ਪੰਜਾਬ ਕੇਸਰੀ ਗਰੁੱਪ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਦਾ ਕਤਲ : ਖੁਰਾਣਾ,ਚੰਦੀ
Tuesday, Jan 20, 2026 - 08:09 PM (IST)
ਫਗਵਾੜਾ (ਜਲੋਟਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ਼ਹਿਰੀ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੀ ਘੋਰ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਅਖਬਾਰਾਂ ਦਾ ਕੰਮ ਲੋਕਾਂ ਤੱਕ ਸੱਚਾਈ ਪਹੁੰਚਾਉਣਾ ਹੈ ਅਤੇ ਸੂਚਨਾ ਦੇ ਆਜ਼ਾਦ ਪ੍ਰਵਾਹ ਨੂੰ ਬੰਦ ਕਰਨ ਦੀ ਕੋਸ਼ਿਸ਼ ਲੋਕਤੰਤਰ ਦਾ ਘਾਣ ਅਤੇ ਸਿੱਧੇ ਤੌਰ ਤੇ ਸਰਕਾਰੀ ਤਾਨਾਸ਼ਾਹੀ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਦੇ ਹੰਕਾਰ 'ਚ ਹੈ ਅਤੇ ਭੁੱਲ ਚੁੱਕੀ ਹੈ ਕਿ ਅਜਿਹੀ ਤਾਨਾਸ਼ਾਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ‘ਚ ਕੀਤੀ ਸੀ, ਜਿਸਦੇ ਨਤੀਜੇ ਵਜੋਂ ਦਿੱਲੀ ਦੀ ਜਨਤਾ ਨੇ ਪਿਛਲੀਆਂ ਵਿਧਾਨਸਭਾ ਚੋਣਾਂ ‘ਚ ਇਸ ਪਾਰਟੀ ਦੇ ਦਿੱਲੀ ਵਾਲੇ ਟੋਲੇ ਨੂੰ ਮੂੰਹ ਦਿਖਾਉਣ ਲਾਇਕ ਵੀ ਨਹੀਂ ਛੱਡਿਆ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੇ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਬਣ ਰਹੇ ਕੇਜਰੀਵਾਲ ਦੇ ਸ਼ੀਸ਼ ਮਹਿਲ ਦੀ ਸੱਚਾਈ ਲੋਕਾਂ ਦੇ ਸਾਹਮਣੇ ਰੱਖ ਕੇ ਕੋਈ ਗੁਨਾਹ ਨਹੀਂ ਕੀਤਾ। ਖੁਰਾਣਾ ਅਤੇ ਚੰਦੀ ਨੇ ਸੀ.ਐਮ. ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਲੋਕਤੰਤਰ ਦੇ ਚੋਥੇ ਥੰਮ ਮੀਡੀਆ ਨੂੰ ਦਬਾਉਣਾ ਕਿੱਥੋਂ ਤੱਕ ਜਾਇਜ ਹੈ। ਨਾਲ ਹੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਮੀਡੀਆ ਨੂੰ ਦਬਾਉਣ ਦੀ ਕਿਸੇ ਵੀ ਸਰਕਾਰੀ ਕੋਸ਼ਿਸ਼ ਦੇ ਸਖ਼ਤ ਖਿਲਾਫ ਹੈ।
ਉਹਨਾਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ‘ਆਮ ਆਦਮੀ’ ਦਾ ਨਕਾਬ ਧਾਰਣ ਕਰਕੇ ਲੋਕਾਂ ਦੇ ਜਜਬਾਤਾਂ ਨਾਲ ਖੇਡਣ ਵਾਲੇ ਆਮ ਆਦਮੀ ਪਾਰਟੀ ਦੇ ਟੋਲੇ ਤੋਂ ਸਾਵਧਾਨ ਹੋ ਜਾਣ। ਅਗਲੇ ਸਾਲ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਕਿਉਂਕਿ ਜਿਸ ਪਾਰਟੀ ਨੂੰ ਸਾਰੇ ਦੇਸ਼ ਨੇ ਨੱਕਾਰ ਦਿੱਤਾ ਹੋਵੇ, ਉਸਨੂੰ ਅੱਗੇ ਤੋਂ ਪੰਜਾਬ ‘ਚ ਲੁੱਟ-ਖਸੁੱਟ ਕਰਨ ਦੀ ਆਜਾਦੀ ਬਿਲਕੁਲ ਵੀ ਨਹੀਂ ਦਿੱਤੀ ਜਾਣੀ ਚਾਹੀਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
