ਪੰਜਾਬ ਨੂੰ 6 ਮਹੀਨਿਆਂ ''ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ : ਅਨਮੋਲ ਗਗਨ ਮਾਨ

Saturday, Oct 15, 2022 - 03:06 AM (IST)

ਪੰਜਾਬ ਨੂੰ 6 ਮਹੀਨਿਆਂ ''ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ : ਅਨਮੋਲ ਗਗਨ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ 6 ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਸ਼ਿਕਾਇਤ ਨਿਵਾਰਣ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਐੱਸ.ਬੀ.ਆਈ. ਦੀ ਖੋਜ ਟੀਮ ਅਨੁਸਾਰ ਪੰਜਾਬ ਦਾ ਨਿਰਯਾਤ 2018-19 ਵਿੱਚ 1830 ਮਿਲੀਅਨ ਡਾਲਰ ਤੋਂ ਵੱਧ ਕੇ 2022 'ਚ 7096 ਮਿਲੀਅਨ ਡਾਲਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਸੈਕਟਰ ਵਿੱਚ ਹੋਰ ਵੀ ਕਈ ਗੁਣਾ ਵਾਧਾ ਹੋਵੇਗਾ ਤੇ ਇਸ ਨਾਲ ਸੂਬੇ ਵਿੱਚ 1,06,000 ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ 'ਤੇ ਕੀਤਾ ਜਾਵੇ ਪਰਚਾ ਦਰਜ, ਨਹੀਂ ਤਾਂ ਹੋਵੇਗਾ ਨੈਸ਼ਨਲ ਹਾਈਵੇ ਜਾਮ, ਈਸਾਈ ਭਾਈਚਾਰੇ ਦਾ ਅਲਟੀਮੇਟਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News