ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਣ ਹੋਈ 29 ਲੋਕਾਂ ਦੀ ਮੌਤ, 1521 ਨਵੇਂ ਮਰੀਜ਼ ਆਏ ਸਾਹਮਣੇ

Thursday, Aug 20, 2020 - 03:19 AM (IST)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਣ ਹੋਈ 29 ਲੋਕਾਂ ਦੀ ਮੌਤ, 1521 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ,(ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਦੇ 35578 ਮਾਮਲੇ ਸਾਹਮਣੇ ਆ ਚੁਕੇ ਹਨ, ਜਦਕਿ ਇਨ੍ਹਾਂ 'ਚੋਂ 937 ਦੀ ਮੌਤ ਹੋ ਚੁਕੀ ਹੈ। ਅੱਜ 29 ਮਰੀਜ਼ ਵਾਇਰਸ ਕਾਰਣ ਮੌਤ ਦਾ ਸ਼ਿਕਾਰ ਹੋ ਗਏ, ਜਦਕਿ 1521 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਸ਼ਿਆਰਪੁਰ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਤੇ ਉਸ ਦੀ ਪਤਨੀ ਅਸ਼ੋਕ ਬਾਲਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਕਾਰਣ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ 'ਚ ਹੜਕੰਪ ਮਚ ਗਿਆ ਹੈ। 

ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 362 ਲੋਕ ਆਕਸੀਜਨ ਸਪੋਰਟ 'ਤੇ ਹਨ, ਜਦਕਿ 36 ਨੂੰ ਵੈਂਟੀਲੇਟਰ ਲਗਾਇਆ ਗਿਆ ਹੈ। ਅੱਜ 14 ਲੋਕਾਂ ਨੂੰ ਆਈ. ਸੀ. ਯੂ. 'ਚ ਸ਼ਿਫਟ ਕਰਨਾ ਪਿਆ ਅਤੇ 5 ਲੋਕਾਂ ਨੂੰ ਵੈਂਟੀਲੇਟਰ ਲਗਾਇਆ ਗਿਆ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ 941 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪੰਜਾਬ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ 'ਚ ਲੁਧਿਆਣਾ ਤੋਂ 6, ਜਲੰਧਰ 6, ਪਟਿਆਲਾ 6, ਅੰਮ੍ਰਿਤਸਰ 3, ਐਸ. ਏ. ਐਸ. 3 ਅਤੇ ਪਠਾਨਕੋਟ, ਫਤਿਹਗੜ੍ਹ ਸਾਹਿਬ, ਕਪੂਰਥਲਾ ਤੇ ਮਾਨਸਾ ਤੋਂ 1-1 ਮਰੀਜ਼ ਸ਼ਾਮਲ ਹੈ।


author

Deepak Kumar

Content Editor

Related News