ਪੰਜਾਬ ''ਚ ਅੱਧੀ ਰਾਤੀਂ ਹੋ ਗਿਆ ਐਨਕਾਊਂਟਰ, ਪੁਲਸ ਟੀਮ ਤੇ ਬਦਮਾਸ਼ ਵਿਚਾਲੇ ਚੱਲ ਗਈਆਂ ਗੋਲ਼ੀਆਂ
Monday, Nov 18, 2024 - 05:49 AM (IST)
ਤਰਨਤਾਰਨ- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਥਾਣਾ ਚੋਹਲਾ ਸਾਹਿਬ ਦੇ ਪਿੰਡ ਘੜਕਾ ਨਜ਼ਦੀਕ ਇਕ ਬਦਮਾਸ਼ ਨੇ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ ਹਨ। ਇਸ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਗੋਲ਼ੀ ਮੁਲਜ਼ਮ ਗੁਰਜਿੰਦਰ ਸਿੰਘ 'ਬਿੱਲਾ' ਦੇ ਪੱਟ 'ਚ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਗੁਰਜਿੰਦਰ ਬਿੱਲਾ ਤੇ ਉਸ ਦੇ ਸਾਥੀਆਂ ਵਿਚਾਲੇ ਨਸ਼ੇ ਦੀ ਖੇਪ ਨੂੰ ਲੈ ਕੇ ਵਿਵਾਦ ਹੋ ਰਿਹਾ ਸੀ ਤੇ ਇਸ ਦੌਰਾਨ ਗੋਲ਼ੀ ਵੀ ਚੱਲੀ ਸੀ, ਜਿਸ ਦੌਰਾਨ ਉਸ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ ਸੀ। ਇਸ ਮਗਰੋਂ ਲੋਕਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਕਾਬੂ ਕਰ ਕੇ ਹਥਿਆਰਾਂ ਸਣੇ ਪੁਲਸ ਦੇ ਹਵਾਲੇ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਦੁਕਾਨਦਾਰ ਪਤੀ-ਪਤਨੀ 'ਤੇ ਗੋਲ਼ੀ ਚਲਾਉਣ ਵਾਲੇ ਫਾਈਨਾਂਸਰ ਦਾ ਬਿਆਨ- 'ਤਾਂ ਉਹ ਮੈਨੂੰ ਜਾਨੋਂ ਮਾਰ ਦਿੰਦੇ...!'
ਇਸੇ ਮਾਮਲੇ 'ਚ ਜਦੋਂ ਪੁਲਸ ਪਾਰਟੀ ਗੁਰਜਿੰਦਰ ਨੂੰ ਨਾਲ ਲੈ ਕੇ ਮੌਕਾ ਦੇਖਣ ਆਈ ਤਾਂ ਗੁਰਜਿੰਦਰ ਨੇ ਆਪਣੇ ਡੱਬ 'ਚੋਂ ਇਕ ਹੋਰ ਪਿਸਤੌਲ ਕੱਢ ਕੇ ਫਰਾਰ ਹੋਣ ਦੀ ਨੀਅਤ ਨਾਲ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ ਤੇ ਪੁਲਸ ਦੀ ਜਵਾਬੀ ਫਾਇਰਿੰਗ 'ਚ ਉਙ ਜ਼ਖ਼ਮੀ ਹੋ ਗਿਆ।
ਜਾਣਕਾਰੀ ਦਿੰਦਿਆਂ ਪੁਲਸ ਟੀਮ ਨੇ ਦੱਸਿਆ ਕਿ ਗੁਰਜਿੰਦਰ ਬਿੱਲਾ 'ਤੇ ਪਹਿਲਾਂ ਵੀ 2 ਮਾਮਲੇ ਦਰਜ ਹਨ, ਜਿਨ੍ਹਾਂ 'ਚ ਕਤਲ ਦਾ ਮਾਮਲਾ ਵੀ ਸ਼ਾਮਲ ਹੈ। ਫਿਲਹਾਲ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਹਸਪਤਾਲ ਦਾਖਲ ਕਰਵਾ ਦਿੱਤਾ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ 18 ਨਵੰਬਰ ਨੂੰ 'ਨੋ ਵਰਕ ਡੇ' ਮਨਾਉਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e