ਪੰਜਾਬ ਦੀਆਂ ਜੇਲ੍ਹਾਂ ਬਾਰੇ ਕੇਂਦਰ ਤੋਂ ਆਈ ਖ਼ੁਫ਼ੀਆ ਰਿਪੋਰਟ, ਟੈਨਸ਼ਨ 'ਚ ਪਈ ਭਗਵੰਤ ਮਾਨ ਸਰਕਾਰ

Thursday, Jun 09, 2022 - 01:47 PM (IST)

ਚੰਡੀਗੜ੍ਹ/ਲੁਧਿਆਣਾ (ਸਿਆਲ) : ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਟੈਨਸ਼ਨ ਵਧਾਉਣ ਵਾਲੀ ਖ਼ਬਰ ਦਿੱਤੀ ਗਈ ਹੈ। ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਸ ਨੂੰ ਅਲਰਟ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਕੁੱਝ ਵੱਡੇ ਗੈਂਗਸਟਰ ਅਤੇ ਅੱਤਵਾਦੀ ਜੇਲ੍ਹ 'ਚੋਂ ਭੱਜਣ ਦੀ ਯੋਜਨਾ ਬਣਾ ਰਹੇ ਹਨ। ਇਸ ਬਾਰੇ ਮੰਤਰਾਲੇ ਵੱਲੋਂ ਇਕ ਚਿੱਠੀ ਭੇਜੀ ਗਈ ਹੈ, ਜਿਸ 'ਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਅਤੇ ਵਾਂਟੇਡ ਗੈਂਗਸਟਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਕਰਨਗੇ ਇਕ ਹੋਰ ਧਮਾਕਾ, ਨਾਜਾਇਜ਼ ਕਬਜੇ ਕਰਨ ਵਾਲੇ ਵੱਡੇ ਆਗੂਆਂ ਬਾਰੇ ਖ਼ੁਲਾਸਾ ਹੋਣ ਦੇ ਆਸਾਰ

ਚਿੱਠੀ 'ਚ ਇਹ ਵੀ ਲਿਖਿਆ ਗਿਆ ਹੈ ਕਿ ਸਰਹੱਦ ਪਾਰੋਂ ਪਾਕਿਸਤਾਨ ਤੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਰਿਹਾਈ ਤੈਅ ਕਰਨ ਦੀ ਯੋਜਨਾ ਬਣੀ ਹੈ। ਮੰਤਰਾਲੇ ਵੱਲੋਂ ਭੇਜੀ ਗਈ ਇਸ ਖ਼ੁਫ਼ੀਆ ਇਨਪੁੱਟ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਅੰਦਰ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਪਾਕਿਸਤਾਨ 'ਚ ਬੈਠ ਕੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੁੱਝ ਵੱਡੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਰਿਹਾਈ ਤੈਅ ਕਰਨ ਲਈ ਪੰਜਾਬ 'ਚ ਜੇਲ ਬ੍ਰੇਕ ਦਾ ਪਲਾਨ ਬਣਾਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਸ਼ਰਾਬ ਦੇ 'ਠੇਕੇ'

ਇਸ ਤਹਿਤ ਪੰਜਾਬ ਦੀ ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਲੁਧਿਆਣਾ ਜੇਲ੍ਹ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ। ਅਜਿਹੇ 'ਚ ਮੰਤਰਾਲੇ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਲਈ ਕਿਹਾ ਹੈ। ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲਵ ਮੈਰਿਜ ਦੇ ਕੁੱਝ ਮਹੀਨੇ ਬਾਅਦ ਹੀ ਭੱਜ ਗਈ ਪਤਨੀ, ਦੁਖ਼ੀ ਹੋਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜੇਲ੍ਹ ਦੇ ਬਾਹਰ ਮੁੱਖ ਰੋਡ 'ਤੇ ਬੰਕਰ ਵੀ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਅੰਦਰ ਪੰਜਾਬ ਪੁਲਸ ਦੇ ਕਮਾਂਡੋ ਵੀ ਸਮੇਂ-ਸਮੇਂ 'ਤੇ ਅਧਿਕਾਰੀਆਂ ਨਾਲ ਸਰਚ ਕਰ ਰਹੇ ਹਨ। ਜੇਲ੍ਹ ਅੰਦਰ ਹਰ ਆਉਣ ਵਾਲੇ ਵਿਅਕਤੀ ਦੀ ਸਖ਼ਤ ਚੈਕਿੰਗ ਨਾਲ ਨਜ਼ਰ ਵੀ ਰੱਖੀ ਜਾ ਰਹੀ ਹੈ। ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਨਾਲ ਮਹਿਲਾ ਜੇਲ੍ਹ, ਬ੍ਰੋਸਟਲ ਜੇਲ੍ਹ ਵੀ ਸ਼ਾਮਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News