‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ ਜ਼ਿਆਦਾ ਦਿਨ ਚੱਲਣ ਵਾਲੀ ਨਹੀਂ'

Wednesday, Mar 18, 2026 - 08:18 AM (IST)

‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ ਜ਼ਿਆਦਾ ਦਿਨ ਚੱਲਣ ਵਾਲੀ ਨਹੀਂ'

ਜਲੰਧਰ (ਵਿਸ਼ੇਸ਼) - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ‘ਪੰਜਾਬ ਕੇਸਰੀ’ ਦੇ ਹੋਟਲ ’ਤੇ ‘ਆਪ’ ਸਰਕਾਰ ਦੇ ਐਕਸ਼ਨ ਨੂੰ ਨਾਦਰਸ਼ਾਹੀ ਕਾਰਵਾਈ ਕਰਾਰ ਦਿੱਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਉਨ੍ਹਾਂ ਨੇ ਕਿਹਾ ਕਿ ਅਜਿਹੀ ਧੱਕੇਸ਼ਾਹੀ ਜ਼ਿਆਦਾ ਦਿਨਾਂ ਤੱਕ ਚੱਲਣ ਵਾਲੀ ਨਹੀਂ ਹੈ, ਕਿਉਂਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਹੁਣ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗੈਰ-ਲੋਕਤੰਤਰਿਕ ਹੈ। ਉਨ੍ਹਾਂ ‘ਆਪ’ ਸਰਕਾਰ ਨੂੰ ਪੁੱਛਿਆ ਕਿ ਉਨ੍ਹਾਂ ਨੇ ਸੂਬੇ ਵਿਚ ਕਿੰਨੇ ਹੋਟਲਾਂ ਅਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ, ਜਨਤਾ ਇਸ ਦਾ ਜਵਾਬ ਮੰਗਦੀ ਹੈ।

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਦੱਸ ਦੇਈਏ ਕਿ ਜਲੰਧਰ ਵਿੱਚ ਨਗਰ ਨਿਗਮ ਦੀ ਟੀਮ ਵੱਲੋਂ ਪੰਜਾਬ ਕੇਸਰੀ ਗਰੁੱਪ ਦੇ ਹੋਟਲ ਪਾਰਕ ਪਲਾਜ਼ਾ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਨਗਰ ਨਿਗਮ ਜਲੰਧਰ ਦੇ ਬਿਲਡਿੰਗ ਵਿਭਾਗ ਵੱਲੋਂ ਬਾਅਦ ਦੁਪਹਿਰ ਪੁਲਸ ਲਾਈਨਜ਼ ਰੋਡ ’ਤੇ ਸਥਿਤ ਹੋਟਲ ਪਾਰਕ ਪਲਾਜ਼ਾ ’ਚ ਡੈਮੋਲਿਸ਼ਨ (ਭੰਨਤੋੜ) ਸਬੰਧੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਨਗਰ ਨਿਗਮ ਦੀਆਂ ਤਿੰਨ ਡਿੱਚ ਮਸ਼ੀਨਾਂ ਨੇ ਹੋਟਲ ਕੰਪਲੈਕਸ ਦੇ ਅੰਦਰ ਵੜ ਕੇ ਉੱਥੇ ਬਣੇ ਪੋਰਚ ਨੂੰ ਤੋੜਿਆ। ਨਾਲ ਹੀ ਚਾਰਦੀਵਾਰੀ, ਗੇਟ ਅਤੇ ਹੋਰ ਹਿੱਸਿਆਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ -  AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

ਇਸ ਕਾਰਵਾਈ ’ਚ ਡਿੱਚ ਮਸ਼ੀਨਾਂ ਤੋਂ ਇਲਾਵਾ ਲੋਡਰਜ਼ ਅਤੇ ਹੋਰ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਗਈ। ਕਾਰਵਾਈ ਦੀ ਅਗਵਾਈ ਨਿਗਮ ਕਮਿਸ਼ਨਰ ਦੇ ਹੁਕਮਾਂ ’ਤੇ ਐੱਮ. ਟੀ. ਪੀ. ਮਿਹਰਬਾਨ ਸਿੰਘ ਨੇ ਕੀਤੀ। ਮੌਕੇ ’ਤੇ ਏ. ਟੀ. ਪੀ., ਬਿਲਡਿੰਗ ਇੰਸਪੈਕਟਰ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਇਹ ਕਾਰਵਾਈ 4 ਘੰਟਿਆਂ ਤੱਕ ਚੱਲੀ, ਜਿਸ ਦੌਰਾਨ ਹੋਟਲ ਤੱਕ ਆਉਣ-ਜਾਣ ਵਾਲੇ ਰਸਤਿਆਂ ਨੂੰ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰ ਰਹੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲਗਭਗ 40 ਆਗੂਆਂ ਨੂੰ ਪੁਲਸ ਨੇ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News