ਅਹਿਮ ਖ਼ਬਰ : ਪੰਜਾਬ ''ਚ ''ਬਿਜਲੀ ਕੱਟਾਂ'' ਦੌਰਾਨ ਇੰਡਸਟਰੀ ਲਈ ਆਈ ਰਾਹਤ ਭਰੀ ਖ਼ਬਰ
Monday, Jul 05, 2021 - 12:23 PM (IST)
ਪਟਿਆਲਾ : ਪੰਜਾਬ 'ਚ ਬਿਜਲੀ ਕੱਟਾਂ ਦੌਰਾਨ ਇੰਡਸਟਰੀ ਲਈ ਰਾਹਤ ਭਰੀ ਖ਼ਬਰ ਆਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਦੇ ਸੀ. ਐਮ. ਡੀ. ਏ. ਵੇਣੂੰ ਪ੍ਰਸਾਦ ਨੇ ਐਲਾਨ ਕੀਤਾ ਹੈ ਕਿ ਉਦਯੋਗ ਰੈਗੁਲੇਸ਼ਨ ਖ਼ਤਮ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਵਾਲੇ ਉਦਯੋਗਾਂ ਤੋਂ ਇਲਾਵਾ ਸੂਬੇ 'ਚ ਲਗਾਤਾਰ ਚੱਲਣ ਵਾਲੇ ਉਦਯੋਗਾਂ ਨੂੰ ਸੋਮਵਾਰ ਤੋਂ 30 ਫ਼ੀਸਦੀ ਸਮਰੱਥਾ ਨਾਲ 8 ਜੁਲਾਈ ਤੱਕ ਕੰਮ ਕਰਨ ਦੀ ਮਨਜ਼ਰੂੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੋਲਟਰੀ, ਰਾਈਸ ਸ਼ੈਲਰ, ਦੂਰਸੰਚਾਰ ਅਤੇ ਕਾਲ ਸੈਂਟਰਾਂ ਸਮੇਤ ਜ਼ਰੂਰੀ ਸੇਵਾਵਾਂ ਨਾਲ ਸਬੰਧਿਤ ਇਕਾਈਆਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਭੋਗ 'ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)
ਉਨ੍ਹਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪਾਵਰਕਾਮ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਸੈਕਟਰ ਨੂੰ 8 ਘੰਟੇ ਬਿਜਲੀ ਸਪਲਾਈ ਕਰ ਰਿਹਾ ਹੈ। ਹਾਲਾਂਕਿ ਸੋਮਵਾਰ ਨੂੰ ਸਰਕਾਰੀ ਦਫ਼ਤਰ ਅਤੇ ਬਜ਼ਾਰ ਖੁੱਲ੍ਹਣ ਨਾਲ ਬਿਜਲੀ ਦੀ ਮੰਗ 'ਚ ਵਾਧਾ ਹੋਣਾ ਤੈਅ ਹੈ।
ਉਨ੍ਹਾਂ ਨੇ ਕਿਹਾ ਕਿ ਪੀ. ਐਸ. ਪੀ. ਸੀ. ਐਲ. ਦੀ ਦੂਜੀ ਯੂਨਿਟ 'ਚ ਖ਼ਰਾਬੀ ਪੈਣ ਦੇ ਬਾਵਜੂਦ ਬਿਜਲੀ ਸਪਲਾਈ ਸੰਤੋਖਜਨਕ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਤੋਂ ਜਲਦ ਸਮੁੱਚੀ ਬਿਜਲੀ ਸਪਲਾਈ ਨੂੰ ਆਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ