥੋੜੇ ਸਮੇਂ 'ਚ ਹਾਸਲ ਕਰਨ ਲਈ 'ਜਗ ਬਾਣੀ' ਵਲੋਂ ਇਹ ਬੁਲੇਟਿਨ ਪਾਠਕਾਂ ਲਈ ਤਿਆਰ ਕੀਤਾ ਗਿਆ ਹੈ। ਇਸ ਰਾਹੀਂ ਪਾਠਕਾਂ ਨੂੰ ਪੰਜਾਬ ਦੀਆਂ ਦਿਨ ਭਰ ਦੀਆਂ ਅਹਿਮ ਖਬਰਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸ਼ਰਧਾ ਕੱਢਿਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ 'ਚ ਸਕੂਲੀ ਬੱਚਿਆ, ਸਕੂਲੀ ਬੈਂਡ, ਮਿਲਟਰੀ ਬੈਂਡ, ਗਤਕਾ ਪਾਰਟੀ ਅਤੇ ਵੱਖ-ਵੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਭਾਗ ਲਿਆ।

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਹਦਾਇਤ, ਨਿਰਧਾਰਿਤ ਕੀਮਤਾਂ 'ਤੇ ਹੋਵੇ ਕੋਵਿਡ-19 ਦਾ ਇਲਾਜ
ਚੰਡੀਗੜ੍ਹ: ਕੋਵਿਡ -19 ਦੇ ਇਲਾਜ ਤੇ ਟੈਸਟ ਲਈ ਕੁਝ ਪ੍ਰਾਇਵੇਟ ਹਸਪਤਾਲਾਂ ਅਤੇ ਲੈਬਾਂ ਵੱਲੋਂ ਲਈਆਂ ਜਾ ਰਹੀਆਂ ਵਾਧੂ ਕੀਮਤਾਂ ਦਾ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨੂੰ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਤੈਅ ਰੇਟਾਂ ਅਨੁਸਾਰ ਮੁਹੱਈਆ ਕਰਵਾਉਣੀਆਂ ਯਕੀਨੀ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇਕਰ ਕੋਈ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਿਹਤ ਸੰਸਥਾ ਵਿਰੁੱਧ ਐਪੀਡੈਮਿਕ ਡਿਜੀਜ ਐਕਟ ਤਹਿਤ ਕਾਰਵਾਈ ਕੀਤੀ ਜਾਵੇ।

ਪੰਜਾਬ 'ਚ ਕੋਵਿਡ-19 ਸਬੰਧੀ ਸਾਰੀਆਂ ਸਿਹਤ ਸਹੂਲਤਾਂ ਉਪਲੱਬਧ : ਵਿਨੀ ਮਹਾਜਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਕੋਵਿਡ-19 ਦੇ ਵੱਧ ਰਹੇ ਮਰੀਜ਼ਾਂ ਦੀ ਸੰਭਾਲ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਸਰਕਾਰ ਨੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਾਈਵੇਟ ਸਿਹਤ ਸੰਭਾਲ ਖੇਤਰ ਨਾਲ ਭਾਈਵਾਲੀ ਕੀਤੀ ਹੈ ਤਾਂ ਜੋ ਸੂਬੇ ਵਿਚ ਉਪਲੱਬਧ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਵਿਡ ਨਾਲ ਨਜਿੱਠਣ ਲਈ ਅੰਤਰ-ਖੇਤਰ ਤਾਲਮੇਲ, ਸਖਤ ਨਿਗਰਾਨੀ ਤੇ ਨਿਯੰਤਰਣ ਅਤੇ ਵਿਆਪਕ ਮਰੀਜ਼ ਪ੍ਰਬੰਧਨ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕੋਵਿਡ ਦੀ ਜਾਂਚ ਅਤੇ ਇਲਾਜ ਸਬੰਧੀ ਸਾਰੀਆਂ ਲੋੜੀਂਦੀਆਂ ਸੇਵਾਵਾਂ ਲੈਵਲ-2 ਅਤੇ ਲੈਵਲ-3 ਦੀਆਂ ਸਿਹਤ ਸਹੂਲਤਾਂ 'ਤੇ ਯਕੀਨੀ ਬਣਾਈਆਂ ਗਈਆਂ ਹਨ। 

ਕਿਸਾਨਾਂ ਲਈ ਖੁਸ਼ਖਬਰੀ : ਕੇਂਦਰ ਸਰਕਾਰ ਨੇ ਗੰਨੇ ਦਾ ਖਰੀਦ ਮੁੱਲ ਵਧਾਉਣ ਦਾ ਕੀਤਾ ਫੈਸਲਾ
ਦਿੱਲੀ - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਕੇਂਦਰੀ ਕੈਬਨਿਟ ਦੀ ਇਕ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਕਈ ਵਿਸ਼ੇਸ਼ ਫੈਸਲੇ ਲਏ ਗਏ। ਇਸ ਮੌਕੇ ਕੇਂਦਰ ਸਰਕਾਰ ਨੇ ਗੰਨੇ ਦੇ ਖਰੀਦ ਮੁੱਲ ਨੂੰ ਵੀ ਵਧਾਉਣ ਦਾ ਫੈਸਲਾ ਲਿਆ ਹੈ, ਜੋ ਦੇਸ਼ ਦੇ ਗੰਨਾ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਗੰਨੇ ਦੇ ਖਰੀਦ ਮੁੱਲ (6RP) 'ਚ ਪ੍ਰਤੀ ਕੁਇੰਟਲ 10 ਰੁਪਏ ਦਾ ਇਜ਼ਾਫ਼ਾ ਕੀਤਾ ਹੈ। 

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ
ਚਮੋਲੀ— ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ 2020 ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਵੀ ਸ਼ਰਧਾਲੂਆਂ ਲਈ ਖੁੱਲ੍ਹ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਇਸ ਬਾਬਤ ਚਮੋਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਸਵਾਤੀ ਐੱਸ. ਭਦੌਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ 4 ਸਤੰਬਰ ਨੂੰ ਸਵੇਰੇ 4 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।

ਪੰਜਾਬ ਨੇ ਰਚਿਆ ਇਤਿਹਾਸ, ਹੁਣ ਬਿਨਾਂ ਕੋਲੇ ਤੇ ਬਿਜਲੀ ਦੇ ਪਟੜੀ 'ਤੇ ਦੌੜੇਗੀ 'ਟਰੇਨ'
ਲੁਧਿਆਣਾ : ਕੋਰੋਨਾ ਮਹਾਮਾਰੀ ਦੌਰਾਨ ਉੱਤਰ ਰੇਲਵੇ ਵੱਲੋਂ ਫਿਰੋਜ਼ਪੁਰ ਮੰਡਲ ਦੇ ਅਧੀਨ ਲੁਧਿਆਣਾ 'ਚ ਬੈਟਰੀ ਨਾਲ ਚੱਲਣ ਵਾਲਾ ਲੋਕੋਮੋਟਿਵ ਇੰਜਣ ਬਣਾ ਕੇ ਤਿਆਰ ਕਰ ਦਿੱਤਾ ਗਿਆ ਹੈ। ਅਤੇ ਇਸ ਨੂੰ ਆਤਮ ਨਿਰਭਰਤਾ ਦੀ ਵੱਡੀ ਮਿਸਾਲ ਵੱਜੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਇੰਜਣ ਦੀ ਖ਼ਾਸੀਅਤ ਇਹ ਹੈ ਕਿ ਇਹ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਸ਼ੰਟਿੰਗ ਦਾ ਕੰਮ ਕਰੇਗਾ।

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ : ਨਵਜੋਤ ਸਿੱਧੂ ਦੇ ਪੀ. ਏ. ਸਣੇ 75 ਲੋਕ ਆਏ ਪਾਜ਼ੇਟਿਵ, 2 ਮੌਤਾਂ
ਅੰਮ੍ਰਿਤਸਰ (ਦਲਜੀਤ ਸ਼ਰਮਾ) : ਪੰਜਾਬ ਭਰ 'ਚ ਕੋਰੋਨਾ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਸਾਹਮਣੇ ਆ ਰਹੇ ਹਨ, ਜਿਥੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੀ.ਏ. ਸਮੇਤ 75 ਲੋਕ ਪਾਜ਼ੇਟਿਵ ਆਏ ਹਨ ਜਦਕਿ ਦੋ ਹੋਰ ਮਰੀਜ਼ਾਂ ਨੇ ਅੱਜ ਦਮ ਤੋੜ ਦਿੱਤਾ। ਇਸ ਨਾਲ ਹੁਣ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2975 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 2273 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ। ਇਸ ਤੋਂ ਇਲਾਵਾ ਹੁਣ ਤੱਕ 117 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਪੰਜਾਬ ਦੇ 'ਮੋਗਾ' ਜ਼ਿਲ੍ਹੇ ਨੂੰ ਮਿਲਿਆ ਵੱਡਾ ਸਨਮਾਨ, ਦੇਸ਼ ਦੇ 5 ਸਭ ਤੋਂ ਵੱਧ ਉਤਸ਼ਾਹੀ ਜ਼ਿਲ੍ਹਿਆਂ 'ਚ ਸ਼ੁਮਾਰ
ਮੋਗਾ (ਗੋਪੀ ਰਾਊਕੇ) : ਭਾਰਤ ਸਰਕਾਰ ਦੀ ਅਗਵਾਈ 'ਚ ਨੀਤੀ ਕਮਿਸ਼ਨ ਵੱਲੋਂ ਜੁਲਾਈ ਮਹੀਨੇ ਲਈ ਜਾਰੀ ਕੀਤੀ ਗਈ 'ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ' ਦਰਜਾਬੰਦੀ 'ਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਤੀ ਕਮਿਸ਼ਨ ਵੱਲੋਂ ਕਰਵਾਏ ਜਾਂਦੇ ਇਸ ਪ੍ਰੋਗਰਾਮ ਨੂੰ ਮਹੀਨਾਵਾਰ ਆਧਾਰ 'ਤੇ ਦਰਜਾ ਦਿੱਤਾ ਜਾਂਦਾ ਹੈ।

ਜਲੰਧਰ 'ਚ ਮੁੜ ਕੋਰੋਨਾ ਦਾ ਵੱਡਾ ਧਮਾਕਾ, 3 ਦੀ ਮੌਤ ਤੇ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ
ਜਲੰਧਰ— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਲਪੇਟ 'ਚ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਜ਼ਿਲ੍ਹੇ 'ਚ ਬੁੱਧਵਾਰ ਨੂੰ ਫਿਰ ਕੋਰੋਨਾ ਦਾ ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਇਥੋਂ 238 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਅਤੇ ਤਿੰਨ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ ਹੈ।


author

Deepak Kumar

Content Editor

Related News