'ਕੋਰੋਨਾ' ਕਹਿਰ ਦਰਮਿਆਨ 'ਪੰਜਾਬ' 'ਤੇ ਆਈ ਨਵੀਂ ਮੁਸੀਬਤ, ਜਾਣੋ ਕੀ ਹੈ ਪੂਰਾ ਮਾਮਲਾ
Thursday, Apr 22, 2021 - 01:23 PM (IST)
ਚੰਡੀਗੜ੍ਹ : ਕੋਰੋਨਾ ਕਹਿਰ ਦਰਮਿਆਨ ਪੰਜਾਬ ਇਕ ਨਵੀਂ ਮੁਸੀਬਤ 'ਚ ਪੈ ਗਿਆ ਹੈ। ਅਸਲ 'ਚ ਬੁੱਧਵਾਰ ਤੋਂ ਜਿੱਥੇ ਪੰਜਾਬ ਨੂੰ ਆਕਸੀਜਨ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕੋਵਿਡ ਵੈਕਸੀਨ ਦਾ ਸਟਾਕ ਵੀ ਖ਼ਤਮ ਹੋ ਗਿਆ ਹੈ। ਹੁਣ ਸੂਬੇ 'ਚ ਟੀਕਾਕਰਨ ਦਾ ਕੰਮ ਉਦੋਂ ਹੀ ਸ਼ੁਰੂ ਹੋ ਸਕੇਗਾ, ਜਦੋਂ ਕੇਂਦਰ ਸਰਕਾਰ ਵੱਲੋਂ ਵੈਕਸੀਨ ਦੀ 4 ਲੱਖ ਡੋਜ਼ ਸੂਬੇ 'ਚ ਪਹੁੰਚੇਗੀ। ਇਹ ਸਟਾਕ ਬੁੱਧਵਾਰ ਨੂੰ ਸੂਬੇ 'ਚ ਪਹੁੰਚ ਜਾਣਾ ਸੀ ਪਰ ਦੇਰ ਰਾਤ ਤੱਕ ਵੀ ਇਸ ਦੀ ਸਪਲਾਈ ਨਹੀਂ ਭੇਜੀ ਗਈ।
ਇਹ ਵੀ ਪੜ੍ਹੋ : ਦਿਓਰ ਦੇ ਪਿਆਰ 'ਚ ਪਈ ਭਰਜਾਈ ਹੱਥੀਂ ਉਜਾੜ ਬੈਠੀ ਆਪਣਾ ਘਰ, ਸੁਹਾਗ ਦੇ ਖੂਨ ਨਾਲ ਰੰਗੇ ਹੱਥ
ਹਾਲਾਂਕਿ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖ਼ੁਰਾਕਾਂ ਪੰਜਾਬ ਪਹੁੰਚ ਜਾਣਗੀਆਂ। ਉਨ੍ਹਾਂ ਨੇ ਸਿਹਤ ਮਹਿਕਮੇ ਨੂੰ ਟੀਕਾਕਰਨ ਮੁਹਿੰਮ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਵਿਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿਚ ਗ਼ੈਰ-ਜ਼ਰੂਰੀ ਆਪਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਨਿੱਜੀ ਹਸਪਤਾਲਾਂ ਵਿਚ ਕੋਵਿਡ ਮਰੀਜ਼ਾਂ ਲਈ 75 ਫ਼ੀਸਦੀ ਬੈੱਡ ਰਾਖਵੇਂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ 'ਵੈਡਿੰਗ ਰਿਜ਼ਾਰਟਸ' 'ਚ 30 ਅਪ੍ਰੈਲ ਤੱਕ ਹੋਣ ਵਾਲੇ ਸਾਰੇ ਸਮਾਗਮ ਰੱਦ
ਆਕਸੀਜਨ ਦੀ ਕਮੀ ਦੀਆਂ ਅਫ਼ਵਾਹਾਂ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਸੂਬੇ ਕੋਲ ਢੁੱਕਵੀਂ ਮਾਤਰਾ ਵਿਚ ਮੈਡੀਕਲ ਆਕਸੀਜਨ ਮੌਜੂਦ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗ਼ੈਰ ਕਾਨੂੰਨੀ ਢੰਗ ਨਾਲ ਆਕਸੀਜ਼ਨ ਦੀ ਜ਼ਖ਼ੀਰੇਬਾਜ਼ੀ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਮੁੱਖ ਸਕੱਤਰ ਨੇ ਵੈਕਸੀਨੇਸ਼ਨ ਵਾਸਤੇ ਯੋਗ ਵਿਅਕਤੀਆਂ ਦੀ ਲਾਮਬੰਦੀ ਲਈ ਦਿਹਾਤੀ ਇਲਾਕਿਆਂ ਵਿਚ ਬੀ. ਐੱਲ. ਓ. ਤਾਇਨਾਤ ਕਰਨ ਲਈ ਆਖਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ