ਪੰਜਾਬ ਦੀਆਂ ਜੇਲ੍ਹਾਂ 'ਚ ਕੈਦੀਆਂ ਦੀ ਵੱਧ ਰਹੀ ਭੀੜ ਨੂੰ ਘਟਾਵੇਗੀ ਸਰਕਾਰ! ਪੜ੍ਹੋ ਪੂਰੀ ਖ਼ਬਰ
Saturday, Jun 24, 2023 - 12:53 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਜਿਹਾ ਕਰਨ ਪਿੱਛੇ ਸਰਕਾਰ ਦਾ ਮਕਸਦ ਨਸ਼ੇੜੀਆਂ ਨੂੰ ਜੇਲ੍ਹਾਂ 'ਚ ਸੁੱਟਣ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ 'ਚ ਭੇਜ ਕੇ ਉਨ੍ਹਾਂ ਦੇ ਇਲਾਜ 'ਤੇ ਧਿਆਨ ਕੇਂਦਰਿਤ ਕਰਨਾ ਹੈ। ਇਸ ਦੇ ਨਾਲ ਹੀ ਸਰਕਾਰ ਦਾ ਮਕਸਦ ਸੂਬੇ ਦੀਆਂ ਜੇਲ੍ਹਾਂ 'ਚ ਭੀੜ ਘੱਟ ਕਰਨਾ ਵੀ ਹੈ, ਜੋ ਪਹਿਲਾਂ ਹੀ ਕੈਦੀਆਂ ਨਾਲ ਭਰੀਆਂ ਹੋਈਆਂ ਹਨ। ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੀ ਦਿੱਤਾ ਗਿਆ ਸੀ, ਜਿਸ ਤੋਂ ਪਤਾ ਲੱਗਿਆ ਕਿ 26 ਹਜ਼ਾਰ ਦੀ ਸਮਰੱਥਾ ਦੇ ਮੁਕਾਬਲੇ 30 ਹਜ਼ਾਰ ਕੈਦੀ ਸੂਬੇ ਦੀਆਂ ਜੇਲ੍ਹਾਂ 'ਚ ਬੰਦ ਹਨ ਅਤੇ ਉਨ੍ਹਾਂ 'ਚੋਂ ਕਰੀਬ ਅੱਧੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਵਿਚਾਰ ਅਧੀਨ ਕੈਦੀ ਹਨ।
ਇਹ ਵੀ ਪੜ੍ਹੋ : ਵੱਟ ਕੱਢਵੀਂ ਗਰਮੀ ਝੱਲ ਰਹੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਮੌਸਮ ਨੂੰ ਲੈ ਕੇ Yellow Alert ਜਾਰੀ
ਡਾ. ਬਲਬੀਰ ਸਿੰਘ ਨੇ ਕਿਹਾ ਸੀ ਕਿ ਇਸ ਨੀਤੀ ਦਾ ਮਕਸਦ ਨਸ਼ਾ ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ ਮਾਮੂਲੀ ਮਾਤਰਾ 'ਚ ਨਸ਼ੇ ਨਾਲ ਫੜ੍ਹੇ ਜਾਣਗੇ ਤਾਂ ਉਨ੍ਹਾਂ ਨੂੰ ਜੇਲ੍ਹਾਂ 'ਚ ਸੁੱਟਣ ਦੀ ਬਚਾਏ ਨਸ਼ਾ ਛੁਡਾਊ ਕੇਂਦਰਾਂ 'ਚ ਭੇਜਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ 'ਚ ਸ਼ਾਮਲ ਵਿਅਕਤੀਆਂ ਨਾਲ ਪੁਲਸ ਵੱਲੋਂ ਸਖ਼ਤੀ ਨਾਲ ਹੀ ਨਜਿੱਠਿਆ ਜਾਵੇਗਾ। ਪੰਜਾਬ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੇ ਇਕ ਅਧਿਕਾਰੀ ਨੇ ਨਾਮ ਨਾਂ ਛਪਣ ਦੀ ਸੂਰਤ 'ਚ ਕਿਹਾ ਕਿ ਇਕ ਇਕ ਵਧੀਆ ਕਦਮ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ 'ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਹਰ ਸਾਲ ਸੂਬੇ 'ਚ 10 ਹਜ਼ਾਰ ਤੋਂ 12 ਹਜ਼ਾਰ ਐੱਫ. ਆਈ. ਆਰ. ਦਰਜ ਹੁੰਦੀਆਂ ਹਨ, ਜਿਨ੍ਹਾਂ 'ਚੋਂ 13-14 ਹਜ਼ਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਂਦਾ ਹੈ। 2000 ਦੇ ਕਰੀਬ ਮੁਕੱਦਮੇ ਉਨ੍ਹਾਂ ਦੋਸ਼ੀਆਂ 'ਤੇ ਦਰਜ ਹੁੰਦੇ ਹਨ, ਜਿਨ੍ਹਾਂ ਕੋਲੋਂ ਆਪਣੀ ਵਰਤੋਂ ਲਈ ਘੱਟ ਮਾਤਰਾ 'ਚ ਨਸ਼ਾ ਬਰਾਮਦ ਕੀਤਾ ਜਾਂਦਾ ਹੈ। ਜਦੋਂ ਉਹ ਜੇਲ੍ਹਾਂ 'ਚ ਜਾਂਦੇ ਹਨ ਤਾਂ ਉਨ੍ਹਾਂ 'ਚ ਕੱਟੜ ਅਪਰਾਧੀ ਬਣਨ ਦੀ ਪ੍ਰਵਿਰਤੀ ਵੱਧ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ