ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ ''ਚ ਖੂਨੀ ਝੜਪ ਦੇਖ ਕੰਬੇ ਲੋਕ, ਰਾਹ ਜਾਂਦੇ ਦੇ ਲੱਗੀ ਗੋਲ਼ੀ

Wednesday, Aug 14, 2024 - 05:26 PM (IST)

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ ''ਚ ਖੂਨੀ ਝੜਪ ਦੇਖ ਕੰਬੇ ਲੋਕ, ਰਾਹ ਜਾਂਦੇ ਦੇ ਲੱਗੀ ਗੋਲ਼ੀ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਪਾਤੜਾਂ 'ਚ ਭਰੇ ਬਾਜ਼ਾਰ 'ਚ ਗੋਲੀਆਂ ਚੱਲਣ ਨਾਲ ਸਨਸਨੀ ਫੈਲ ਗਈ। ਇਸ ਖੂਨੀ ਝੜਪ ਵਿਚ 2 ਲੋਕ ਜ਼ਖਮੀ ਵੀ ਹੋਏ ਹਨ। ਮਾਮਲਾ ਪੁਰਾਣੀ ਰੰਜ਼ਿਸ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਪੀੜਤ ਨੌਜਵਾਨ ਅਮਨਦੀਪ ਸਿੰਘ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਨੂੰ ਘੇਰਾ ਪਾ ਕੇ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਆਪਣਾ ਬਚਾਅ ਕਰਨ ਲਈ ਉਹ ਬਾਜ਼ਾਰ ਵੱਲ ਭੱਜਿਆ ਪਰ ਹਮਲਾਵਰਾਂ ਨੇ ਉਸ ਨੂੰ ਬਾਜ਼ਾਰ ਵਿਚ ਵੀ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਦੇ ਰਹੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਦੌਰਾਨ ਇਕ ਹਮਲਾਵਰ ਨੇ ਆਪਣਾ ਪਿਸਟਲ ਕੱਢ ਕੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਦਿੱਤੀਆਂ ਹਾਲਾਂਕਿ ਗੋਲੀ ਉਸ ਦੇ ਤਾਂ ਨਹੀਂ ਲੱਗੀ ਪਰ ਗੋਲੀ ਬਾਜ਼ਾਰ ਵਿਚ ਖੜੇ ਇਕ ਵਿਅਕਤੀ ਅਰਵਿੰਦਰ ਸਿੰਘ ਦੀ ਲੱਤ ਵਿਚ ਜਾ ਲੱਗੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿਚ 2 ਗੱਡੀਆਂ ਦੀ ਵੀ ਤੋੜਭੰਨ ਹੋਈ ਹੈ ਅਤੇ ਗੱਡੀਆਂ ਉੱਪਰ ਗੋਲੀਆਂ ਵੀ ਚੱਲੀਆਂ ਹਨ। ਫਿਲਹਾਲ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News