ਪੰਜਾਬ ਕੇਸਰੀ ਗਰੁੱਪ ਨੇ ਦੇਸ਼, ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਕਾਰਜ ਕੀਤੇ : ਕੁਲਾਰ ਰਸੂਲਪੁਰ, ਕਮਲਜੀਤ ਤੁੱਲੀ
Monday, Jan 19, 2026 - 08:06 AM (IST)
ਟਾਂਡਾ ਉੜਮੁੜ (ਮੋਮੀ) : ਪੰਜਾਬ ਵਿੱਚੋਂ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਆਰਥਿਕ ਮੰਦਹਾਲੀ ਜੋ ਪੰਜਾਬ ਨੂੰ ਕੱਢਣ ਦੀ ਬਜਾਏ ਪੰਜਾਬ ਸਰਕਾਰ ਪ੍ਰੈਸ ਦੀ ਆਜ਼ਾਦੀ ਨੂੰ ਖਤਮ ਕਰਨ ਤੇ ਤੁਲੀ ਹੈ ਜਿਸ ਦੇ ਸਿੱਟੇ ਬਹੁਤ ਗੰਭੀਰ ਨਿਕਲਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਅਤੇ ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਤੁੱਲੀ ਨੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨਾਂ ਸਰਕਾਰ ਵੱਲੋਂ ਅਦਾਰਾ ਪੰਜਾਬ ਕੇਸਰੀ ਦੇ ਦਫਤਰਾਂ 'ਤੇ ਬੇਲੋੜੀ ਰੇਡ ਅਤੇ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਕੇਸਰੀ ਇੱਕ ਅਜਿਹਾ ਵਿਸ਼ਵ ਪੱਧਰੀ ਅਦਾਰਾ ਹੈ ਜਿਸਨੇ ਹਮੇਸ਼ਾ ਹੀ ਦੇਸ਼ ਕੌਮ, ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਕੇਂਦਰੀ ਜੇਲ੍ਹ ਦੇ ਬਾਹਰੋਂ ਫਰਾਰ ਹੋਇਆ ਹਵਾਲਾਤੀ, ਪੁਲਸ ਨੇ ਜਾਲ ਵਿਛਾ ਕੇ ਮੁੜ ਕੀਤਾ ਕਾਬੂ
ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੂੰ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਅਤੇ ਰੇਡਾਂ ਦੇ ਨਾਲ ਕੋਈ ਫਰਕ ਨਹੀਂ ਪੈਣਾ ਸਗੋਂ ਸਰਕਾਰ ਵਾਸਤੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਕਾਰਵਾਈਆਂ ਦਾ ਜਵਾਬ ਦੇਣਾ ਮੁਸ਼ਕਲ ਹੋ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਦੇਖਦੇ ਆ ਰਹੇ ਹਨ ਕਿ ਕਿਸ ਤਰੀਕੇ ਨਾਲ ਪੰਜਾਬ ਕੇਸਰੀ ਗਰੁੱਪ ਨੇ ਪੰਜਾਬ ਤੇ ਪੰਜਾਬ ਦੀ ਬਿਹਤਰੀ ਵਾਸਤੇ ਕਾਰਜ ਕੀਤੇ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਸ਼ਹੀਦ ਪਰਿਵਾਰਾਂ, ਗਰੀਬ ਤੇ ਲੋੜਵੰਦਾਂ ਦੀ ਹਮੇਸ਼ਾ ਹੀ ਬਾਂਹ ਫੜਨ ਦੇ ਨਾਲ ਨਾਲ ਧਾਰਮਿਕ ਖੇਡਾਂ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਹੈ ਜਿਸ ਨੂੰ ਭੁਲਾ ਕੇ ਸਰਕਾਰ ਅੱਜ ਕੁਝ ਹੱਥਕੰਡੇ ਅਪਣਾ ਰਹੀ ਹੈ। ਇਸ ਮੌਕੇ ਉਨਾਂ ਦੇ ਪੰਜਾਬ ਕੇਸਰੀ ਗਰੁੱਪ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜੇਕਰ ਸਰਕਾਰ ਦੀ ਇਸ ਕਾਰਵਾਈ ਦਾ ਜਵਾਬ ਦੇਣਾ ਪਿਆ ਤਾਂ ਉਹ ਪੰਜਾਬ ਕੇਸਰੀ ਗਰੁੱਪ ਨਾਲ ਪੂਰਨ ਤੌਰ ਤੇ ਖੜ੍ਹੇ ਹੋਣਗੇ। ਇਸ ਮੌਕੇ ਉਹਨਾਂ ਲੋਕਤੰਤਰ ਦੇ ਚੌਥੇ ਥਾਂ ਮੀਡੀਆ ਤੇ ਕੀਤੇ ਜਾ ਰਹੇ ਹਮਲੇ ਦੀ ਨਿੰਦਿਆ ਕਰਦਿਆਂ ਸਰਕਾਰ ਤੋਂ ਇਹਨਾਂ ਕਾਰਵਾਈਆਂ ਨੂੰ ਰੋਕਣ ਦੀ ਮੰਗ ਕੀਤੀ।
