ਪੰਜਾਬ ਦੀ ਜੇਲ੍ਹ 'ਚ ਡਰੋਨ ਰਾਹੀਂ ਪਹੁੰਚ ਰਿਹਾ ਪਾਬੰਦੀਸ਼ੁਦਾ ਸਮਾਨ, ਮਾਨ ਸਰਕਾਰ ਹੋਈ ਫੇਲ੍ਹ : ਭਾਜਪਾ
Friday, Feb 20, 2026 - 04:05 PM (IST)
ਨਵੀਂ ਦਿੱਲੀ- ਪੰਜਾਬ ਦੀ ਕਪੂਰਥਲਾ ਜੇਲ੍ਹ 'ਚ ਹਾਈ-ਸਿਕਿਓਰਿਟੀ ਜ਼ੋਨ ਦੇ ਅੰਦਰ ਡਰੋਨ ਰਾਹੀਂ ਪਾਬੰਦੀਸ਼ੁਦਾ ਸਾਮਾਨ ਦੀ ਸਪਲਾਈ ਹੋਣ ਦਾ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਜੇਲ੍ਹ ਪ੍ਰਸ਼ਾਸਨ ਅਤੇ ਸੂਬੇ ਦੀ ਅੰਦਰੂਨੀ ਸੁਰੱਖਿਆ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਭਖ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ।
ਭਾਜਪਾ ਨੇ ਸੁਰੱਖਿਆ ਵਿਵਸਥਾ ਦੇ ਢਹਿ-ਢੇਰੀ ਹੋਣ ਦਾ ਲਾਇਆ ਦੋਸ਼
ਭਾਜਪਾ ਦੇ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਪੋਸਟ ਕਰਦਿਆਂ ਕਿਹਾ ਕਿ ਹਾਈ-ਸਿਕਿਓਰਿਟੀ ਜੇਲ੍ਹ ਦੇ ਅੰਦਰ ਡਰੋਨ ਰਾਹੀਂ ਸਾਮਾਨ ਪਹੁੰਚਣਾ ਸੁਰੱਖਿਆ ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਗਰੇਟ ਅਤੇ ਤੰਬਾਕੂ ਵਰਗੀਆਂ ਚੀਜ਼ਾਂ ਡਰੋਨ ਰਾਹੀਂ ਕੈਦੀਆਂ ਤੱਕ ਪਹੁੰਚ ਸਕਦੀਆਂ ਹਨ ਤਾਂ ਨਸ਼ਾ, ਮੋਬਾਈਲ ਫੋਨ ਅਤੇ ਹਥਿਆਰਾਂ ਦੀ ਸਪਲਾਈ ਤੋਂ ਇਨਕਾਰ ਕਰਨਾ ਗੈਰ-ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਅੱਗੇ ਕਿਹਾ,''ਅੱਜ ਪੰਜਾਬ ਦੀਆਂ ਜੇਲ੍ਹਾਂ ਸੁਧਾਰ ਘਰ ਨਹੀਂ, ਸਗੋਂ ਗੈਂਗਸਟਰਾਂ ਲਈ 'ਕਮਾਂਡ ਸੈਂਟਰ' ਬਣਦੀਆਂ ਜਾ ਰਹੀਆਂ ਹਨ, ਜਿੱਥੋਂ ਅਪਰਾਧਿਕ ਗਤੀਵਿਧੀਆਂ ਨੂੰ ਆਸਾਨੀ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੈਂਗਸਟਰਾਂ ਦਾ ਰਾਜ ਸਿਰਫ਼ ਜੇਲ੍ਹ ਦੇ ਬਾਹਰ ਹੀ ਨਹੀਂ, ਸਗੋਂ ਜੇਲ੍ਹ ਦੇ ਅੰਦਰ ਵੀ ਕਾਇਮ ਹੈ। ਉਨ੍ਹਾਂ ਮਾਨ ਸਰਕਾਰ 'ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਦਾ ਦੋਸ਼ ਲਾਇਆ।
हाई-सिक्योरिटी जेल के भीतर ड्रोन के ज़रिए प्रतिबंधित सामान की आपूर्ति।
— RP Singh National Spokesperson BJP (@rpsinghkhalsa) February 20, 2026
पंजाब की कपूरथला जैल की यह घटना केवल चौंकाने वाली नहीं, बल्कि बेहद ख़तरनाक और अभूतपूर्व है।
हाई-सिक्योरिटी जेल के भीतर ड्रोन के ज़रिए प्रतिबंधित सामान की आपूर्ति होना जेल प्रशासन और आंतरिक सुरक्षा व्यवस्था के… pic.twitter.com/uVXCuIl6Fw
ਸਰਕਾਰ ਨੇ ਪੁੱਛੇ ਤਿੱਖੇ ਸਵਾਲ
ਸਰਕਾਰ ਨੂੰ ਪੁੱਛੇ ਤਿੱਖੇ ਸਵਾਲ ਭਾਜਪਾ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਦਿਆਂ ਕੁਝ ਗੰਭੀਰ ਭਾਜਪਾ ਨੇ ਪੰਜਾਬ ਸਰਕਾਰ ਤੋਂ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਭਾਜਪਾ ਨੇ ਪੁੱਛਿਆ,''ਇਨ੍ਹਾਂ ਡਰੋਨ ਡਿਲੀਵਰੀਆਂ ਨੂੰ ਕਿਸ ਨੇ ਅੰਜਾਮ ਦਿੱਤਾ? ਇਸ ਤੋਂ ਪਹਿਲਾਂ ਅਜਿਹੀਆਂ ਘਟਨਾਵਾਂ ਕਿੰਨੀ ਵਾਰ ਹੋ ਚੁੱਕੀਆਂ ਹਨ? ਸੁਰੱਖਿਆ 'ਚ ਲਾਪਰਵਾਹੀ ਲਈ ਜ਼ਿੰਮੇਵਾਰ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ? ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਸੁਧਾਰ ਕਿਉਂ ਨਹੀਂ ਕੀਤਾ ਗਿਆ? ਦੱਸਣਯੋਗ ਹੈ ਕਿ ਕਪੂਰਥਲਾ ਜੇਲ੍ਹ 'ਚ ਡਰੋਨ ਦੇ ਮਾਧਿਅਮ ਨਾਲ ਸਿਗਰਟ, ਤੰਬਾਕੂ ਵਰਗੇ ਪਾਬੰਦੀਸ਼ੁਦਾ ਸਾਮਾਨ ਕੈਦੀਆਂ ਤੱਕ ਪਹੁੰਚਾਏ ਗਏ। ਇਸ ਘਟਨਾ ਨੇ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਘਟਨਾ ਤੋਂ ਬਾਅਦ ਕਈ ਸਵਾਲ ਉੱਠ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
