‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ ਦੇਰ ਰਾਤ ਕੀਤਾ ਪ੍ਰਦਰਸ਼ਨ
Wednesday, Mar 18, 2026 - 09:22 AM (IST)
ਜਲੰਧਰ (ਮਹੇਸ਼) - ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ‘ਆਪ’ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਤੇ ਗੈਰ-ਲੋਕਤੰਤਰਿਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ ਗਰੁੱਪ’ ਇਕ ਉੱਘਾ ਮੀਡੀਆ ਅਦਾਰਾ ਹੈ। ਇਸ ਅਦਾਰੇ ਨਾਲ ਲੋਕਾਂ ਦੀ ਡੂੰਘੀ ਭਾਵਨਾਤਮਕ ਸਾਂਝ ਹੈ। ਇਹ ਅਦਾਰਾ ਨਿਰਪੱਖ ਹੋ ਕੇ ਬੇਬਾਕੀ ਨਾਲ ਆਪਣੀ ਭੂਮਿਕਾ ਨਿਭਾ ਰਿਹਾ ਹੈ, ਜਿਸ ਨੂੰ ਚੋਣਵੇਂ ਰੂਪ ਵਿੱਚ ‘ਆਪ’ ਸਰਕਾਰ ਵੱਲੋਂ ਟਾਰਗੇਟ ਕੀਤਾ ਜਾ ਰਿਹਾ ਹੈ। ਇਸ ਅਦਾਰੇ ਖਿਲਾਫ ‘ਆਪ’ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੀ ਬਸਪਾ ਸਖਤ ਨਿਖੇਧੀ ਕਰਦੀ ਹੈ।
ਇਹ ਵੀ ਪੜ੍ਹੋ - ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਵਿਰੋਧੀ ਧਿਰਾਂ, ਮੀਡੀਆ ਅਦਾਰਿਆਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਕਿ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਕੋਈ ਬੋਲ ਨਾ ਸਕੇ। ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਲੋਕਾਂ ਦੇ ਇਸ ਰੋਸ ਅੱਗੇ ਟਿਕ ਨਹੀਂ ਸਕੇਗੀ ਤੇ ਲੋਕ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰਨਗੇ। ਐਡਵੋਕੇਟ ਬਲਵਿੰਦਰ ਕੁਮਾਰ ਦੀ ਅਗਵਾਈ ਵਿਚ ਮੰਗਲਵਾਰ ਨੂੰ ਦੇਰ ਰਾਤ ਤੱਕ ਹੋਟਲ ਪਾਰਕ ਪਲਾਜ਼ਾ ਦੇ ਬਾਹਰ ਸਰਕਾਰ ਦੇ ਖਿਲਾਫ ਬਸਪਾ ਵਰਕਰਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਉਸ ਨੂੰ ਸਵਾਲ ਕਰਨ ਵਾਲਾ ਨਾ ਹੋਵੇ, ਜਦਕਿ ਇਸ ਲੋਕਤੰਤਰਿਕ ਵਿਵਸਥਾ ਵਿਚ ਅਸਹਿਮਤ ਹੋਣਾ ਹਰੇਕ ਦਾ ਹੱਕ ਹੈ। ਜਿਨ੍ਹਾਂ ਨੇ ਲੋਕਾਂ ਤੋਂ ਫਤਵਾ ਲਿਆ, ਉਨ੍ਹਾਂ ਦੀ ਜਵਾਬਦੇਹੀ ਵੀ ਲੋਕਾਂ ਪ੍ਰਤੀ ਹੁੰਦੀ ਹੈ। ਇਸ ਸਰਕਾਰ ਨੇ ਫਤਵਾ ਤਾਂ ਲੋਕਤੰਤਰਿਕ ਵਿਵਸਥਾ ਵਿਚ ਵੋਟਾਂ ਰਾਹੀਂ ਲੋਕਾਂ ਤੋਂ ਲਿਆ ਹੈ ਪਰ ਇਸ ਦੀ ਕਾਰਗੁਜਾਰੀ ਗੈਰ-ਲੋਕਤੰਤਰਿਕ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਸਲਵਿੰਦਰ ਕੁਮਾਰ ਅਤੇ ਸੀਨੀਅਰ ਬਸਪਾ ਆਗੂ ਵਿਜੇ ਯਾਦਵ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਸਲਵਿੰਦਰ ਕੁਮਾਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਵਿਜੇ ਬੱਧਣ ਸਾਬਕਾ ਜ਼ਿਲਾ ਪ੍ਰਧਾਨ, ਐਡ. ਪ੍ਰਿਤਪਾਲ ਸਿੰਘ ਸਮੇਤ ਅਨੇਕਾ ਬਸਪਾ ਆਗੂਆਂ ਨੇ ਦੇਰ ਰਾਤ ਹੋਟਲ ਪਾਰਕ ਪਲਾਜ਼ਾ ਦੇ ਸਾਹਮਣੇ ਆਪਣੇ ਰੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
