ਪੰਜਾਬ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ, ਅਪ੍ਰੈਲ ''ਚ ਸ਼ੁਰੂ ਕੀਤੀ ਖ਼ਾਸ ਮੁਹਿੰਮ ਦੌਰਾਨ ਜ਼ਬਤ ਕੀਤਾ ਇਹ ਸਮਾਨ

05/01/2022 4:10:41 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਜੇਲ੍ਹ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ ਤੋਂ ਖ਼ਾਸ ਮੁਹਿੰਮ ਸ਼ੁਰੂ ਕੀਤੀ ਸੀ। ਇਸ ਮੁਹਿੰਮ ਦੇ ਚੱਲਦਿਆਂ ਜੇਲ੍ਹਾਂ 'ਚੋਂ ਹੁਣ ਤੱਕ 351 ਮੋਬਾਇਲ ਅਤੇ 107 ਸਿੰਮ ਕਾਰਡ ਬਰਾਮਦ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਸਬੰਧੀ 86 ਐੱਫ. ਆਈ. ਆਰਜ਼ ਦਰਜ ਕੀਤੀ ਗਈਆਂ ਹਨ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਸਰਕਾਰ ਦਾ ਟੀਚਾ ਅਗਲੇ 6 ਮਹੀਨਿਆਂ ਅੰਦਰ ਜੇਲ੍ਹਾਂ ਨੂੰ ਮੋਬਾਇਲ ਮੁਕਤ ਬਣਾਉਣ ਹੈ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵਾਂ ਸਮਾਂ

ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News