ਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ ਦਾ ਦੁਸ਼ਮਣ ! ਸਿਰ 'ਚ ਗੋਲ਼ੀ ਮਾਰ ਕਰ'ਤਾ ਕਤਲ

Wednesday, Feb 11, 2026 - 09:16 AM (IST)

ਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ ਦਾ ਦੁਸ਼ਮਣ ! ਸਿਰ 'ਚ ਗੋਲ਼ੀ ਮਾਰ ਕਰ'ਤਾ ਕਤਲ

ਮੋਗਾ (ਵਿਪਨ)- ਪੰਜਾਬ 'ਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਮੋਗਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਸਬਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਕੇਲਾ ਵਿੱਚ ਬੀਤੀ ਸ਼ਾਮ ਇਕ ਵਿਅਕਤੀ ਨੇ ਆਪਣੇ ਗੁਆਂਢੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਾਰਦਾਤ ਨੂੰ ਅੰਜਾਮ ਨਜਾਇਜ਼ ਸਬੰਧਾਂ ਦੀ ਰੰਜਿਸ਼ ਕਾਰਨ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਆਪਣੀ 32 ਬੋਰ ਦੀ ਲਾਇਸੰਸੀ ਰਿਵਾਲਵਰ ਨਾਲ ਮ੍ਰਿਤਕ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਕੀ ਹੈ ਪੂਰਾ ਮਾਮਲਾ ?
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਭਰਪੂਰ ਸਿੰਘ ਅਤੇ ਮੁਲਜ਼ਮ ਇੰਦਰਜੀਤ ਸਿੰਘ ਗੁਆਂਢ ਵਿੱਚ ਹੀ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਨਾਲ ਮੁਲਜ਼ਮ ਦੇ ਨਜਾਇਜ਼ ਸਬੰਧਾਂ ਨੂੰ ਲੈ ਕੇ ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਭਰਪੂਰ ਸਿੰਘ ਅਕਸਰ ਇੰਦਰਜੀਤ ਨੂੰ ਆਪਣੇ ਘਰ ਆਉਣ ਤੋਂ ਮਨ੍ਹਾ ਕਰਦਾ ਸੀ, ਜੋ ਕਿ ਇੰਦਰਜੀਤ ਨੂੰ ਮਨਜ਼ੂਰ ਨਹੀਂ ਸੀ।

ਇਹ ਵੀ ਪੜ੍ਹੋ- ਇਮਰਾਨ ਖ਼ਾਨ ਦੀ 'ਮੌਤ' ! ਹੁਣ ਖੁੱਲ੍ਹੇਗਾ ਰਾਜ਼, ਸੁਪਰੀਮ ਕੋਰਟ ਨੇ ਵਕੀਲ ਨੂੰ ਦਿੱਤੀ ਜੇਲ੍ਹ 'ਚ ਮੁਲਾਕਾਤ ਦੀ ਇਜ਼ਾਜਤ

ਸ਼ਰਾਬ ਦੇ ਨਸ਼ੇ 'ਚ ਦਿੱਤਾ ਵਾਰਦਾਤ ਨੂੰ ਅੰਜਾਮ
ਡੀ.ਐੱਸ.ਪੀ. ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 7 ਵਜੇ ਮੁਲਜ਼ਮ ਇੰਦਰਜੀਤ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਆਇਆ ਅਤੇ ਉਸ ਨੇ ਭਰਪੂਰ ਸਿੰਘ 'ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਆਪਣੀ ਲਾਇਸੰਸੀ ਰਿਵਾਲਵਰ ਕੱਢੀ ਅਤੇ ਭਰਪੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਭਰਪੂਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਸ ਦੀ ਕਾਰਵਾਈ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਇੰਦਰਜੀਤ ਸਿੰਘ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਸ਼ਰਮਨਾਕ ਕਾਰਾ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News