ਪੰਜਾਬ ''ਚ IRB ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
Thursday, Oct 30, 2025 - 04:49 PM (IST)
ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਲੁਧਿਆਣਾ 'ਚ ਤਾਇਨਾਤ IRB ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਤਲਾਸ਼ੀ ਦੌਰਾਨ ਨਸ਼ੀਲਾ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਾ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜਾਂਚ ਅਧਿਕਾਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਦੌਰਾਨ ਡਿਊਟੀ 'ਤੇ ਤਾਇਨਾਤ ਮੁਲਾਜ਼ਮ ਕਮਲਜੀਤ ਸਿੰਘ ਕੋਲੋਂ 10 ਗ੍ਰਾਮ ਨਸ਼ੀਲਾ ਪਦਾੜਤ, 325 ਗ੍ਰਾਮ ਖੁੱਲ੍ਹਾ ਜ਼ਰਦਾ ਤੇ 10 ਨੱਗ ਕੂਲ ਲਿੱਪ ਬਰਾਮਦ ਹੋਏ। ਪੁਲਸ ਦੇ ਡਿਪਟੀ ਸੁਪਰੀਡੰਟ (ਸਿਕਿਓਰਿਟੀ) ਜਗਜੀਤ ਸਿੰਘ ਵੱਲੋਂ ਇਸ ਦੀ ਸ਼ਿਕਾਇਤ ਸਬੰਧਤ ਥਾਣੇ ਵਿਚ ਦਿੱਤੀ ਗਈ। ਇਸ ਸ਼ਿਕਾਇਤ ਦੇ ਅਧਾਰ 'ਤੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤੇ ਪ੍ਰਿਜ਼ਨ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
