ਪਲਾਸਟਿਕ ਮੁਕਤ ਥੈਲਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਛੇੜੀ ਮੁਹਿੰਮ

10/04/2019 1:34:46 PM

ਜ਼ੀਰਾ (ਅਕਾਲੀਆਂ ਵਾਲਾ) - ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਪੰਜਾਬ ਕੇਸਰੀ ਗਰੁੱਪ ਜਲੰਧਰ ਦੁਆਰਾ ਪੰਜਾਬ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਮੁਹਿੰਮ ਤੋਂ ਪ੍ਰਭਾਵਿਤ ਹੁੰਦਿਆਂ ਪਿੰਡ ਪੀਰ ਮੁਹੰਮਦ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਭਾ ਵਲੋਂ ਤਿਆਰ ਕੀਤੇ ਗਏ ਪਲਾਸਟਿਕ ਮੁਕਤ ਥੈਲੇ ਨੂੰ ਲੋਕ ਅਰਪਿਤ ਕਰਨ ਉਪਰੰਤ ਸਭਾ ਦੇ ਅਹੁਦੇਦਾਰ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਦੇ ਸੰਪਾਦਕ ਸ਼੍ਰੀ ਅਵਿਨਾਸ਼ ਚੋਪੜਾ ਜੀ ਕੋਲ ਆਸ਼ੀਰਵਾਦ ਲੈਣ ਪੁੱਜੇ। ਸ਼੍ਰੀ ਅਵਿਨਾਸ਼ ਚੋਪੜਾ ਜੀ ਨੇ ਸਭਾ ਵਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਆਖਿਆ ਕਿ ਅੱਜ ਸਮੇਂ ਦੀ ਮੰਗ ਸੀ ਜੋ ਉੱਦਮੀ ਨੌਜਵਾਨਾਂ ਨੇ ਪੂਰੀ ਕਰ ਦਿਖਾਈ ਹੈ। ਉਨ੍ਹਾਂ ਕਿਹਾ ਕਿ ਉਹ ਅਦਾਰਾ ਅਜਿਹੇ ਨੌਜਵਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤੱਤਪਰ ਹੈ, ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਕੁਰਾਹੇ ਦੇ ਰਾਸਤੇ ਪੈ ਚੁੱਕੀ ਹੈ, ਜਿਹੜੇ ਨੌਜਵਾਨ ਸਮਾਜ ਭਲਾਈ ਦੇ ਕਾਰਜ ਕਰਦੇ ਹਨ, ਉਨ੍ਹਾਂ ਨੂੰ ਅਦਾਰੇ ਵਲੋਂ ਹਮੇਸ਼ਾ ਆਸ਼ੀਰਵਾਦ ਮਿਲਦਾ ਰਹੇਗਾ।

ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਆਖਿਆ ਕਿ ਉਹ ਲੋਕਾਂ ਨੂੰ ਜਾਗਰੂਕ ਕਰਨਗੇ ਕਿ ਪੰਜਾਬ ਦੀ ਧਰਤੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਸਭਾ ਵਲੋਂ ਤਿਆਰ ਕੀਤੇ ਗਏ ਪਲਾਸਟਿਕ ਮੁਕਤ ਲਿਫ਼ਾਫ਼ੇ ਲੋਕਾਂ ਨੂੰ ਮੁਫ਼ਤ 'ਚ ਭੇਟ ਕੀਤੇ ਜਾਣਗੇ ਅਤੇ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬੀ ਲਿਖਾਰੀ ਸਭਾ ਦੇ ਸਰਪ੍ਰਸਤ ਜੋਗਿੰਦਰ ਸੰਧੂ ਪ੍ਰਤੀਨਿਧੀ, ਕੁਲਦੀਪ ਭੁੱਲਰ, ਸਭਾ ਦੇ ਪ੍ਰਧਾਨ ਹਰਭਿੰਦਰ ਸਿੰਘ ਸੰਧੂ, ਸੀਨੀ. ਮੀਤ ਪ੍ਰਧਾਨ ਗੁਰਮੀਤ ਸਿੰਘ ਭੁੱਲਰ ਆਦਿ ਹਾਜ਼ਰ ਸਨ।


rajwinder kaur

Content Editor

Related News